ਬਮਿਆਲ/ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਬੀਤੀ ਦੇਰ ਰਾਤ ਬਮਿਆਲ ਤੋਂ ਕੋਹਲੀਆਂ ਮੇਨ ਮਾਰਗ 'ਤੇ ਇਕ ਮੋਟਰਸਾਈਕਲ 'ਤੇ ਸਵਾਰ 2 ਵਿਅਕਤੀ ਨੂੰ ਟਰੱਕ ਵੱਲੋਂ ਟੱਕਰ ਮਾਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਕਾਰਨ ਇਕ ਵਿਅਕਤੀ ਦੀ ਮੌਕੇ 'ਤੇ ਮੌਤ ਹੋ ਗਈ ਤੇ ਦੂਜਾ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ।
ਇਹ ਵੀ ਪੜ੍ਹੋ- ਪੰਜਾਬ ਦੇ ਕਾਰੋਬਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, ਹੁਣ ਪੰਜਾਬ 'ਚ ਵਾਪਸ ਆਈਆਂ 450 ਇੰਡਸਟਰੀਆਂ
ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਸੋਮ ਰਾਜ ਪੁੱਤਰ ਚੁੰਨੀ ਲਾਲ ਵਾਸੀ ਅਨਿਆਲ ਤੋਂ ਹੋਈ ਹੈ ਤੇ ਗੰਭੀਰ ਜ਼ਖ਼ਮੀ ਵਿਅਕਤੀ ਦੀ ਪਛਾਣ ਮੰਗਾ ਪੁੱਤ ਚਰਨ ਦਾਸ ਵਜੋਂ ਹੋਈ ਹੈ । ਜ਼ਖ਼ਮੀ ਨੂੰ ਇਕ ਨਿੱਜੀ ਹਸਪਤਾਲ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ, ਦੂਜੇ ਪਾਸੇ ਚੌਕੀ ਇੰਚਾਰਜ ਬਮਿਆਲ ਅਰੁਣ ਕੁਮਾਰ ਵੱਲੋਂ ਮੌਕੇ 'ਤੇ ਪਹੁੰਚ ਕੇ ਟਰੱਕ ਚਾਲਕ ਨੂੰ ਕਾਬੂ ਕਰਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਸ ਮੁਤਾਬਕ ਟਰੱਕ ਚਾਲਕ ਦੀ ਪਛਾਣ ਅਸ਼ੋਕ ਕੁਮਾਰ ਪੁੱਤਰ ਮੋਹਨ ਲਾਲ ਵਾਸੀ ਫੱਤੋਚੱਕ ਦੇ ਰੂਪ ਵਜੋਂ ਹੋਈ ਹੈ, ਪੁਲਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪਾਕਿ 'ਚ ਬੈਠੇ ਪ੍ਰੇਮੀ ਨਾਲ ਮਿਲ ਰਚੀ ਸਾਜ਼ਿਸ਼, ਕੁੜੀ ਨੇ ਆਪਣੀ ਤੇ ਭੂਆ ਦੀ ਅਸ਼ਲੀਲ ਫੋਟੋ ਕੀਤੀ ਵਾਇਰਲ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਡੇਰਾ ਬਾਬਾ ਨਾਨਕ ਨੇੜੇ ਨਿੱਜੀ ਸਕੂਲ ਦੀ ਬੱਸ ਪਲਟੀ, ਕਰੀਬ 12 ਬੱਚੇ ਜ਼ਖ਼ਮੀ, 2 ਦੀ ਹਾਲਤ ਗੰਭੀਰ
NEXT STORY