ਅੰਮ੍ਰਿਤਸਰ (ਰਮਨ)-ਤੇਜ਼ ਰਫਤਾਰ ਕਾਰ ਵੱਲੋਂ ਮੋਟਰਸਾਈਕਲ ਸਵਾਰ ਵਿਅਕਤੀਆਂ ਨੂੰ ਕੁਚਲਣ ਕਾਰਨ ਇਕ ਦੀ ਮੌਤ ਅਤੇ ਦੂਜੇ ਦੇ ਜ਼ਖਮੀ ਹੋਣ ਦੇ ਮਾਮਲੇ ’ਚ ਥਾਣਾ ਚਾਟੀਵਿੰਡ ਦੀ ਪੁਲਸ ਨੇ ਅਣਪਛਾਤੇ ਕਾਰ ਸਵਾਰ ਵਿਅਕਤੀ ਖਿਲਾਫ ਕੇਸ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਅਤੇ ਉਸਦਾ ਭਰਾ ਜਗਪ੍ਰੀਤ ਸਿੰਘ ਆਪਣੇ-ਆਪਣੇ ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਜੰਡਿਆਲਾ ਗੁਰੂ ਜਾ ਰਹੇ ਸਨ। ਉਸਦਾ ਭਰਾ ਜਗਪ੍ਰੀਤ ਸਿੰਘ ਉਸਦੇ ਅੱਗੇ ਜਾ ਰਿਹਾ ਸੀ ਤਾਂ ਉਸ ਦਾ ਮੋਟਰਸਾਈਕਲ ਅਚਾਨਕ ਡੋਲਣ ਲੱਗ ਗਿਆ। ਇਸ ਦੌਰਾਨ ਪਿੱਛਿਓਂ ਆ ਰਹੀ ਤੇਜ਼ ਰਫਤਾਰ ਸਕਾਰਪੀਓ ਨੇ ਬਿਨਾਂ ਹਾਰਨ ਦਿੱਤੇ ਉਨ੍ਹਾਂ ’ਚ ਟੱਕਰ ਮਾਰ ਦਿੱਤੀ, ਜਿਸ ਦੌਰਾਨ ਉਸਦਾ ਭਰਾ ਜਗਪ੍ਰੀਤ ਅਤੇ ਉਸਦਾ ਦੋਸਤ ਸਾਜਨਪ੍ਰੀਤ ਸਿੰਘ ਜੋ ਉਸਦੇ ਪਿੱਛੇ ਬੈਠਾ ਸੀ, ਗੰਭੀਰ ਰੂਪ ’ਚ ਜ਼ਖਮੀ ਹੋ ਗਏ ਅਤੇ ਕਾਰ ਸਵਾਰ ਮੌਕੇ ਤੋਂ ਫਰਾਰ ਹੋ ਗਿਆ। ਉਸ ਨੇ ਸਵਾਰੀ ਦਾ ਪ੍ਰਬੰਧ ਕਰਕੇ ਭਰਾ ਅਤੇ ਉਸਦੇ ਦੋਸਤ ਨੂੰ ਇਲਾਜ ਲਈ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ, ਜਿੱਥੇ ਇਲਾਜ ਦੌਰਾਨ ਉਸਦੇ ਭਰਾ ਜਗਪ੍ਰੀਤ ਸਿੰਘ ਦੀ ਮੌਤ ਹੋ ਗਈ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਹੱਦ ਹੋ ਗਈ! ਅਮਰੀਕਾ ਤੋਂ Deport ਹੋਏ 30 ਵਿਚੋਂ 29 ਪੰਜਾਬੀਆਂ ਨੇ ਵਾਪਸ ਆ ਕੇ...
NEXT STORY