ਬਟਾਲਾ (ਸਾਹਿਲ)-ਮੋਟਰਸਾਈਕਲ ਦੇ ਡਿਵਾਈਡਰ ਨਾਲ ਟਕਰਾਉਣ ਨਾਲ ਇਕ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਮਿਲਿਆ ਹੈ। ਜਦਕਿ ਦੂਜਾ ਜ਼ਖ਼ਮੀ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਏ. ਐੱਸ. ਆਈ. ਵਰਿਆਮ ਸਿੰਘ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਪੁੱਤਰ ਹਰਵਿੰਦਰ ਸਿੰਘ ਵਾਸੀ ਪਿੰਡ ਰੰਗੀਲਪੁਰ ਆਪਣੇ ਦੋਸਤ ਗਗਨਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਉੱਦੋਕੇ ਜੋ ਕਿ ਆਪਸ ਦੋਸਤ ਹਨ, ਮੋਟਰਸਾਈਕਲ ਸਪਲੈਂਡਰ ਨੰ.ਪੀ.ਬੀ.10ਐੱਚ.ਐੱਸ.0598 ’ਤੇ ਸਵਾਰ ਹੋ ਕੇ ਗੁਰਦੁਆਰਾ ਸ਼ਹੀਦਾਂ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਣ ਲਈ ਗਏ ਸਨ। ਜਦੋਂ ਇਹ ਮੱਥਾ ਟੇਕ ਕੇ ਵਾਪਸ ਆ ਰਹੇ ਸਨ ਤਾਂ ਬਟਾਲਾ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਫਲਾਈਓਵਰ ਤੋਂ ਹੇਠਾਂ ਉੱਤਰਦੇ ਸਮੇਂ ਮਾਰੂਤੀ ਸੁਜੂਕੀ ਦੀ ਏਜੰਸੀ ਪਠਾਨਕੋਟ ਵ੍ਹੀਕਲਏਡਜ਼ ਨੇੜੇ ਇਨ੍ਹਾਂ ਦਾ ਮੋਟਰਸਾਈਕਲ ਅਚਾਨਕ ਸਲਿੱਪ ਹੋ ਕੇ ਡਿਵਾਈਡਰ ਨਾਲ ਜਾ ਟਕਰਾਇਆ, ਜਿਸਦੇ ਸਿੱਟੇ ਵਜੋਂ ਮੋਟਰਸਾਈਕਲ ਚਾਲਕ ਹਰਪ੍ਰੀਤ ਸਿੰਘ ਦਾ ਸਿਰ ਸੜਕ ’ਤੇ ਵੱਜਣ ਕਰ ਕੇ ਇਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦਕਿ ਇਸ ਦਾ ਦੋਸਤ ਗਗਨਪ੍ਰੀਤ ਸਿੰਘ ਜ਼ਖਮੀ ਹੋ ਗਿਆ।
ਇਹ ਵੀ ਪੜ੍ਹੋ- 2000 ਰੁਪਏ ਪਿੱਛੇ ਛਿੜਿਆ ਵਿਵਾਦ, ਗੁਰਦੁਆਰੇ ਦੇ ਸੇਵਾਦਾਰ ਵੱਲੋਂ ਪਾਠੀ ਦਾ ਖੰਜਰ ਮਾਰ ਕਤਲ
ਏ. ਐੱਸ. ਆਈ. ਵਰਿਆਮ ਸਿੰਘ ਨੇ ਦੱਸਿਆ ਕਿ ਇਸ ਬਾਰੇ ਸੂਚਨਾ ਮਿਲਦਿਆਂ ਹੀ ਉਨ੍ਹਾਂ ਨੇ ਪੁਲਸ ਮੁਲਾਜ਼ਮਾਂ ਸਮੇਤ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈਣ ਉਪਰੰਤ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ। ਜਦਕਿ ਜ਼ਖਮੀ ਨੂੰ ਵੀ ਸਿਵਲ ਹਸਪਤਾਲ ਵਿਖੇ ਇਲਾਜ ਦਾਖਲ ਕਰਵਾਇਆ ਗਿਆ। ਏ. ਐੱਸ. ਆਈ. ਨੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਥਾਣਾ ਸਦਰ ਵਿਚ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ 174 ਸੀਆਰ.ਪੀ.ਸੀ ਤਹਿਤ ਬਣਦੀ ਕਾਨੂੰਨੀ ਕਾਰਵਾਈ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਗੁਰਦਾਸਪੁਰ ’ਚ ਵੱਡੀ ਵਾਰਦਾਤ, ਆੜ੍ਹਤੀ ਨੇ ਟਰੱਕ ਡਰਾਈਵਰ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਾਕਿ ’ਚ ਇਸ ਸਾਲ ਪੋਲਿਓ ਦਾ ਤੀਜਾ ਮਰੀਜ਼ ਮਿਲਿਆ
NEXT STORY