ਅੰਮ੍ਰਿਤਸਰ/ਜਲੰਧਰ (ਸਰਬਜੀਤ, ਮਹੇਸ਼)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਯੂ. ਕੇ. ਦੇ ਸਿੱਖ ਮੈਂਬਰ ਪਾਰਲੀਮੈਂਟ ਤਨਮਨਜੀਤ ਸਿੰਘ ਢੇਸੀ ਨੂੰ ਗਾਜ਼ਾ-ਇਜ਼ਰਾਈਲ ਜੰਗ ਸਬੰਧੀ ਸਕਾਟਿਸ਼ ਨੈਸ਼ਨਲ ਪਾਰਟੀ ਵਲੋਂ ਲਿਆਂਦੇ ਅਸਥਾਈ ਜੰਗਬੰਦੀ ਦੇ ਛੋਟੇ ਮਤੇ ’ਤੇ ਵੋਟ ਪਾਉਣ ਦੀ ਬਜਾਏ ਹਿੰਸਾ ਦੇ ਸਦੀਵੀਂ ਅੰਤ ਅਤੇ ਦੁਸ਼ਮਣੀ ਦੇ ਸਥਾਈ ਖ਼ਾਤਮੇ ਲਈ ਲੇਬਰ ਪਾਰਟੀ ਵਲੋਂ ਪੇਸ਼ ਕੀਤੇ ਮਤੇ ’ਤੇ ਵੋਟ ਪਾਉਣ ਕਾਰਨ ਨਸਲਵਾਦੀ ਤਾਕਤਾਂ ਵਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੀ ਸਖ਼ਤ ਨਿਖੇਧੀ ਕੀਤੀ ਹੈ।
ਇਹ ਵੀ ਪੜ੍ਹੋ- ਪ੍ਰਕਾਸ਼ ਪੁਰਬ ਮੌਕੇ CM ਮਾਨ ਦਾ ਸੰਗਤਾਂ ਨੂੰ ਵੱਡਾ ਤੋਹਫ਼ਾ, ਅੱਜ ਤੋਂ ਇਨ੍ਹਾਂ ਤੀਰਥ ਸਥਾਨਾਂ ਲਈ ਰਵਾਨਾ ਹੋਵੇਗੀ ਟ੍ਰੇਨ
ਉਨ੍ਹਾਂ ਕਿਹਾ ਕਿ ਸਿੱਖ ਕੌਮ ਸਰਬੱਤ ਦਾ ਭਲਾ ਮੰਗਣ ਅਤੇ ਵਿਸ਼ਵ ਸ਼ਾਂਤੀ ਚਾਹੁਣ ਵਾਲੀ ਕੌਮ ਹੈ ਅਤੇ ਤਨਮਨਜੀਤ ਸਿੰਘ ਢੇਸੀ ਵਰਗੇ ਸਿੱਖਾਂ ’ਤੇ ਪੂਰੀ ਕੌਮ ਨੂੰ ਮਾਣ ਹੈ, ਜਿਹੜੇ ਹਮੇਸ਼ਾ ਦਲੇਰੀ ਤੇ ਨਿਡਰਤਾ ਦੇ ਨਾਲ ਵਿਸ਼ਵ ਸ਼ਾਂਤੀ ਅਤੇ ਮਨੁੱਖੀ ਅਧਿਕਾਰਾਂ ਲਈ ਆਵਾਜ਼ ਬੁਲੰਦ ਕਰਦੇ ਹਨ।
ਇਹ ਵੀ ਪੜ੍ਹੋ- ਵਿਦੇਸ਼ੋਂ ਆਏ ਪੁੱਤ ਨੇ ਪਿਓ ਦਾ ਸੁਫ਼ਨਾ ਕੀਤਾ ਪੂਰਾ, ਸਿੱਧਾ ਖੇਤਾਂ 'ਚ ਉਤਾਰਿਆ ਹੈਲੀਕਾਪਟਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਰਹੱਦ ਪਾਰ: ਸੋਸ਼ਲ ਮੀਡੀਆ 'ਤੇ ਤਸਵੀਰਾਂ ਵਾਇਰਲ ਹੋਣ 'ਤੇ ਕੁੜੀਆਂ ਨੂੰ ਸੁਣਾਇਆ ਮੌਤ ਦਾ ਫ਼ੁਰਮਾਨ
NEXT STORY