ਗੁਰਦਾਸਪੁਰ,(ਵਿਨੋਦ)— ਆਪਣਾ ਪੰਜਾਬ ਪਾਰਟੀ ਦੇ ਪ੍ਰਧਾਨ ਸੁੱਚਾ ਸਿੰਘ ਛੋਟੇਪੁਰ ਨੇ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਦਰਸ਼ਨਾਂ ਲਈ ਲਾਂਘਾ ਖੋਲਣ ਸਬੰਧੀ ਲਏ ਗਏ ਮੋਦੀ ਸਰਕਾਰ ਦੇ ਫੈਸਲੇ ਨੂੰ ਸ਼ਲਾਘਾ ਯੋਗ ਕਦਮ ਦੱਸਿਆ ਹੈ ।
ਛੋਟੇਪੁਰ ਨੇ ਕਿਹਾ ਕੀ ਸਿੱਖ ਕੌਮ ਵੱਲੋਂ ਭਾਰਤ ਪਾਕਿਸਤਾਨ ਦੀ ਆਜ਼ਾਦੀ ਤੋਂ ਬਾਅਦ ਰੋਜ਼ਾਨਾ ਅਰਦਾਸ 'ਚ ਪੰਥ ਨਾਲੋਂ ਵਿਛੋੜੇ ਧਾਰਮਿਕ ਸਥਾਨਾਂ ਜਿਸ 'ਚ ਸ੍ਰੀ ਗੁਰਦੁਆਰਾ ਕਰਤਾਰਪੁਰ ਸਾਹਿਬ ਵੀ ਸ਼ਾਮਿਲ ਹੈ, ਦੇ ਦਰਸ਼ਨਾਂ ਲਈ ਅਰਦਾਸ ਕੀਤੀ ਜਾਂਦੀ ਰਹੀ ਹੈ। ਉਥੇ ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਡੇਰਾ ਬਾਬਾ ਨਾਨਕ ਤੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਲਾਂਘਾ ਖੋਲ੍ਹਣ ਤੋਂ ਇਲਾਵਾ ਡੇਰਾ ਬਾਬਾ ਨਾਨਕ ਅਤੇ ਗੁਰਦਆਰਾ ਸਾਹਿਬ ਸੁਲਤਾਨਪੁਰ ਲੋਧੀ ਨੂੰ ਨਵੀਂ ਦਿੱਖ ਦੇਣ ਦਾ ਐਲਾਨ ਕੀਤਾ। ਜਿਸ ਨਾਲ ਨਾਨਕ ਨਾਮ ਲੇਵਾ ਸੰਗਤਾਂ 'ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
ਨੌਜਵਾਨ ਦਾ ਗੁਪਤ ਅੰਗ ਕੱਟ ਕੇ ਬਣਾਇਆ ਕਿੰਨਰ
NEXT STORY