ਤਰਨਤਾਰਨ (ਰਮਨ)- ਹਲਕੇ ਵਿਚ ਦਿੱਲੀ ਦੀ ਤਰਜ ਉੱਪਰ ਸਕੂਲਾਂ ਦੇ ਮਾਡਲ ਤਿਆਰ ਕਰਦੇ ਹੋਏ ਨਵੇਂ ਪ੍ਰਾਜੈਕਟ ਸਥਾਪਤ ਕਰਨ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਕੀਤਾ।ਮਨਜਿੰਦਰ ਸਿੰਘ ਲਾਲਪੁਰਾ ਨੇ ਦੱਸਿਆ ਕਿ ਦਿੱਲੀ ਵਿਚ ਦੋ ਵਾਰ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲ ਚੁੱਕੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਦੇ ਹੋਏ ਕਈ ਤਰ੍ਹਾਂ ਦਾ ਗਿਆਨ ਪ੍ਰਾਪਤ ਹੋਇਆ ਹੈ। ਲਾਲਪੁਰਾ ਨੇ ਦੱਸਿਆ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਵਿਚ ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਮਾਤ ਦਿੱਤੀ ਗਈ ਹੈ, ਜਿਸ ਕਰ ਕੇ ਆਮ ਵਰਗ ਦੇ ਸਕੂਲੀ ਵਿਦਿਆਰਥੀ ਹੁਣ ਵਿਦਿਆ ਹਾਸਲ ਕਰਦੇ ਹੋਏ ਚੰਗੇ ਮੁਕਾਮ ਤੱਕ ਪਹੁੰਚ ਚੁੱਕੇ ਹਨ।
ਇਹ ਵੀ ਪੜ੍ਹੋ- ਕੁੜੀ ਨੂੰ ਤੰਗ-ਪ੍ਰੇਸ਼ਾਨ ਕਰਨ ਤੋਂ ਰੋਕਣ ’ਤੇ ਨਾਬਾਲਿਗ ਨੇ 6 ਲੋਕਾਂ ਦੀ ਲਈ ਜਾਨ ਲਈ
ਮਨਜਿੰਦਰ ਸਿੰਘ ਲਾਲਪੁਰਾ ਨੇ ਦੱਸਿਆ ਕਿ ਅਰਵਿੰਦ ਕੇਜਰੀਵਾਲ ਨਾਲ ਗੱਲਬਾਤ ਕਰਦੇ ਹੋਏ ਹਲਕੇ ਵਿਚ ਬੇਰੋਜ਼ਗਾਰੀ ਨੂੰ ਦੂਰ ਕਰਨ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਨੂੰ ਲਾਉਣ ਸਬੰਧੀ ਵਿਚਾਰ-ਵਟਾਂਦਰਾ ਵੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ਵਿਚ ਹਲਕੇ ਅੰਦਰ ਵੱਖ-ਵੱਖ ਕਰੋੜਾਂ ਦੀ ਲਾਗਤ ਨਾਲ ਪ੍ਰਾਜੈਕਟ ਤਿਆਰ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਪੰਜਾਬ ਪੁਲਸ ਦੇ ASI ਦਾ ਗੋਲੀ ਮਾਰ ਕੇ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੁਰਦਾਸਪੁਰ ਦੀ ਫਿਸ਼ ਪਾਰਕ 'ਚ ਵੱਡੀ ਸਕਰੀਨ 'ਤੇ ਲਾਈਵ ਦਿਖੇਗਾ ਫਾਈਨਲ ਮੈਚ, DC ਹਿਮਾਂਸ਼ੂ ਨੇ ਨੌਜਵਾਨਾਂ ਨੂੰ ਦਿੱਤਾ ਸੱਦਾ
NEXT STORY