ਗੁਰਦਾਸਪੁਰ (ਵਿਨੋਦ)- ਪਿੰਡ ਛੋਟਾ ਕਲੀਪੁਰ ਕੋਠੇ ’ਚ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਪਿੰਡ ਦੇ ਹੀ ਕੁਝ ਵਿਅਕਤੀਆਂ ਨੇ ਮਾਂ ਅਤੇ ਉਸ ਦੇ 2 ਪੁੱਤਰਾਂ ਨਾਲ ਕੁੱਟਮਾਰ ਕਰ ਕੇ ਜ਼ਖ਼ਮੀ ਕਰ ਦਿੱਤਾ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਗੁਰਦਾਸਪੁਰ ਦਾਖ਼ਲ ਕਰਵਾਇਆ ਗਿਆ। ਜਾਣਕਾਰੀ ਦਿੰਦਿਆ ਜ਼ਖ਼ਮੀ ਬਲਵਿੰਦਰ ਕੁਮਾਰ ਨਿਵਾਸੀ ਛੋਟਾ ਕਲੀਪੁਰ ਕੋਠੇ ਨੇ ਦੱਸਿਆ ਕਿ ਉਹ ਆਪਣੇ ਕੰਮ ਤੋਂ ਜਦ ਘਰ ਨੂੰ ਵਾਪਸ ਆ ਰਿਹਾ ਸੀ ਤਾਂ ਪਿੰਡ ਦੇ ਹੀ ਕੁਝ ਵਿਅਕਤੀਆਂ ਨੇ ਉਸ ਨੂੰ ਘੇਰ ਲਿਆ ਅਤੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ, ਜਦ ਬਚਾਉਣ ਲਈ ਉਸ ਦੀ ਮਾਂ ਰਾਜ ਰਾਣੀ ਅਤੇ ਭਰਾ ਸੁਰਿੰਦਰ ਅੱਗੇ ਆਇਆ ਤਾਂ ਉਕਤ ਹਮਲਾਵਰਾਂ ਨੇ ਉਨ੍ਹਾਂ ਦੀ ਵੀ ਬੁਰੀ ਤਰ੍ਹਾਂ ਨਾਲ ਕੁੱਟ-ਮਾਰ ਕਰ ਦਿੱਤੀ, ਜਿਸ ਕਾਰਨ ਉਹ ਤਿੰਨੋ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਜ਼ਖਮੀ ਹਾਲਤ ’ਚ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਦਾਖਲ ਕਰਵਾਇਆ।
ਇਹ ਵੀ ਪੜ੍ਹੋ- ਗਟਰ ਦੇ ਸਾਹਮਣੇ ਖੜ੍ਹੇ ਹੋ ਕੇ ਅਰਦਾਸ ਕਰਨ ਦੀ ਵੀਡੀਓ ਵਾਇਰਲ, SGPC ਨੇ ਸ਼ੁਰੂ ਕੀਤੀ ਕਾਰਵਾਈ
ਉਕਤ ਵਿਅਕਤੀ ਨੇ ਝਗੜੇ ਦਾ ਕਾਰਨ ਪੈਸਿਆਂ ਦਾ ਲੈਣ-ਦੇਣ ਦੱਸਿਆ ਹੈ ਕਿ ਉਸ ਦਾ ਭਰਾ ਰੰਗ ਰੋਗਨ ਦਾ ਕੰਮ ਕਰਦਾ ਹੈ। ਦੂਸਰੇ ਪਾਸੇ ਐਮਰਜੈਂਸੀ ’ਚ ਤਾਇਨਾਤ ਡਾਕਟਰ ਰਾਜ ਮਸੀਹ ਦਾ ਕਹਿਣਾ ਹੈ ਕਿ ਇਨ੍ਹਾਂ ਤਿੰਨਾਂ ਦੇ ਮਲਮ ਪੱਟੀ ਕਰ ਕੇ ਐੱਮ. ਐੱਲ. ਆਰ. ਕੱਟ ਕੇ ਸਬੰਧਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਡੇਂਗੂ ਤੋਂ ਬਾਅਦ ਹੁਣ ਇਸ ਬੀਮਾਰੀ ਨੇ ਘੇਰੇ ਅੰਮ੍ਰਿਤਸਰ ਦੇ ਵਾਸੀ, ਬੱਚਿਆਂ ਤੇ ਬਜ਼ੁਰਗਾਂ ਨੂੰ ਵਧੇਰੇ ਖ਼ਤਰਾ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗਟਰ ਦੇ ਸਾਹਮਣੇ ਖੜ੍ਹੇ ਹੋ ਕੇ ਅਰਦਾਸ ਕਰਨ ਦੀ ਵੀਡੀਓ ਵਾਇਰਲ, SGPC ਨੇ ਸ਼ੁਰੂ ਕੀਤੀ ਕਾਰਵਾਈ
NEXT STORY