ਤਰਨਤਾਰਨ (ਸ.ਹ)- ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਚ ਚੈਕਿੰਗ ਦੌਰਾਨ ਵੱਡੀ ਮਾਤਰਾ ’ਚ ਮੋਬਾਈਲ, ਤੰਬਾਕੂ ਅਤੇ ਬੀੜੀਆਂ ਦੇ ਬੰਡਲ ਬਰਾਮਦ ਹੋਏ ਹਨ। ਇਸ ਸਬੰਧੀ ਸਹਾਇਕ ਸੁਪਰਡੈਂਟ ਨੇ ਦੱਸਿਆ ਕਿ ਜੇਲ ਵਿਚ ਕੀਤੀ ਗਈ ਤਲਾਸ਼ੀ ਦੌਰਾਨ 10 ਟਚ ਸਕ੍ਰੀਨ ਮੋਬਾਈਲ, 14 ਤੰਬਾਕੂ ਦੀਆਂ ਪੁੜੀਆਂ ਅਤੇ 30 ਬੰਡਲ ਬੀੜੀਆਂ ਲਵਾਰਿਸ ਹਾਲਤ ਵਿਚ ਬਰਾਮਦ ਹੋਏ ਹਨ। ਇਸੇ ਤਰ੍ਹਾਂ ਹਵਾਲਾਤੀ ਅੰਸ਼ ਦੇ ਕੋਲੋਂ ਇਕ ਟਚ ਫ਼ੋਨ ਸਮੇਤ ਸਿੰਮ ਬਰਾਮਦ ਹੋਇਆ ਹੈ। ਜਿਸ ਸਬੰਧੀ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਵੱਲੋਂ ਕੇਸ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।
ਅਕਾਲ ਤਖ਼ਤ ਨੇ ਸਹਿਮਤੀ ਬਣਨ ਤੱਕ ਬੇਅਦਬੀ ਕਾਨੂੰਨ ਨੂੰ ਮੁਅੱਤਲ ਰੱਖਣ ਲਈ ਨੋਟੀਫ਼ਿਕੇਸ਼ਨ ਜਾਰੀ ਕਰਨ ਨੂੰ ਕਿਹਾ
NEXT STORY