ਤਰਨਤਾਰਨ (ਰਾਜੂ)- ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਚ ਤਲਾਸ਼ੀ ਦੌਰਾਨ ਮੋਬਾਈਲ, ਹੀਟਰ ਸਪਰਿੰਗ, ਚਾਰਜ਼ਰ, ਤੰਬਾਕੂ ਪੁੜੀਆਂ, ਬੀੜੀਆਂ ਦੇ ਬੰਡਲ, ਕੂਲਲਿਪ ਪੈਕੇਟ ਅਤੇ 20 ਲਾਈਟਰ ਲਵਾਰਿਸ ਹਾਲਤ ’ਚ ਬਰਾਮਦ ਹੋਏ ਹਨ। ਇਸ ਸਬੰਧੀ ਸਹਾਇਕ ਸੁਪਰਡੈਂਟ ਨੇ ਦੱਸਿਆ ਕਿ ਜੇਲ੍ਹ ਵਿਚ ਕੀਤੀ ਗਈ ਤਲਾਸ਼ੀ ਦੌਰਾਨ ਲਵਾਰਿਸ ਪੈਕੇਟ ਮਿਲੇ ਹਨ, ਜਿਨ੍ਹਾਂ ਵਿਚੋਂ 2 ਟਚ ਸਕ੍ਰੀਨ ਮੋਬਾਈਲ, 2 ਕੀਪੈਡ ਮੋਬਾਈਲ, 1 ਚਾਰਜ਼ਰ, 7 ਹੀਟਰ ਸਪਰਿੰਗ, 83 ਪੁੜੀਆਂ ਤੰਬਾਕੂ, 210 ਬੀੜੀਆਂ ਬੰਡਲ, 25 ਪੁੜੀਆਂ ਕੂਲਲਿਪ ਅਤੇ 20 ਲਾਈਟਰ ਮਿਲੇ ਹਨ। ਜਿਸ ਸਬੰਧੀ ਅਣਪਛਾਤੇ ਮੁਲਜ਼ਮਾਂ ਵਿਰੁੱਧ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ ’ਚ ਇਸ ਬਿਮਾਰੀ ਨੇ ਧਾਰਿਆ ਭਿਆਨਕ ਰੂਪ, 60 ਹਜ਼ਾਰ ਤੋਂ ਵੱਧ ਨਵੇਂ ਮਰੀਜ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਦੀਨਾਨਗਰ ਵਿਖੇ ਬਾਬਾ ਸ੍ਰੀ ਚੰਦ ਜੀ ਚੌਕ ਹੋਇਆ ਤਿਆਰ, ਸੰਗਤ 'ਚ ਖੁਸ਼ੀ ਦੀ ਲਹਿਰ
NEXT STORY