ਬਟਾਲਾ/ਕਿਲਾ ਲਾਲ ਸਿੰਘ(ਬੇਰੀ, ਸਾਹਿਲ, ਭਗਤ)- ਬੀਤੇ ਦਿਨ ਅੱਡਾ ਧਰਮਕੋਟ ਬੱਗਾ ਵਿਖੇ ਇਕ ਟਰੱਕ ਦੀ ਲਪੇਟ ’ਚ ਆਉਣ ਕਾਰਨ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਅਤੇ ਔਰਤ ਦੇ ਗੰਭੀਰ ਜ਼ਖਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਜਤਿੰਦਰ ਸਿੰਘ ਵਾਸੀ ਮੱਲ੍ਹੀ ਮਾਰਕੀਟ ਬਟਾਲਾ ਆਪਣੀ ਪਤਨੀ ਕੁਲਜੀਤ ਕੌਰ ਦੇ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਪਿੰਡ ਅਠਵਾਲ ਤੋਂ ਬਟਾਲਾ ਵੱਲ ਜਾ ਰਿਹਾ ਸੀ ਕਿ ਜਦ ਉਹ ਅੱਡਾ ਧਰਮਕੋਟ ਬੱਗਾ ਵਿਖੇ ਪਹੁੰਚੇ ਤਾਂ ਸੜਕ ਕਿਨਾਰੇ ਖੜ੍ਹੀ ਇਕ ਇਨੋਵਾ ’ਚ ਬੈਠੇ ਵਿਅਕਤੀ ਵੱਲੋਂ ਅਚਾਨਕ ਕਾਰ ਦੀ ਬਾਰੀ ਖੋਲ੍ਹ ਦਿੱਤੀ ਗਈ, ਜਿਸ ਕਾਰਨ ਮੋਟਰਸਾਈਕਲ ਸਵਾਰ ਪਤੀ-ਪਤਨੀ ਕਾਰ ਦੀ ਬਾਰੀ ਨਾਲ ਟਕਰਾਉਣ ਕਾਰਨ ਸੜਕ ’ਤੇ ਡਿੱਗ ਗਏ ਅਤੇ ਸਾਹਮਣੇ ਤੋਂ ਆ ਰਹੇ ਇਕ ਟਰੱਕ ਦੀ ਲਪੇਟ ’ਚ ਆਉਣ ਕਾਰਨ ਗੰਭੀਰ ਜ਼ਖਮੀ ਹੋ ਗਏ। ਜਦਕਿ ਇਨੋਵਾ ਚਾਲਕ ਮੌਕੇ ਤੋਂ ਫਰਾਰ ਹੋ ਗਿਆ।
ਇਹ ਵੀ ਪੜ੍ਹੋ- ਅੰਮ੍ਰਿਤਸਰ ਤੋਂ ਬਾਅਦ ਹੁਣ ਪੰਜਾਬ ਦੇ ਇਸ ਇਲਾਕੇ 'ਚ ਵੀ 3 ਦਿਨ ਬਾਜ਼ਾਰ ਬੰਦ ਰੱਖਣ ਦਾ ਫੈਸਲਾ
ਇਸ ਦੌਰਾਨ ਸਥਾਨਕ ਲੋਕਾਂ ਵੱਲੋਂ ਜ਼ਖਮੀ ਪਤੀ-ਪਤਨੀ ਨੂੰ 108 ਐਂਬੂਲੈਂਸ ਦੇ ਰਾਹੀਂ ਇਲਾਜ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਲਿਆਂਦਾ ਗਿਆ, ਜਿਥੇ ਜਤਿੰਦਰ ਸਿੰਘ ਦੀ ਮੌਤ ਹੋ ਗਈ, ਜਦਕਿ ਕੁਲਜੀਤ ਕੌਰ ਦੀ ਹਾਲਤ ਗੰਭੀਰ ਦੇਖਦੇ ਹੋਏ ਡਾਕਟਰਾਂ ਨੇ ਉਸਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ।
ਇਹ ਵੀ ਪੜ੍ਹੋ- ਪੰਜਾਬ 'ਚ ਤੇਜ਼ ਲੂ ਦਾ ਕਹਿਰ, ਮਾਪਿਆਂ ਵੱਲੋਂ ਸਕੂਲਾਂ ਦੇ ਸਮੇਂ 'ਚ ਤਬਦੀਲੀ ਦੀ ਮੰਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੁਰੂ ਨਗਰੀ ’ਚ ਤਾਪਮਾਨ 42 ਡਿਗਰੀ ਤੋਂ ਹੋਇਆ ਪਾਰ, ਬੱਚਿਆਂ ਨੂੰ ਸਕੂਲਾਂ 'ਚ ਜਲਦੀ ਪੈ ਸਕਦੀਆਂ ਹਨ ਛੁੱਟੀਆਂ
NEXT STORY