ਤਰਨਤਾਰਨ (ਰਮਨ)- ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਫੌਜੀ ਦੇ ਬੱਚਿਆਂ ਨੂੰ ਪੁਲਸ ’ਚ ਭਰਤੀ ਕਰਵਾਉਣ ਦੇ ਨਾਮ ’ਤੇ 25 ਲੱਖ ਰੁਪਏ ਦੀ ਠੱਗੀ ਮਾਰਨ ਦੇ ਜ਼ੁਰਮ ਹੇਠ ਨਕਲੀ ਡੀ.ਐੱਸ.ਪੀ. ਮਾਂ ਅਤੇ ਧੀ ਖਿਲਾਫ਼ ਧੋਖਾਦੇਹੀ ਦਾ ਮਾਮਲਾ ਦਰਜ ਕਰਦੇ ਹੋਏ ਗ੍ਰਿਫਤਾਰੀ ਲਈ ਭਾਲ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਉਕਤ ਦੋਵਾਂ ਮੁਲਜ਼ਮਾਂ ਵਲੋਂ ਸਿੱਧੇ ਤੌਰ ’ਤੇ ਥਾਣੇਦਾਰ ਭਰਤੀ ਕਰਵਾਉਣ ਲਈ ਕਥਿਤ ਤੌਰ ’ਤੇ 12 ਲੱਖ ਰੁਪਏ ਅਤੇ ਸਿਪਾਹੀ ਭਰਤੀ ਕਰਾਉਣ ਲਈ 6 ਲੱਖ ਰੁਪਏ ਦੀ ਮੰਗ ਕਰਦੇ ਹੋਏ ਕਈਆਂ ਨੂੰ ਨਿਸ਼ਾਨਾ ਬਣਾਇਆ ਜਾ ਚੁੱਕੇ ਹਨ।
ਜਾਣਕਾਰੀ ਦਿੰਦੇ ਹੋਏ ਗੁਰਭੇਜ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਮੁੰਡਾਪਿੰਡ ਜ਼ਿਲ੍ਹਾ ਤਰਨਤਾਰਨ ਨੇ ਦੱਸਿਆ ਕਿ ਉਹ ਫੌਜ ਵਿਚ ਨੌਕਰੀ ਕਰਦਾ ਹੈ। ਗੁਰਭੇਜ ਸਿੰਘ ਦੱਸਿਆ ਕਿ ਜਨਵਰੀ 2021 ਦੌਰਾਨ ਜਦੋਂ ਉਸ ਦੀ ਡਿਊਟੀ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਸੀ ਤਾਂ ਉਸ ਨਾਲ ਗਗਨਦੀਪ ਕੌਰ ਪਤਨੀ ਜਸਵਿੰਦਰ ਸਿੰਘ ਅਤੇ ਕੁਲਜੀਤ ਕੌਰ ਪਤਨੀ ਮਨਿੰਦਰ ਸਿੰਘ ਨਿਵਾਸੀ ਗੁਰੂ ਰਾਮਦਾਸ ਐਵੀਨਿਊ ਅਜਨਾਲਾ ਰੋਡ, ਅੰਮ੍ਰਿਤਸਰ ਦੀ ਜਾਣ-ਪਛਾਣ ਹੋਈ ਸੀ। ਜੋ ਆਪਣੇ ਆਪ ਨੂੰ ਪੰਜਾਬ ਪੁਲਸ ਦੀਆਂ ਡੀ.ਐੱਸ.ਪੀ. ਦੱਸਦੀਆਂ ਸਨ। ਗੁਰਭੇਜ ਸਿੰਘ ਦੱਸਿਆ ਕਿ ਉਕਤ ਦੋਵਾਂ ਔਰਤਾਂ ਨੇ ਉਸ ਦੇ ਰਿਸ਼ਤੇਦਾਰਾਂ ਅਤੇ ਬੱਚਿਆਂ ਨੂੰ ਪੁਲਸ ’ਚ ਭਰਤੀ ਕਰਵਾਉਣ ਸਬੰਧੀ ਵੱਖ-ਵੱਖ ਕੇਸਾਂ ਦੌਰਾਨ 25 ਲੱਖ ਰੁਪਏ ਦੀ ਠੱਗੀ ਮਾਰ ਹੈ, ਜਿਸ ਸਬੰਧੀ ਆਨਲਾਈਨ ਐਂਟਰੀਆਂ ਵੀ ਕਰਵਾਈਆਂ ਗਈਆਂ।
ਇਹ ਵੀ ਪੜ੍ਹੋ- ਜਥੇਦਾਰ ਹਰਪ੍ਰੀਤ ਸਿੰਘ ਦੇ ਤੱਤੇ ਬੋਲ -ਸਿੱਖ ਨਸਲਕੁਸ਼ੀ ਦੀਆਂ ਮਿਲ ਰਹੀਆਂ ਧਮਕੀਆਂ, ਕਿੱਥੇ ਹੈ ਸਰਕਾਰ?
ਗੁਰਭੇਜ ਸਿੰਘ ਨੇ ਦੱਸਿਆ ਕਿ ਜਦੋਂ ਉਸ ਨੂੰ ਪਤਾ ਲੱਗਾ ਕਿ ਉਕਤ ਦੋਵੇਂ ਮਾਵਾਂ-ਧੀਆਂ ਨਕਲੀ ਡੀ. ਐੱਸ. ਪੀ. ਬਣ ਲੋਕਾਂ ਨੂੰ ਠੱਗੀ ਦਾ ਸ਼ਿਕਾਰ ਬਣਾ ਰਹੀਆਂ ਹਨ ਤਾਂ ਉਸ ਵਲੋਂ ਜ਼ਿਲ੍ਹਾ ਤਰਨ ਤਾਰਨ ਦੇ ਐੱਸ.ਐੱਸ.ਪੀ. ਨੂੰ ਪੇਸ਼ ਹੋ ਦਰਖਾਸਤ ਦਿੱਤੀ ਗਈ। ਗੁਰਭੇਜ ਸਿੰਘ ਨੇ ਦੱਸਿਆ ਕਿ ਉਕਤ ਦੋਹਾਂ ਔਰਤਾਂ ਨੇ ਵੱਖ-ਵੱਖ ਕੇਸਾਂ ’ਚ ਬਹੁਤ ਸਾਰੇ ਲੋਕਾਂ ਨੂੰ ਆਪਣਾ ਨਿਸ਼ਾਨਾ ਬਣਾਇਆ ਹੈ। ਪੀੜਤ ਨੇ ਪੁਲਸ ਪਾਸੋਂ ਉਕਤ ਦੋਵਾਂ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।
ਇਸ ਬਾਬਤ ਜਾਣਕਾਰੀ ਦਿੰਦੇ ਹੋਏ ਜ਼ਿਲ੍ਹੇ ਦੇ ਐੱਸ. ਪੀ. ਵਿਸ਼ਾਲਜੀਤ ਨੇ ਦੱਸਿਆ ਕਿ ਸ਼ਿਕਾਇਤ ਦੀ ਜਾਂਚ ਉੱਪ ਕਪਤਾਨ ਪੁਲਸ ਸਾਈਬਰ ਸਰਬਜੀਤ ਸਿੰਘ ਵਲੋਂ ਕਰਨ ਉਪਰੰਤ ਸੀਨੀਅਰ ਕਪਤਾਨ ਪੁਲਸ ਦੇ ਹੁਕਮਾਂ ਤੋਂ ਬਾਅਦ ਗਗਨਦੀਪ ਕੌਰ ਅਤੇ ਕੁਲਜੀਤ ਕੌਰ ਖਿਲਾਫ਼ ਵੱਖ-ਵੱਖ ਧਰਾਵਾਂ ਹੇਠ ਮਾਮਲਾ ਦਰਜ ਕਰ ਲਿਆ ਗਿਆ ਹੈ, ਜਿਸ ਦੀ ਅਗਲੀ ਜਾਂਚ ਥਾਣਾ ਗੋਇੰਦਵਾਲ ਸਾਹਿਬ ਦੇ ਥਾਣੇਦਾਰ ਮਨਜੀਤ ਸਿੰਘ ਵਲੋਂ ਸ਼ੁਰੂ ਕਰ ਦਿੱਤੀ ਗਈ ਹੈ।
ਪਠਾਨਕੋਟ ਵਿਖੇ ਡਿਊਟੀ ਦੌਰਾਨ ASI ਦੇ ਗੋਲੀ ਲੱਗਣ ਨਾਲ ਹੋਈ ਮੌਤ
NEXT STORY