ਗੁਰਦਾਸਪੁਰ(ਹਰਮਨ)- ਕੇਂਦਰੀ ਜੇਲ੍ਹ ਗੁਰਦਾਸਪੁਰ ’ਚ ਬੰਦ ਹਵਾਲਾਤੀ ਕੋਲੋਂ ਇੱਕ ਮੋਬਾਇਲ ਫੋਨ ਬਰਾਮਦ ਹੋਣ ’ਤੇ ਥਾਣਾ ਸਿਟੀ ਗੁਰਦਾਸਪੁਰ ਦੀ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਨੇ ਦੱਸਿਆ ਕਿ 22 ਮਾਰਚ ਨੂੰ ਰਾਤ ਕਰੀਬ 11:45 ਵਜੇ ਜੇਲ੍ਹ ਸਟਾਫ ਵੱਲੋਂ ਅੱਠ ਚੱਕੀਆਂ ਦੀ ਤਲਾਸ਼ੀ ਕਰਵਾਈ ਗਈ ਜਿਸ ਦੌਰਾਨ ਚੱਕੀ ਨੰਬਰ 3 ਵਿੱਚ ਹਵਾਲਾਤੀ ਚਰਨਜੀਤ ਸਿੰਘ ਉਰਫ ਰਾਜੂ ਪੁੱਤਰ ਹੀਰਾ ਸਿੰਘ ਕੋਲੋਂ ਇੱਕ ਟੱਚ ਸਕਰੀਨ ਵਾਲਾ ਮੋਬਾਈਲ ਫੋਨ ਸਮੇਤ ਬੈਟਰੀ ਅਤੇ ਸਿਮ ਬਰਾਮਦ ਹੋਇਆ। ਉਹਨਾਂ ਦੱਸਿਆ ਕਿ ਉਕਤ ਚਰਨਜੀਤ ਸਿੰਘ ਨੇ ਜੇਲ੍ਹ ਸਟਾਫ ਨੂੰ ਅਪਸ਼ਬਦ ਵੀ ਬੋਲੇ ਤੇ ਧਮਕੀਆਂ ਵੀ ਦਿੱਤੀਆਂ। ਇਸ ਤਹਿਤ ਥਾਣਾ ਸਿਟੀ ਗੁਰਦਾਸਪੁਰ ਦੀ ਪੁਲਸ ਨੇ ਚਰਨਜੀਤ ਸਿੰਘ ਖਿਲਾਫ ਪਰਚਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਤੇਜ਼ਧਾਰ ਹਥਿਆਰਾਂ ਨਾਲ ਮੁੰਡੇ ਦਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਸ਼ੇ ਲਈ ਬਦਨਾਮ ਇਲਾਕੇ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਇਲਾਕੇ 'ਚ ਫੈਲੀ ਸਨਸਨੀ
NEXT STORY