ਤਰਨਤਾਰਨ (ਰਾਜੂ)- ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਚ ਤਲਾਸ਼ੀ ਦੌਰਾਨ ਹਵਾਲਾਤੀਆਂ ਕੋਲੋਂ ਮੋਬਾਈਲ ਬਰਾਮਦ ਹੋਣ ਦੇ ਮਾਮਲੇ ਵਿਚ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਤਿੰਨ ਹਵਾਲਾਤੀਆਂ ਵਿਰੁੱਧ ਕੇਸ ਦਰਜ ਕਰ ਲਏ ਹਨ। ਸਹਾਇਕ ਸੁਪਰਡੈਂਟ ਨੇ ਦੱਸਿਆ ਕਿ ਜੇਲ੍ਹ ਵਿਚ ਬੰਦ ਹਵਾਲਾਤੀ ਰੂਪਨੀਤ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਸਾਹਨੇਵਾਲ ਦੇ ਕੋਲੋਂ ਦੋ ਟੱਚ ਸਕ੍ਰੀਨ ਮੋਬਾਈਲ ਤੇ ਇਕ ਸਿੰਮ ਬਰਾਮਦ ਹੋਈ ਹੈ।
ਇਹ ਵੀ ਪੜ੍ਹੋ- ਸਕੂਲ ਤੋਂ ਪੇਪਰ ਦੇਣ ਮਗਰੋਂ ਘਰ ਆ ਰਹੀਆਂ 3 ਕੁੜੀਆਂ ਸ਼ੱਕੀ ਹਾਲਾਤ ’ਚ ਲਾਪਤਾ, ਪਰਿਵਾਰ ਤੇ ਪੁਲਸ ਹੈਰਾਨ
ਇਸੇ ਤਰ੍ਹਾਂ ਹਵਾਲਾਤੀ ਲਵਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਪੰਜਵੜ ਦੇ ਕੋਲੋਂ ਇਕ ਕੀਪੈਡ ਮੋਬਾਈਲ ਸਮੇਤ ਸਿੰਮ ਅਤੇ ਹਵਾਲਾਤੀ ਵਰਿੰਦਰ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਭਿੱਖੀਵਿੰਡ ਦੇ ਕੋਲੋਂ ਇਕ ਕੀਪੈਡ ਮੋਬਾਈਲ ਸਮੇਤ ਸਿੰਮ, ਇਕ ਤੰਬਾਕੂ ਪੁੜੀ ਬਰਾਮਦ ਕੀਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੇ ਫਿਰ ਲਈ ਕਰਵਟ, ਅਕਤੂਬਰ ਮਹੀਨੇ 'ਚ ਸ਼ੁਰੂ...
ਸਕੂਲ ਤੋਂ ਪੇਪਰ ਦੇਣ ਮਗਰੋਂ ਘਰ ਆ ਰਹੀਆਂ 3 ਕੁੜੀਆਂ ਸ਼ੱਕੀ ਹਾਲਾਤ ’ਚ ਲਾਪਤਾ, ਪਰਿਵਾਰ ਤੇ ਪੁਲਸ ਹੈਰਾਨ
NEXT STORY