ਤਰਨਤਾਰਨ (ਰਮਨ)- ਹਲਕੇ ’ਚ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਨਾਲ ਵਿਕਾਸ ਦੀਆਂ ਝੜੀਆਂ ਲਾ ਦਿੱਤੀਆਂ ਜਾਣਗੀਆਂ, ਜਿਸ ਵਿਚ ਕੋਈ ਵੀ ਭੇਦਭਾਵ ਨਹੀਂ ਕੀਤਾ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਮੌਜੂਦਾ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਚੋਹਲਾ ਸਾਹਿਬ ਸਰਕਾਰੀ ਐਲੀਮੈਂਟਰੀ ਸਕੂਲ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਣ ਉਪਰੰਤ ਕੀਤਾ।
ਇਹ ਵੀ ਪੜ੍ਹੋ- ਸਰਪੰਚ ਨੇ ਹੋਟਲ 'ਚ ਕਿਸੇ ਹੋਰ ਨਾਲ ਰੰਗੇ-ਹੱਥੀਂ ਫੜ ਲਈ ਸਰਪੰਚਣੀ, ਤੇ ਫਿਰ...
ਜਾਣਕਾਰੀ ਦਿੰਦਿਆਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੀਤੇ ਢਾਈ ਸਾਲਾਂ ਵਿਚ ਪੁਰਾਣੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਸਿੱਖਿਆ ਦੇ ਡਿੱਗੇ ਹੋਏ ਪੱਧਰ ਨੂੰ ਉੱਚਾ ਚੁੱਕਣ ਲਈ ਕਰੋੜਾਂ ਰੁਪਏ ਖਰਚ ਕੀਤੇ ਗਏ ਹਨ। ਪੰਜਾਬ ਦੇ ਹਰ ਘਰ ਦੇ ਬੱਚੇ ਨੂੰ ਸਿੱਖਿਆ ਤੋਂ ਵਾਂਝਾ ਨਾ ਰਹਿਣ ਦੇ ਮਕਸਦ ਨਾਲ ਵੱਖ-ਵੱਖ ਸਕੀਮਾਂ ਜਾਰੀ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਵੱਖ-ਵੱਖ ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਤੇ ਖੇਡ ਗਰਾਊਂਡਾਂ ਲਈ ਵਿਸ਼ੇਸ਼ ਪੈਕੇਜ ਲਿਆਂਦੇ ਜਾ ਰਹੇ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਗੈਂਗਸਟਰਾਂ ਵਿਚਾਲੇ ਹੋਇਆ ਮੁਕਾਬਲਾ
ਇਸ ਮੌਕੇ ਸੁਖਵਿੰਦਰ ਸਿੰਘ ਧਾਮੀ ਮੁੱਖ ਅਧਿਆਪਕ ਅਤੇ ਸਕੂਲ ਸਟਾਫ ਵੱਲੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨਾਲ ਭਵਿੱਖ ਵਿਚ ਸਕੂਲ ਦੀ ਤਰੱਕੀ ਸਬੰਧੀ ਵੱਖ-ਵੱਖ ਵਿਚਾਰਾਂ ਸਾਂਝੀਆਂ ਕੀਤੀਆਂ ਗਈਆਂ ਤੇ ਉਨ੍ਹਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਸਮੇਂ ਕੇਵਲ ਕ੍ਰਿਸ਼ਨ ਨਈਅਰ ਸਰਪੰਚ ਚੋਹਲਾ ਸਾਹਿਬ ਅਤੇ ਉਨ੍ਹਾਂ ਦੇ ਮੈਂਬਰ ਤੇ ਸਮੁੱਚੀ ਟੀਮ ਹਾਜ਼ਰ ਸੀ। ਇਸ ਦੌਰਾਨ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਸਕੂਲ ਦੀਆਂ ਸਾਰੀਆਂ ਕਲਾਸਾਂ ਦਾ ਦੌਰਾ ਕਰਦਿਆਂ ਬੱਚਿਆਂ ਦੀਆਂ ਮੁਸ਼ਕਿਲਾਂ ਨੂੰ ਧਿਆਨ ਨਾਲ ਸੁਣਿਆ ਤੇ ਹੱਲ ਕਰਨ ਲਈ ਪੂਰਾ ਵਿਸ਼ਵਾਸ ਦਿੱਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਗੈਂਗਸਟਰਾਂ ਵਿਚਾਲੇ ਹੋਇਆ ਮੁਕਾਬਲਾ
NEXT STORY