ਤਰਨਤਾਰਨ (ਰਮਨ)- ਸਰਹੱਦੀ ਜ਼ਿਲ੍ਹਾ ਤਰਨਤਾਰਨ ਅਧੀਨ ਆਉਂਦੇ ਕੁੱਲ 17 ਥਾਣਿਆਂ ਅਤੇ ਪੁਲਸ ਚੌਕੀਆਂ ਦੀਆਂ ਕਰੀਬ 8 ਦਰਜਨ ਤੋਂ ਵੱਧ ਟੀਮਾਂ ਨੇ ਜ਼ਿਲ੍ਹੇ ਦੇ ਵੱਖ-ਵੱਖ ਸ਼ੱਕੀ ਘਰਾਂ ’ਚ ਦਸਤਕ ਦਿੰਦੇ ਹੋਏ ਜਿੱਥੇ ਤਲਾਸ਼ੀ ਅਭਿਆਨ ਚਲਾਇਆ, ਉਥੇ ਹੀ ਇਸ ਦੌਰਾਨ 100 ਦੇ ਕਰੀਬ ਸ਼ੱਕੀ ਵਿਅਕਤੀਆਂ ਨੂੰ ਰਾਊਂਡ ਅਪ ਕਰਦੇ ਹੋਏ ਇਨ੍ਹਾਂ ਪਾਸੋਂ ਵੱਡੀ ਗਿਣਤੀ ’ਚ ਨਸ਼ੀਲੇ ਪਦਾਰਥ ਅਤੇ ਹਥਿਆਰ ਬਰਾਮਦ ਕਰਨ ’ਚ ਸਫਲਤਾ ਪ੍ਰਾਪਤ ਹੋਈ ਹੈ। ਇਸ ਦੇ ਸਬੰਧ ’ਚ ਮੁਲਜ਼ਮਾਂ ਦੇ ਖਿਲਾਫ ਵੱਖ-ਵੱਖ ਥਾਣਿਆਂ ’ਚ ਪਰਚੇ ਦਰਜ ਕਰਦੇ ਹੋਏ ਅਗਲੇਰੀ ਜਾਂਚ ਆਰੰਭ ਕਰ ਦਿੱਤੀ ਗਈ ਹੈ, ਜਿਸ ’ਚ ਕਈ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲੇ ਦੇ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਵੱਲੋਂ ਸਥਾਨਕ ਮੁਰਾਦਪੁਰਾ ਇਲਾਕੇ ਵਿਚ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ ਮੀਡੀਆ ਨਾਲ ਸਾਂਝਾ ਕੀਤਾ ਗਿਆ।
ਇਹ ਵੀ ਪੜ੍ਹੋ- ਆ ਕਿਵੇਂ ਹੋ ਗਿਆ, 60 ਸਾਲ ਪਹਿਲਾਂ ਮਰੇ ਵਿਅਕਤੀ ਨੇ ਖੁਦ ਕਰਵਾਈ ਰਜਿਸਟਰੀ, ਪੂਰਾ ਪਰਿਵਾਰ ਹੈਰਾਨ-ਪ੍ਰੇਸ਼ਾਨ
ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਵੱਲੋਂ ਦਿੱਤੇ ਗਏ ਸਖਤ ਹੁਕਮਾਂ ਵੱਖ-ਵੱਖ ਥਾਣਿਆਂ ਅਤੇ ਪੁਲਸ ਚੌਂਕੀਆਂ ਦੀਆਂ ਕਰੀਬ 100 ਟੀਮਾਂ ਵੱਲੋਂ ਬੀਤੀ ਸਵੇਰੇ ਤੜਕਸਾਰ 4 ਵਜੇ ਤੋਂ ਲੈ ਕੇ ਦੇਰ ਸ਼ਾਮ ਤੱਕ ਲਗਾਤਾਰ ਤਲਾਸ਼ੀ ਅਭਿਆਨ ਚਲਾਇਆ ਜਾ ਰਿਹਾ ਹੈ। ਜਿਸ ’ਚ ਪੁਲਸ ਨੂੰ ਵੱਡੀ ਗਿਣਤੀ ’ਚ ਸਫਲਤਾ ਵੀ ਪ੍ਰਾਪਤ ਹੋਈ ਹੈ। ਐੱਸ.ਐੱਸ.ਪੀ. ਲਾਂਬਾ ਨੇ ਦੱਸਿਆ ਕਿ ਇਸ ਦੌਰਾਨ ਪੁਲਸ ਟੀਮਾਂ ਵੱਲੋਂ ਵੱਡੀ ਗਿਣਤੀ ’ਚ ਨਸ਼ੀਲੇ ਪਦਾਰਥ ਅਤੇ ਹਥਿਆਰ ਵੀ ਬਰਾਮਦ ਕਰਨ ’ਚ ਸਫਲਤਾ ਪ੍ਰਾਪਤ ਹੋਈ ਹੈ। ਜਿਸ ਦੇ ਸਬੰਧ ’ਚ ਵੱਖ-ਵੱਖ ਥਾਣਿਆਂ ਵਿਚ ਪਰਚੇ ਦਰਜ ਕਰਦੇ ਹੋਏ ਮਾਨਯੋਗ ਅਦਾਲਤ ਪਾਸੋਂ ਰਿਮਾਂਡ ਹਾਸਲ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਐੱਸ.ਐੱਸ.ਪੀ. ਲਾਂਬਾ ਨੇ ਦੱਸਿਆ ਕਿ ਵਿਦੇਸ਼ਾਂ ’ਚ ਬੈਠੇ ਦੇਸ਼ ਵਿਰੋਧੀ ਅਨਸਰਾਂ ਨਾਲ ਸੰਪਰਕ ਬਣਾ ਕੇ ਨਸ਼ੀਲੇ ਪਦਾਰਥ ਅਤੇ ਹਥਿਆਰਾਂ ਦੀਆਂ ਖੇਪਾਂ ਮੰਗਵਾਉਣ ਵਾਲਿਆਂ ਨੂੰ ਪੁਲਸ ਵੱਲੋਂ ਟਾਰਗੇਟ ਕੀਤਾ ਜਾ ਰਿਹਾ ਹੈ। ਜਿਨ੍ਹਾਂ ਦੇ ਖਿਲਾਫ ਸਖਤ ਐਕਸ਼ਨ ਲੈਣਾ ਪੁਲਸ ਦੀ ਪਹਿਲ ਕਦਮੀ ਹੈ। ਐੱਸ. ਐੱਸ. ਪੀ. ਲਾਂਬਾ ਨੇ ਦੱਸਿਆ ਕਿ ਗੈਂਗਸਟਰ ਅਤੇ ਫਿਰੌਤੀ ਨਾਲ ਜੁੜੇ ਹੋਏ ਅਨਸਰਾਂ ਨੂੰ ਵੀ ਬਖਸ਼ਿਆ ਨਹੀਂ ਜਾ ਰਿਹਾ ਹੈ। ਜਿਨ੍ਹਾਂ ਦੇ ਖਿਲਾਫ ਪੁਲਸ ਵੱਲੋਂ ਵੱਖ-ਵੱਖ ਆਪ੍ਰੇਸ਼ਨ ਚਲਾਏ ਜਾ ਰਹੇ ਹਨ ਅਤੇ ਇਨ੍ਹਾਂ ਨੂੰ ਗ੍ਰਿਫਤਾਰ ਕਰਨ ਲਈ ਪੁਲਸ ਵੱਲੋਂ ਦਿਨ-ਰਾਤ ਵੱਖ-ਵੱਖ ਢੰਗ ਤਰੀਕਿਆਂ ਦੀ ਮਦਦ ਨਾਲ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- 'ਅਕਾਲੀ ਦਲ ਵਾਰਿਸ ਪੰਜਾਬ ਦੇ' ਵੱਲੋਂ 13 ਜ਼ਿਲ੍ਹਿਆਂ ਦੇ ਯੂਥ ਵਿੰਗ ਪ੍ਰਧਾਨਾਂ ਦਾ ਐਲਾਨ
ਐੱਸ.ਐੱਸ.ਪੀ. ਲਾਂਬਾ ਨੇ ਦੱਸਿਆ ਕਿ ਇਸ ਦੌਰਾਨ ਸਬ ਡਵੀਜ਼ਨ ਦੇ ਸਾਰੇ ਡੀ.ਐੱਸ.ਪੀ. ਅਤੇ ਥਾਣਾ ਮੁਖੀਆਂ ਵੱਲੋਂ ਆਪੋ-ਆਪਣੀ ਡਿਊਟੀ ਨਿਭਾਈ ਜਾ ਰਹੀ ਹੈ, ਜੋ ਲਗਾਤਾਰ ਇਸ ਆਪ੍ਰੇਸ਼ਨ ਦਾ ਹਿੱਸਾ ਬਣੇ ਹੋਏ ਹਨ। ਉਨ੍ਹਾਂ ਦੱਸਿਆ ਕਿ ਇਹ ਆਪ੍ਰੇਸ਼ਨ ਮੰਗਲਵਾਰ ਵੀ ਇਸੇ ਤਰ੍ਹਾਂ ਜਾਰੀ ਰਹੇਗਾ। ਇਸ ਦੌਰਾਨ ਬਰਾਮਦਗੀ ਦੇ ਸਬੰਧ ’ਚ ਸਾਰੀ ਜਾਣਕਾਰੀ ਮੀਡੀਆ ਨੂੰ ਜਲਦ ਸਾਂਝੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਖੁਸ਼ੀਆਂ ਨੂੰ ਲੱਗਿਆ ਗ੍ਰਹਿਣ, ਧੀ ਦੇ ਵਿਆਹ ਤੋਂ ਪਹਿਲਾਂ ਘਰ 'ਚ ਵਾਪਰੀ ਵੱਡੀ ਘਟਨਾ
ਆਪ੍ਰੇਸ਼ਨ ਪ੍ਰਹਾਰ ਦੌਰਾਨ ਸੋਮਵਾਰ ਕੀਤੇ ਗਏ 148 ਮੁਲਜ਼ਮ ਗ੍ਰਿਫਤਾਰ
ਐੱਸ.ਐੱਸ.ਪੀ. ਨੇ ਦੇਰ ਸ਼ਾਮ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਪ੍ਰੇਸ਼ਨ ਪ੍ਰਹਾਰ ਤਹਿਤ ਸੋਮਵਾਰ ਪੁਰਾਣੇ ਅਪਰਾਧਿਕ ਮਾਮਲਿਆਂ ਵਿਚ 59 ਮੁਲਜ਼ਮ, ਰੋਕਥਾਮੀ ਕਾਰਵਾਈ ਤਹਿਤ 35, ਐੱਨ.ਡੀ.ਪੀ.ਐੱਸ ਐਕਟ ਤਹਿਤ ਨਵੇਂ 52, ਹੋਰ ਧਾਰਾਵਾਂ ਤਹਿਤ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿਸ ਦੇ ਚੱਲਦਿਆਂ ਕੁੱਲ 148 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਪ੍ਰਾਪਤ ਹੋਈ ਹੈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਐੱਨ.ਡੀ.ਪੀ.ਐੱਸ ਐਕਟ ਤਹਿਤ 23 ਪਰਚੇ ਦਰਜ ਕੀਤੇ ਗਏ ਹਨ। ਇਸ ਦੌਰਾਨ ਪੁਲਸ ਨੇ ਸਨੈਚਿੰਗ ਮਾਮਲੇ ਵਿਚ 01 ਮੋਟਰਸਾਈਕਲ ਸਮੇਤ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਜਦ ਕਿ ਬਾਕੀ ਮੁਲਜ਼ਮਾਂ ਪਾਸੋਂ 1 ਪਿਸਤੌਲ, 237 ਗ੍ਰਾਮ ਹੈਰੋਇਨ, 6750 ਐੱਮ.ਐੱਲ ਨਾਜਾਇਜ਼ ਸ਼ਰਾਬ, ਡਰੱਗ ਮਨੀ 400 ਰੁਪਏ ਅਤੇ 1 ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ’ਚ ਸੱਪਾਂ ਦਾ ਕਹਿਰ: 55 ਮਰੀਜ਼ ਹਸਪਤਾਲ ਦੀ ਐਮਰਜੈਂਸੀ 'ਚ ਦਾਖ਼ਲ, ਬਣਿਆ ਡਰ ਦਾ ਮਾਹੌਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀ ਭਿੜੇ
NEXT STORY