ਗੁਰਦਾਸਪੁਰ (ਹਰਮਨ)- ਕੇਂਦਰੀ ਜੇਲ੍ਹ ਵਿੱਚੋਂ ਤਿੰਨ ਪੈਕਟ ਤੰਬਾਕੂ, ਬੀੜੀ, ਇੱਕ ਮੋਬਾਈਲ ਅਤੇ ਹੋਰ ਸਮਾਨ ਬਰਾਮਦ ਹੋਣ ’ਤੇ ਥਾਣਾ ਸਿਟੀ ਗੁਰਦਾਸਪੁਰ ਦੀ ਪੁਲਸ ਨੇ ਅਣਪਛਾਤੇ ਵਿਅਕਤੀ ਪਰਚਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਗੁਰਦਾਸਪੁਰ ਨੇ ਦੱਸਿਆ ਕਿ 24 ਫਰਵਰੀ ਨੂੰ ਬੈਰਕ ਨੰਬਰ ਤਿੰਨ ਦੇ ਪਿਛਲੇ ਪਾਸੋਂ ਜੇਲ੍ਹ ਦੇ ਬਾਹਰ ਤੋਂ ਸੁੱਟਿਆ ਗਿਆ ਇੱਕ ਪੈਕੇਟ ਬਰਾਮਦ ਕੀਤਾ ਗਿਆ ਜਿਸ ਨੂੰ ਖੋਲਣ ’ਤੇ ਉਸ ਵਿੱਚੋਂ ਤਿੰਨ ਪੈਕੇਟ ਤੰਬਾਕੂ, ਤਿੰਨ ਪੈਕੇਟ ਬੀੜੀ, ਦੋ ਪੈਕੇਟ ਸਿਗਰੇਟ ਅਤੇ ਇੱਕ ਮੋਬਾਈਲ ਫੋਨ ਬਰਾਮਦ ਕੀਤਾ ਗਿਆ। ਪੁਲਸ ਨੇ ਇਸ ਮਾਮਲੇ ਵਿੱਚ ਅਣਪਛਾਤੇ ਵਿਅਕਤੀ ਖਿਲਾਫ ਪਰਚਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ- ਪੁਲਸ ਵੱਲੋਂ ਐਨਕਾਊਂਟਰ ਕੀਤੇ ਮੋਹਿਤ ਦਾ ਪਰਿਵਾਰ ਆਇਆ ਸਾਹਮਣੇ, ਦੱਸੀਆਂ ਇਹ ਗੱਲਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਸ਼ਰਮਨਾਕ ਕਾਰਾ, ਕੁੜੀ ਨੂੰ ਅਗਵਾ 4 ਲੋਕਾਂ ਨੇ ਰੋਲ੍ਹੀ ਪੱਤ
NEXT STORY