ਤਰਨਤਾਰਨ (ਰਾਜੂ)- ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਚ ਬੰਦ ਹਵਾਲਾਤੀਆਂ ਕੋਲੋਂ ਦੋ ਮੋਬਾਈਲ ਬਰਾਮਦ ਹੋਏ ਹਨ। ਇਸ ਸਬੰਧੀ ਸਹਾਇਕ ਸੁਪਰਡੈਂਟ ਨੇ ਦੱਸਿਆ ਕਿ ਜੇਲ੍ਹ ’ਚ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ ਹਵਾਲਾਤੀ ਗੁਰਮੀਤ ਸਿੰਘ ਵਾਸੀ ਗੰਡੀਵਿੰਡ ਅਤੇ ਨਿਸ਼ਾਨ ਸਿੰਘ ਵਾਸੀ ਨੌਸ਼ਹਿਰਾ ਢਾਲਾ ਕੋਲੋਂ ਇਕ ਟਚ ਸਕ੍ਰੀਨ ਮੋਬਾਈਲ ਤੇ ਦੋ ਸਿੰਮਾਂ ਬਰਾਮਦ ਹੋਈਆਂ। ਜਦਕਿ ਹਵਾਲਾਤੀ ਨਰਿੰਦਰ ਸਿੰਘ ਵਾਸੀ ਹੋਠੀਆਂ ਦੇ ਕੋਲੋਂ ਚੈਕਿੰਗ ਦੌਰਾਨ ਇਕ ਟਚ ਸਕ੍ਰੀਨ ਮੋਬਾਈਲ ਸਮੇਤ ਸਿੰਮ ਬਰਾਮਦ ਹੋਈ ਹੈ। ਮੁਲਜ਼ਮਾਂ ਦੇ ਵਿਰੁੱਧ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਪ੍ਰੀਜ਼ਨ ਐਕਟ ਅਧੀਨ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਵਿਚ ਬੰਦਾ ਭੁੱਲ ਗਿਆ ਪੌਂਡਾਂ ਨਾਲ ਭਰਿਆ ਬੈਗ, ਫਿਰ ਸੇਵਾਦਾਰ ਨੇ ਇੰਝ ਵਿਖਾਈ ਇਮਾਨਦਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਕਰਿਆਣਾ ਦੁਕਾਨ ਦੀ ਆੜ ’ਚ ਸ਼ਰਾਬ ਵੇਚਦਾ ਕਾਬੂ, 24 ਬੋਤਲਾਂ ਹੋਈਆਂ ਬਰਾਮਦ
NEXT STORY