ਤਰਨਤਾਰਨ (ਰਾਜੂ)- ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਚ ਕੀਤੀ ਗਈ ਤਲਾਸ਼ੀ ਮੁਹਿੰਮ ਦੌਰਾਨ ਮੋਬਾਈਲ ਅਤੇ ਚਾਰਜ਼ਰ ਬਰਾਮਦ ਹੋਣ ਦੇ ਮਾਮਲੇ ਵਿਚ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਚਾਰ ਮੁਲਜ਼ਮਾਂ ਵਿਰੁੱਧ ਕੇਸ ਦਰਜ ਕੀਤਾ ਹੈ। ਇਸ ਸਬੰਧੀ ਸਹਾਇਕ ਸੁਪਰਡੈਂਟ ਜਸਵੰਤ ਸਿੰਘ ਨੇ ਦੱਸਿਆ ਕਿ ਜੇਲ ਵਿਚ ਕੀਤੀ ਗਈ ਚੈਕਿੰਗ ਦੌਰਾਨ ਹਵਾਲਾਤੀ ਧਰਮਿੰਦਰ ਸਿੰਘ ਵਾਸੀ ਢੋਟਾ, ਜਗਰੂਪ ਸਿੰਘ ਵਾਸੀ ਵੜਿੰਗ ਸੂਬਾ ਸਿੰਘ, ਲਵਪ੍ਰੀਤ ਸਿੰਘ ਵਾਸੀ ਧਾਰੜ ਅਤੇ ਸਰਵਣ ਸਿੰਘ ਵਾਸੀ ਬਹਿੜਵਾਲ ਦੇ ਕੋਲੋਂ ਇਕ ਟਚ ਸਕ੍ਰੀਨ ਮੋਬਾਈਲ, ਦੋ ਕੀਪੈਡ ਮੋਬਾਈਲ ਅਤੇ ਇਕ ਮੋਬਾਈਲ ਚਾਰਜ਼ਰ ਬਰਾਮਦ ਹੋਇਆ ਹੈ। ਜਿਸ ਸਬੰਧੀ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੁ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ : ਨਸ਼ੇ ’ਚ 4 ਕੁੜੀਆਂ ਨੇ ਸੜਕ ’ਤੇ ਕੀਤਾ ਹੰਗਾਮਾ, ਧੀ ਨੂੰ ਵਾਲਾਂ ਤੋਂ ਫੜ ਕੇ ਲਿਜਾਣ ’ਤੇ ਪਿਤਾ ਨੂੰ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਨਗਰ ਨਿਗਮ ਅੰਮ੍ਰਿਤਸਰ ਨੇ ਚੁੱਕਿਆ ਵੱਡਾ ਕਦਮ, ਹੁਣ ਘਰ-ਘਰ ਕੂੜਾ ਚੁੱਕਣ ਦੀ ਨਿਗਰਾਨੀ ਹੋਵੇਗੀ ਡਿਜੀਟਲ
NEXT STORY