ਅੰਮ੍ਰਿਤਸਰ (ਰਮਨ, ਗਾਂਧੀ, ਗੁਰਮੀਤ)- ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਲਈ ਵੋਟਾਂ ਪੈ ਰਹੀਆਂ ਹਨ। ਜ਼ਿਲ੍ਹੇ ਵਿਚ ਵੱਖ-ਵੱਖ ਸਿਆਸੀ ਪਾਰਟੀਆਂ ਦੇ 589 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਵੀ ਹੋਵੇਗਾ। ਅੰਮ੍ਰਿਤਸਰ ਨਗਰ ਨਿਗਮ ਦੇ 85 ਵਾਰਡਾਂ ਵਿੱਚ ਵੋਟਿੰਗ ਸਵੇਰੇ 7 ਤੋਂ ਸ਼ਾਮ 4 ਵਜੇ ਤਕ ਹੋਵੇਗੀ ਅਤੇ ਵੋਟਿੰਗ ਤੋਂ ਬਾਅਦ ਪੋਲਿੰਗ ਸਟੇਸ਼ਨਾਂ ’ਤੇ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ, ਜਿਸ ਤੋਂ ਬਾਅਦ ਦੇਰ ਰਾਤ ਤਕ ਚੋਣ ਨਤੀਜੇ ਸਾਹਮਣੇ ਆ ਜਾਣਗੇ।
ਇਸ ਦੌਰਾਨ ਅੰਮ੍ਰਿਤਸਰ ਦੀ ਡੀ. ਸੀ. ਸਾਕਸ਼ੀ ਸਾਹਨੀ ਪੋਲਿੰਗ ਬੂਥਾਂ ਦਾ ਨਿਰੀਖਣ ਕੀਤਾ। ਨਗਰ ਨਿਗਮ ਦੀਆਂ ਚੋਣਾਂ ਵਿੱਚ ਭਾਜਪਾ ਦੇ ਰਾਸ਼ਟਰੀ ਜਰਨਲ ਸਕੱਤਰ ਤਰੁਣ ਚੁੱਗ ਨੇ ਆਪਣੇ ਪਰਿਵਾਰ ਸਮੇਤ ਅੰਮ੍ਰਿਤਸਰ ਹਾਥੀ ਗੇਟ ਵਿਖੇ ਵਾਰਡ ਨੰਬਰ 59 ਤੋਂ ਆਪਣੇ ਉਮੀਦਵਾਰ ਦੇ ਹੱਕ ਵਿੱਚ ਬੂਥ ਨੰਬਰ 06 ਤੇ ਜਾ ਕੇ ਵੋਟ ਕੀਤੀ। ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਵਲੋਂ ਆਪਣੇ ਪਰਿਵਾਰ ਸਮੇਤ ਵਾਰਡ ਨੰਬਰ ਇਕ ’ਚ ਆਪਣੀ ਵੋਟ ਦਾ ਇਸਤੇਮਾਲ ਕੀਤਾ ਗਿਆ।
SGPC ਨੇ ਸੱਦੀ ਅੰਤ੍ਰਿੰਗ ਕਮੇਟੀ ਦੀ ਐਮਰਜੈਂਸੀ ਮੀਟਿੰਗ
NEXT STORY