ਅੰਮ੍ਰਿਤਸਰ (ਰਮਨ)-ਨਗਰ ਨਿਗਮ ਦੇ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐੱਮ. ਟੀ. ਪੀ. ਵਿਭਾਗ ਦੀ ਟੀਮ ਨੇ ਵੱਖ-ਵੱਖ ਇਲਾਕਿਆਂ ਵਿਚ ਬਣ ਰਹੀਆਂ ਨਾਜਾਇਜ਼ ਉਸਾਰੀਆਂ ਨੂੰ ਢਾਹੁਣ ਲਈ ਡਿੱਚ ਮਸ਼ੀਨ ਦੀ ਵਰਤੋਂ ਕੀਤੀ। ਇਸ ਦੌਰਾਨ ਨਾਜਾਇਜ਼ ਤੌਰ ’ਤੇ ਬਣੀਆਂ ਦੋ ਦੁਕਾਨਾਂ ਨੂੰ ਢਾਹ ਦਿੱਤਾ ਗਿਆ, ਜਦਕਿ ਇਕ ਦੁਕਾਨ ਨੂੰ ਸੀਲ ਕਰ ਦਿੱਤਾ ਗਿਆ।
ਐੱਮ. ਟੀ. ਪੀ. ਵਿਭਾਗ ਦੇ ਦੱਖਣੀ ਜ਼ੋਨ ਦੇ ਏ. ਟੀ. ਪੀ. ਵਜ਼ੀਰ ਰਾਜ, ਬਿਲਡਿੰਗ ਇੰਸਪੈਕਟਰ ਰਾਜ ਰਾਣੀ, ਬਿਲਡਿੰਗ ਇੰਸਪੈਕਟਰ ਮਨੀਸ਼ ਅਰੋੜਾ, ਉਨ੍ਹਾਂ ਦੀ ਟੀਮ ਅਤੇ ਨਗਰ ਨਿਗਮ ਪੁਲਸ ਨੇ ਮਿਲ ਕੇ ਪਹਿਲਾਂ ਜੀ. ਟੀ. ਗੋਲਡਨ ਗੇਟ ਰੋਡ ਨੇੜੇ ਕਰੀਬ ਤਿੰਨ ਏਕੜ ਵਿਚ ਬਣ ਰਹੀ ਕਮਰਸ਼ੀਅਲ ਕਾਲੋਨੀ ’ਤੇ ਕਾਰਵਾਈ ਕਰਦਿਆਂ ਸੀਵਰੇਜ ਦੇ ਚੈਂਬਰ ਅਤੇ ਉਸਾਰੀ ਅਧੀਨ ਸੜਕਾਂ ਨੂੰ ਢਾਹ ਦਿੱਤਾ ਗਿਆ। ਵਪਾਰਕ ਕਲੋਨੀ ਬਣਾਉਣ ਵਾਲੇ ਲੋਕਾਂ ਨੇ ਨਿਗਮ ਟੀਮ ਨਾਲ ਬਹਿਸ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਨਕਸ਼ਾ ਪਾਸ ਹੈ ਅਤੇ ਉਨ੍ਹਾਂ ਸੀ. ਐੱਲ. ਯੂ. ਵੀ ਜਮ੍ਹਾ ਕਰਵਾ ਦਿੱਤਾ ਗਿਆ ਹੈ, ਜਿਸ ’ਤੇ ਏ. ਟੀ. ਪੀ. ਵਜ਼ੀਰ ਰਾਜ ਨੇ ਕਿਹਾ ਕਿ ਕੱਲ ਹਰ ਕੋਈ ਆਪਣੇ ਦਸਤਾਵੇਜ਼ ਲੈ ਕੇ ਐੱਮ. ਟੀ. ਪੀ. ਦਫਤਰ ਪਹੁੰਚੇ।
ਇਹ ਵੀ ਪੜ੍ਹੋ- ਦਸੰਬਰ 'ਚ ਛੁੱਟੀਆਂ ਹੀ ਛੁੱਟੀਆਂ, ਇੰਨੇ ਦਿਨ ਪੰਜਾਬ 'ਚ ਸਕੂਲ ਰਹਿਣਗੇ ਬੰਦ
ਦੂਜੇ ਪਾਸੇ ਟੀਮ ਨੇ ਸੁਲਤਾਨ ਵਿੰਡ ਮਹਿੰਦਰਾ ਕਾਲੋਨੀ ਨੇੜੇ ਕਰੀਬ ਸਾਢੇ ਤਿੰਨ ਏਕੜ ਜ਼ਮੀਨ ’ਤੇ ਨਾਜਾਇਜ਼ ਤੌਰ ’ਤੇ ਬਣਾਈ ਜਾ ਰਹੀ ਕਾਲੋਨੀ ’ਤੇ ਕਾਰਵਾਈ ਕੀਤੀ। ਇਸ ਕਾਲੋਨੀ ਵਿਚ ਵੀ ਟੀਮ ਵੱਲੋਂ ਬਣਾਈਆਂ ਜਾ ਰਹੀਆਂ ਸੜਕਾਂ, ਕੰਧਾਂ, ਸੀਵਰੇਜ ਅਤੇ ਚੈਂਬਰਾਂ ਨੂੰ ਢਾਹ ਦਿੱਤਾ ਗਿਆ। ਦੱਖਣੀ ਜ਼ੋਨ ਦੀ ਐੱਮ. ਟੀ. ਪੀ. ਵਿਭਾਗ ਦੀ ਟੀਮ ਵੱਲੋਂ ਭਾਈ ਮੰਝ ਸਿੰਘ ਰੋਡ ਤੇ ਬਿਨਾਂ ਨਕਸ਼ੇ ਮਨਜ਼ੂਰ ਕਰਵਾਏ ਬਣ ਰਹੀ ਦੋ ਦੁਕਾਨਾਂ ਨੂੰ ਤੋੜਿਆ ਗਿਆ। ਇਸ ਤੋਂ ਇਲਾਵਾ ਟੀਮ ਦੇ ਅਧਿਕਾਰੀਆਂ ਦੀ ਉਹ ਸਾਰੀਆਂ ਕਰਨ ਵਾਲਿਆਂ ਦੇ ਨਾਲ ਜੰਮ ਕੇ ਬਹਿਸਬਾਜ਼ੀ ਵੀ ਹੋਈ। ਏ. ਟੀ. ਪੀ. ਵਜੀਰ ਰਾਜ ਨੇ ਦੱਸਿਆ ਕਿ ਨਗਰ ਨਿਗਮ ਕਮਿਸ਼ਨਰ ਨੂੰ ਲਿਖਤੀ ਰੂਪ ਵਿਚ ਇਸ ਸਬੰਧੀ ਬਿਲਡਰਾਂ ਨੂੰ ਕਾਰਵਾਈ ਕਰਨ ਲਈ ਲਿਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਦੋਵੇਂ ਦੁਕਾਨਾਂ ਦੀ ਉਸਾਰੀ ਢਾਹ ਦਿੱਤੀ ਗਈ ਹੈ। ਉਕਤ ਰੋਡ ’ਤੇ ਬਿਨਾਂ ਨਕਸ਼ਾ ਪਾਸ ਕਰਵਾਏ ਇਕ ਦੁਕਾਨ ਨੂੰ ਸੀਲ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਪ੍ਰੇਮ ਸਬੰਧਾਂ ਨੇ ਉਜਾੜਿਆ ਪਰਿਵਾਰ, ਨਾਬਾਲਿਗ ਧੀ ਨੂੰ ਇਸ ਹਾਲਤ 'ਚ ਵੇਖ ਪਰਿਵਾਰ ਦਾ ਨਿਕਲਿਆ ਤ੍ਰਾਹ
ਲੋਕ ਨਕਸ਼ਾ ਪਾਸ ਕਰਵਾ ਕੇ ਹੀ ਕਰਵਾਉਣ ਉਸਾਰੀਆਂ : ਕਮਿਸ਼ਨਰ ਔਲਖ
ਨਗਰ ਨਿਗਮ ਦੇ ਕਮਿਸ਼ਨਰ ਗੁਰਪ੍ਰੀਤ ਸਿੰਘ ਔਲਖ ਨੇ ਕਿਹਾ ਕਿ ਉਹ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਨਕਸ਼ਾ ਮਨਜ਼ੂਰ ਕਰਵਾ ਕੇ ਹੀ ਉਸਾਰੀ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਨਾਜਾਇਜ਼ ਕਾਲੋਨੀਆਂ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜੇਕਰ ਕੋਈ ਨਗਰ ਨਿਗਮ ਅਧੀਨ ਆਉਂਦੇ ਇਲਾਕੇ ਦੀ ਕਿਸੇ ਵੀ ਕਾਲੋਨੀ ਵਿਚ ਪਲਾਟ ਖਰੀਦਣਾ ਚਾਹੁੰਦਾ ਹੈ ਤਾਂ ਨਗਰ ਨਿਗਮ ਦੇ ਐੱਮ. ਟੀ. ਪੀ. ਵਿਭਾਗ ਤੋਂ ਉਸ ਕਾਲੋਨੀ ਬਾਰੇ ਜਾਣਕਾਰੀ ਪ੍ਰਾਪਤ ਕਰੇ। ਉਨ੍ਹਾਂ ਕਿਹਾ ਕਿ ਬਿਨਾਂ ਨਕਸ਼ਾ ਪਾਸ ਕਰਵਾਏ ਉਸਾਰੀ ਕਰਵਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਤਾਰ-ਤਾਰ ਹੋਏ ਰਿਸ਼ਤੇ, ਪੁੱਤ ਨੇ ਚਾਰ ਲੱਖ ਦੀ ਸੁਪਾਰੀ ਦੇ ਕੇ ਦੋਸਤਾਂ ਤੋਂ ਮਰਵਾਇਆ ਪਿਓ
ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਐਮ. ਟੀ. ਪੀ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਹੁਕਮ ਦਿੱਤੇ ਗਏ ਹਨ ਕਿ ਜੇਕਰ ਕਿਸੇ ਵੀ ਥਾਂ 'ਤੇ ਬਿਨਾਂ ਨਕਸ਼ਾ ਪਾਸ ਕੀਤੇ ਉਸਾਰੀ ਸ਼ੁਰੂ ਹੁੰਦੀ ਹੈ ਤਾਂ ਤੁਰੰਤ ਕਾਰਵਾਈ ਕੀਤੀ ਜਾਵੇ। ਇਸ ਦੇ ਬਾਵਜੂਦ ਜੇਕਰ ਉਸਾਰੀ ਜਾਰੀ ਰਹੀ ਤਾਂ ਉਸ ਖੇਤਰ ਨਾਲ ਸਬੰਧਤ ਐਮ. ਟੀ. ਪੀ ਵਿਭਾਗ ਦੇ ਅਧਿਕਾਰੀਆਂ ਖ਼ਿਲਾਫ਼ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕ ਨਕਸ਼ਾ ਪਾਸ ਕਰਵਾ ਕੇ ਹੀ ਉਸਾਰੀ ਸ਼ੁਰੂ ਕਰਵਾਉਣ ਤਾਂ ਜੋ ਭਵਿੱਖ ਵਿੱਚ ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੋਟਾਂ ਦੀ ਰੰਜ਼ਿਸ਼ ਨੂੰ ਲੈ ਕੇ ਵਿਅਕਤੀ ਨੂੰ ਜਾਨੋਂ ਮਾਰਨ ਲਈ ਰਸਤੇ 'ਚ ਰੋਕ ਕੇ ਚਲਾਈਆਂ ਗੋਲੀਆਂ
NEXT STORY