ਬਟਾਲਾ (ਸਾਹਿਲ, ਯੋਗੀ, ਅਸ਼ਵਨੀ)- ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਲੋਕਾਂ ਦੀਆਂ ਦਹਾਕਿਆਂ ਪੁਰਾਣੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਅੱਜ ਵਿਧਾਇਕ ਸ਼ੈਰੀ ਕਲਸੀ ਫਿਰ ਹਫਤੇ ਬਾਅਦ ਨਿਗਰ ਨਿਗਮ ਦਫਤਰ ਬਟਾਲਾ ਵਿਖੇ ਪਹੁੰਚੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ।
ਇਹ ਵੀ ਪੜ੍ਹੋ- ਅੱਤ ਦੀ ਗਰਮੀ ਕਾਰਨ ਸਕੂਲਾਂ 'ਚ ਵਿਦਿਆਰਥੀਆਂ ਦੀ ਗਿਣਤੀ ਘਟੀ, ਮਾਪਿਆਂ ਨੇ ਪੰਜਾਬ ਸਰਕਾਰ ਨੂੰ ਕੀਤੀ ਇਹ ਮੰਗ
ਇਸ ਮੌਕੇ ਤਹਿਸੀਲਦਾਰ ਜਗਤਾਰ ਸਿੰਘ, ਡੀ. ਐੱਸ. ਪੀ. ਆਜ਼ਾਦ ਦਵਿੰਦਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਖ਼ਤ ਸ਼ਬਦਾਂ ’ਚ ਕਿਹਾ ਕਿ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਨੂੰ ਯਕੀਨੀ ਬਣਾਇਆ ਜਾਵੇ ਅਤੇ ਕਿਸੇ ਪ੍ਰਕਾਰ ਦੀ ਕੋਈ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਨੌਜਵਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਕੀਤੀ ਖੁਦਕੁਸ਼ੀ, ਫੇਸਬੁੱਕ ਪੋਸਟ ਸਾਂਝੀ ਕਰ ਦੱਸਿਆ ਕਾਰਨ
ਉਨ੍ਹਾਂ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੂੰ ਕਿਹਾ ਕਿ ਜੋ ਵੀ ਵਿਅਕਤੀ ਉਨ੍ਹਾਂ ਕੋਲ ਕੋਈ ਸਮੱਸਿਆ ਲੈ ਕੇ ਆਉਂਦਾ ਹੈ ਤਾਂ ਉਸ ਦੀ ਸਮੱਸਿਆ ਪਹਿਲ ਦੇ ਆਧਾਰ ’ਤੇ ਹੱਲ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਜੇਕਰ ਉਨ੍ਹਾਂ ਦੀ ਕੋਈ ਸਮੱਸਿਆ ਹੱਲ ਨਹੀਂ ਹੁੰਦੀ ਤਾਂ ਉਹ ਉਨ੍ਹਾਂ ਦੇ ਧਿਆਨ ’ਚ ਜ਼ਰੂਰ ’ਚ ਲਿਆਉਣ ਤਾਂ ਜੋ ਸਬੰਧਤ ਵਿਭਾਗ ਦੀ ਜਵਾਬਦੇਹੀ ਕੀਤੀ ਜਾ ਸਕੇ।
ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਰਸਤਿਆਂ ’ਚ ਮੀਟ, ਸ਼ਰਾਬ ਦੀਆਂ ਦੁਕਾਨਾਂ ਬੰਦ ਕਰਨ ਲਈ ਚਲਾਈ ਮੁਹਿੰਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਟੈਕਸੀ ਚਾਲਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਬਾਰੇ ਕੀਤਾ ਜਾਗਰੂਕ
NEXT STORY