ਤਰਨਤਾਰਨ (ਰਮਨ)- ਪਿੰਡ ਕੈਰੋਂ ਦੇ ਭੱਠੇ ਨਜ਼ਦੀਕ ਇਕ ਟਰੈਕਟਰ-ਟਰਾਲੀ ਵੱਲੋਂ ਮੋਟਰਸਾਈਕਲ ਚਾਲਕ ਨੂੰ ਸਾਈਡ ਮਾਰ ਕੇ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਜ਼ਖ਼ਮੀ ਹਾਲਤ ਵਿਚ ਜ਼ੇਰੇ-ਇਲਾਜ ਮੋਟਰਸਾਈਕਲ ਚਾਲਕ ਦੀ ਹਸਪਤਾਲ ਵਿਚ ਮੌਤ ਹੋਣ ਤੋਂ ਬਾਅਦ ਥਾਣਾ ਸਿਟੀ ਪੱਟੀ ਦੀ ਪੁਲਸ ਨੇ ਟਰੈਕਟਰ ਚਾਲਕ ਨੂੰ ਨਾਮਜ਼ਦ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਵਾਲਿਓ ਹੁਣ ਕੈਮਰੇ ਕੱਟਣਗੇ ਤੁਹਾਡੇ ਚਲਾਨ, DGP ਨੇ ਖੁਦ ਪਹੁੰਚ ਕੇ ਕੀਤਾ ਉਦਘਾਟਨ
ਦਵਿੰਦਰ ਕੌਰ ਪਤਨੀ ਜਤਿੰਦਰ ਸਿੰਘ ਵਾਸੀ ਪਿੰਡ ਕੈਰੋਂ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ 24 ਮਈ ਨੂੰ ਵਕਤ ਕਰੀਬ ਰਾਤ ਦੇ 8:15 ਵਜੇ ਦਾ ਹੋਵੇਗਾ, ਜਦੋਂ ਮੇਰੇ ਜੇਠ ਦੇ ਲੜਕੇ ਰਹਿਮਤਦੀਪ ਸਿੰਘ ਪੁੱਤਰ ਬਚਿੱਤਰ ਸਿੰਘ ਵਾਸੀ ਕੈਰੋਂ ਨੇ ਮੇਰੇ ਮੋਬਾਈਲ ’ਤੇ ਫ਼ੋਨ ਕੀਤਾ ਕਿ ਉਸ ਦੇ ਚਾਚੇ ਜਤਿੰਦਰ ਸਿੰਘ (49) ਪੁੱਤਰ ਮਿਲਖਾ ਸਿੰਘ ਵਾਸੀ ਕੈਰੋਂ ਦਾ ਐਕਸੀਡੈਂਟ (ਹਾਦਸਾ) ਹੋ ਗਿਆ ਹੈ। ਤੁਰੰਤ ਬਾਅਦ ਉਹ ਮੌਕੇ ’ਤੇ ਪੁੱਜੀ ਤਾਂ ਨਛੱਤਰ ਸਿੰਘ ਵਾਸੀ ਕੈਰੋਂ ਨੇ ਮੈਨੂੰ ਸਾਰੀ ਗੱਲ ਦੱਸੀ।
ਇਹ ਵੀ ਪੜ੍ਹੋ- ਲੁਧਿਆਣਾ 'ਚ ਘਰ ਅੰਦਰੋਂ ਮਿਲੀਆਂ ਲਾਸ਼ਾਂ ਨੇ ਕੰਬਣ ਲਾਏ ਲੋਕ, ਪਹੁੰਚ ਗਈ ਪੁਲਸ
ਜਤਿੰਦਰ ਸਿੰਘ ਨੂੰ ਜ਼ਖ਼ਮੀ ਹਾਲਤ ਵਿੱਚ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਪੱਟੀ ਵਿਖੇ ਦਾਖ਼ਲ ਕਰਵਾਇਆ ਗਿਆ, ਜਿਥੋਂ ਡਾਕਟਰਾਂ ਨੇ ਉਸ ਨੂੰ ਗੁਰੂ ਰਾਮਦਾਸ ਹਸਪਤਾਲ (ਅੰਮ੍ਰਿਤਸਰ) ਵਿਖੇ ਰੈਫ਼ਰ ਕਰ ਦਿੱਤਾ। ਉੱਥੇ ਮੇਰੇ ਪਤੀ ਨੂੰ 29 ਮਈ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਪੱਟੀ ਦੇ ਏ.ਐੱਸ.ਆਈ. ਅਮਰਜੀਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਦਵਿੰਦਰ ਕੌਰ ਦੇ ਬਿਆਨਾਂ ਹੇਠ ਟਰੈਕਟਰ ਚਾਲਕ ਸੁਖਚੈਨ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਮੁਰਾਦਪੁਰਾ ਖੁਰਦ ਖ਼ਿਲਾਫ਼ ਪਰਚਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ- ਰਿਸ਼ਤੇ ਸ਼ਰਮਸਾਰ : ਆਪਣੇ ਹੀ ਚਾਚੇ ਦੀ ਹੈਵਾਨੀਅਤ ਦਾ ਸ਼ਿਕਾਰ ਹੋਈ ਕੁੜੀ, ਦਰਿੰਦਗੀ ਦੀਆਂ ਹੱਦਾਂ ਪਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
PSPCL ਦਾ ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
NEXT STORY