ਗੁਰਦਾਸਪੁਰ (ਵਿਨੋਦ) - ਗੁਰਦਾਸਪੁਰ ਵਿਖੇ ਮੋਟਰਸਾਇਕਲ ਦਾ ਸੰਤੁਲਨ ਵਿਗੜਨ ਕਾਰਨ ਹਾਦਸਾ ਵਾਪਰ ਜਾਣ 'ਤੇ ਮੋਟਰਸਾਇਕਲ ਸਵਾਰ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਦੋ ਜਖ਼ਮੀ ਹੋ ਗਏ। ਮੌਕੇ 'ਤੇ ਮੌਜੂਦ ਲੋਕਾਂ ਵਲੋਂ ਜ਼ਖਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਗੁਰਦਾਸਪੁਰ 'ਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਬੀਤੇ ਦਿਨ ਦੁਪਹਿਰ ਦੇ ਸਮੇਂ ਤਿੰਨ ਨੌਜਵਾਨ ਮ੍ਰਿਤਕ ਅਨਿਲ ਕੁਮਾਰ ਪੁੱਤਰ ਹਰੰਬਸ ਲਾਲ, ਰੋਹਿਤ ਕੁਮਾਰ ਪੁੱਤਰ ਜਸਪਾਲ ਸਿੰਘ ਅਤੇ ਗੁਰਮੀਤ ਸਿੰਘ ਪੁੱਤਰ ਪ੍ਰੀਤਮ ਸਿੰਘ ਅਪਰਬਾਰੀ ਦੋਆਬ ਨਹਿਰ ਤੋਂ ਨਹਾ ਕੇ ਵਾਪਸ ਪਿੰਡ ਜਾ ਰਹੇ ਸਨ ਕਿ ਪਿੰਡ ਮੱਲੋਵਾਲ ਕੋਲ ਇਕ ਤਿੱਖੇ ਮੋੜ 'ਤੇ ਇਨ੍ਹਾਂ ਦਾ ਮੋਟਰਸਾਇਕਲ ਰਜਵਾਹੇ ਦੇ ਉਪਰ ਬਣੇ ਪੁੱਲ ਨਾਲ ਟਕਰਾ ਕੇ ਹੇਠਾਂ ਡਿੱਗ ਗਿਆ। ਇਸ ਨਾਲ ਅਨਿਲ ਕੁਮਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਰੋਹਿਤ ਤੇ ਗੁਰਮੀਤ ਸਿੰਘ ਜ਼ਖਮੀ ਹੋ ਗਏ। ਦੋਵਾਂ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਵਿਚ ਇਲਾਜ ਦੇ ਲਈ ਲਿਆਂਦਾ ਗਿਆ ਹੈ। ਡਾਕਟਰਾਂ ਦੇ ਅਨੁਸਾਰ ਰੋਹਿਤ ਕੁਮਾਰ ਦੀ ਹਾਲਤ ਵੀ ਨਾਜ਼ੁਕ ਬਣੀ ਹੋਈ ਹੈ।
ਅੰਮ੍ਰਿਤਸਰ : ਨਿਟਿੰਗ ਫੈਕਟਰੀ 'ਚ ਮਚੇ ਅੱਗ ਦੇ ਭਾਂਬੜ (ਵੀਡੀਓ)
NEXT STORY