ਅੰਮ੍ਰਿਤਸਰ (ਸਰਬਜੀਤ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਦਸਮੇਸ਼ ਪਿਤਾ, ਸਰਬੰਸਦਾਨੀ, ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ ਅਤੇ ਬਾਬਾ ਜੁਝਾਰ ਸਿੰਘ ਜੀ ਸਮੇਤ ਚਮਕੌਰ ਦੀ ਜੰਗ ਦੇ ਅਨੂਠੇ ਸ਼ਹੀਦਾਂ ਦੀ ਯਾਦ ਵਿਚ 22 ਦਸੰਬਰ ਸਵੇਰੇ 10 ਵਜੇ ਅਤੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਅਤੇ ਮਹਾਨ ਸ਼ਹਾਦਤ ਨੂੰ ਸੱਚੀ-ਸੁੱਚੀ ਸ਼ਰਧਾਂਜਲੀ ਭੇਟ ਕਰਨ ਲਈ 27 ਦਸੰਬਰ 10 ਵਜੇ ਵਿਸ਼ਵ ਭਰ ਵਿਚ ਵੱਸਦੇ ਹਰੇਕ ਗੁਰੂ ਨਾਨਕ ਨਾਮ ਲੇਵਾ ਸਿੱਖ ਨੂੰ ਦਸ ਮਿੰਟ ਲਈ ਮੂਲ-ਮੰਤਰ ਅਤੇ ਗੁਰ-ਮੰਤਰ ਦਾ ਜਾਪ ਕਰਨ ਦਾ ਸੰਦੇਸ਼ ਦਿੱਤਾ ਹੈ।
ਇਹ ਵੀ ਪੜ੍ਹੋ- 31 ਦਸੰਬਰ ਤੋਂ ਪਹਿਲਾਂ ਕਰਾਓ ਇਹ ਕੰਮ, ਨਹੀਂ ਤਾਂ ਆਵੇਗੀ ਮੁਸ਼ਕਿਲ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਸੰਸਾਰ ਭਰ ’ਤੇ ਸੱਚ ਅਤੇ ਧਰਮ ਦਾ ਪਰਚਮ ਉੱਚਾ ਰੱਖਣ ਅਤੇ ਹਰੇਕ ਪ੍ਰਾਣੀ ਨੂੰ ਆਪਣੀ ਜ਼ਮੀਰ ਦੀ ਆਜ਼ਾਦੀ ਮੁਤਾਬਕ ਜੀਣ ਦਾ ਅਧਿਕਾਰ ਦੇਣ ਲਈ ਹੋਈ ਹੈ। ਉਨ੍ਹਾਂ ਕਿਹਾ ਕਿ ਰਹਿੰਦੀ ਦੁਨੀਆ ਤੱਕ ਮਨੁੱਖੀ ਆਜ਼ਾਦੀ ਲਈ ਇਹ ਮਹਾਨ ਸ਼ਹਾਦਤਾਂ ਚਾਨਣ ਮੁਨਾਰਾ ਰਹਿਣਗੀਆਂ ਅਤੇ ਜਬਰ-ਜ਼ੁਲਮ ਦੇ ਖ਼ਿਲਾਫ਼ ਜੂਝਣ ਲਈ ਦੱਬੀ-ਕੁਚਲੀ ਹੋਈ ਮਾਨਵਤਾ ਦੇ ਅੰਦਰ ਵੀ ਬੀਰ-ਰਸ, ਜੋਸ਼ ਅਤੇ ਚੜ੍ਹਦੀਕਲਾ ਦਾ ਜਜ਼ਬਾ ਪੈਦਾ ਕਰਦੀਆਂ ਰਹਿਣਗੀਆਂ।
ਇਹ ਵੀ ਪੜ੍ਹੋ- 21 ਨੂੰ ਵੋਟਾਂ ਵਾਲੇ ਦਿਨ ਰਜਿਸਟਰਡ ਫੈਕਟਰੀਆਂ ’ਚ ਕੰਮ ਕਰਦੇ ਵੋਟਰ ਕਾਮਿਆਂ ਲਈ ਛੁੱਟੀ ਦਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
NRI ਭਰਾਵਾਂ ਕੋਲੋਂ ਲਾਰੈਂਸ ਬਿਸ਼ਨੋਈ ਗਰੁੱਪ ਦੇ ਨਾਂ ’ਤੇ ਮੰਗੀ 75 ਲੱਖ ਦੀ ਫਿਰੌਤੀ
NEXT STORY