ਤਰਨਤਾਰਨ(ਰਾਜੂ)- ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਚ ਬੰਦ ਦੋ ਹਵਾਲਾਤੀਆਂ ਕੋਲੋਂ ਚੈਕਿੰਗ ਦੌਰਾਨ ਦੋ ਮੋਬਾਈਲ, ਇਕ ਚਾਰਜਰ ਅਤੇ ਇਕ ਪੈਨ ਡਰਾਈਵ ਬਰਾਮਦ ਹੋਈ। ਸਹਾਇਕ ਸੁਪਰਡੈਂਟ ਸਰਬਜੀਤ ਸਿੰਘ ਨੇ ਦੱਸਿਆ ਕਿ 27 ਦਸੰਬਰ ਨੂੰ ਕੀਤੀ ਤਲਾਸ਼ੀ ਦੌਰਾਨ ਜੇਲ੍ਹ ਵਿਚ ਬੰਦ ਹਵਾਲਾਤੀ ਚਮਕੌਰ ਸਿੰਘ ਪੁੱਤਰ ਨਰਿੰਦਰ ਸਿੰਘ ਵਾਸੀ ਫੈਲੋਕੇ ਤੇ ਜੁਗਰਾਜ ਸਿੰਘ ਉਰਫ਼ ਜੱਜ ਪੁੱਤਰ ਬਖਸ਼ੀਸ਼ ਸਿੰਘ ਵਾਸੀ ਮੁਰਾਦਪੁਰਾ ਦੇ ਕੋਲੋਂ ਦੋ ਮੋਬਾਈਲ, ਇਕ ਚਾਰਜਰ ਅਤੇ ਇਕ ਪੈਨ ਡਰਾਈਵ ਬਰਾਮਦ ਹੋਈ ਹੈ, ਜਿਸ ਸਬੰਧੀ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਉਕਤ ਮੁਲਜ਼ਮਾਂ ਵਿਰੁੱਧ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ ’ਚ ਕੈਂਸਰ ਨੂੂੰ ਲੈ ਕੇ ਡਰਾਉਣੀ ਰਿਪੋਰਟ, ਇਹ ਜ਼ਿਲ੍ਹੇ ਸਭ ਤੋਂ ਵੱਧ ਪ੍ਰਭਾਵਿਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
'ਸ੍ਰੀ ਅਕਾਲ ਤਖ਼ਤ ਸਾਹਿਬ ਸਾਡਾ ਇਕੋ-ਇਕ ਸਰਵਉੱਚ ਸਥਾਨ...', ਜਸਬੀਰ ਜੱਸੀ ਨੇ ਲੋਕਾਂ ਨੂੰ ਕੀਤੀ ਵੱਡੀ ਅਪੀਲ (Video)
NEXT STORY