ਅੰਮ੍ਰਿਤਸਰ (ਰਮਨ)- ਨਗਰ ਨਿਗਮ ਅੰਮ੍ਰਿਤਸਰ ਵੱਲੋਂ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਬੱਸ ਸਟੈਂਡ ਅਤੇ ਇਸਦੇ ਆਲੇ-ਦੁਆਲੇ ਦੇ ਇਲਾਕਿਆਂ ’ਚ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ। ਇਹ ਮੁਹਿੰਮ ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਹੁਕਮਾਂ ਅਤੇ ਮੈਡੀਕਲ ਅਫ਼ਸਰ ਹੈਲਥ ਡਾ. ਕਿਰਨ ਦੀ ਦੇਖ-ਰੇਖ ਹੇਠ ਚਲਾਈ ਗਈ। ਮੁਹਿੰਮ ਦੌਰਾਨ ਹੈਲਥ ਵਿੰਗ ਦੀਆਂ ਟੀਮਾਂ ਨੇ ਇਲਾਕੇ ’ਚ ਵਿਸਥਾਰਪੂਰਵਕ ਸਫ਼ਾਈ ਅਭਿਆਨ ਚਲਾਇਆ। ਜਨਤਕ ਥਾਵਾਂ ਤੋਂ ਕੂੜਾ-ਕਰਕਟ ਹਟਾਇਆ ਗਿਆ ਅਤੇ ਸਫ਼ਾਈ ਪ੍ਰਬੰਧ ਹੋਰ ਮਜ਼ਬੂਤ ਕਰਨ ਲਈ ਖ਼ਾਸ ਧਿਆਨ ਦਿੱਤਾ ਗਿਆ। ਨਗਰ ਨਿਗਮ ਦਾ ਕਹਿਣਾ ਹੈ ਕਿ ਇਸ ਪਹਿਲ ਦਾ ਮਕਸਦ ਯਾਤਰੀਆਂ, ਸਥਾਨਕ ਨਿਵਾਸੀਆਂ ਅਤੇ ਸੈਲਾਨੀਆਂ ਲਈ ਸਾਫ਼ ਅਤੇ ਸਿਹਤਮੰਦ ਵਾਤਾਵਰਣ ਯਕੀਨੀ ਬਣਾਉਣਾ ਹੈ।
ਇਹ ਵੀ ਪੜ੍ਹੋ-ਪੰਜਾਬ 'ਚ 1,35,00,00,000 ਕਰੋੜ ਦੀ ਹੈਰੋਇਨ ਜ਼ਬਤ, ਸਰਹੱਦੀ ਪਿੰਡ 'ਚ ਸੁੱਟੀ ਗਈ ਵੱਡੀ ਖੇਪ
ਸਫ਼ਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਕੁੱਲ 26 ਚਲਾਨ ਕੱਟੇ ਗਏ। ਇਸਦੇ ਨਾਲ ਹੀ ਜਿਨ੍ਹਾਂ ਲੋਕਾਂ ਨੂੰ ਜਨਤਕ ਥਾਵਾਂ ’ਤੇ ਕੂੜਾ ਸੁੱਟਦੇ ਹੋਏ ਪਾਇਆ ਗਿਆ, ਉਨ੍ਹਾਂ ਤੋਂ ਮੌਕੇ ’ਤੇ ਹੀ ਸਫ਼ਾਈ ਵੀ ਕਰਵਾਈ ਗਈ। ਇਹ ਮੁਹਿੰਮ ਸੀ. ਐੱਸ. ਆਈ ਵਿਜੈ ਗਿੱਲ, ਐੱਸ. ਆਈ ਅਮਰੀਕ ਸਿੰਘ, ਹੈਲਥ ਵਿੰਗ ਦੇ ਸੁਪਰਵਾਈਜ਼ਰਾਂ ਅਤੇ ਨਗਰ ਨਿਗਮ ਦੇ ਹੋਰ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਹਾਜ਼ਰ ਹੋਣ ਭਾਵ ਮੌਜੂਦਗੀ ’ਚ ਚਲਾਈ ਗਈ।
ਇਹ ਵੀ ਪੜ੍ਹੋ- ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੌਸਮ ਦਾ ਅਲਰਟ, ਤੇਜ਼ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ
ਸ਼ਹਿਰ ਨੂੰ ਸਾਫ਼ ਰੱਖਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ: ਕਮਿਸ਼ਨਰ
ਇਸ ਮੌਕੇ ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਸ਼ਹਿਰ ਵਾਸੀਆਂ, ਦੁਕਾਨਦਾਰਾਂ, ਰੇਹੜੀ-ਫੜੀ ਚਾਲਕਾਂ ਅਤੇ ਯਾਤਰੀਆਂ ਨੂੰ ਸਫ਼ਾਈ ਮੁਹਿੰਮਾਂ ’ਚ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜਨਤਕ ਥਾਵਾਂ ’ਤੇ ਕੂੜਾ ਸੁੱਟਣ ਤੋਂ ਪਰਹੇਜ਼ ਕੀਤਾ ਜਾਵੇ ਅਤੇ ਨਿਰਧਾਰਤ ਕੂੜਾਦਾਨਾਂ ਦੀ ਵਰਤੋਂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਸਾਫ਼ ਰੱਖਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਸਫ਼ਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਭਵਿੱਖ ’ਚ ਵੀ ਸਖ਼ਤ ਕਾਰਵਾਈ ਜਾਰੀ ਰਹੇਗੀ।
ਇਹ ਵੀ ਪੜ੍ਹੋ- ਗਮੀ 'ਚ ਬਦਲੀ ਖੁਸ਼ੀ, ਜਨਮਦਿਨ ਤੋਂ ਇਕ ਦਿਨ ਪਹਿਲਾਂ ਮੌਤ, ਆਪਣੇ ਹੀ ਟਰੈਕਟਰ ਹੇਠ ਆਇਆ ਨੌਜਵਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਨਹਿਰੀ ਵਿਭਾਗ ਵੱਲੋਂ ਸੂਏ ’ਚ ਛੱਡੇ ਪਾਣੀ ਨਾਲ ਕਿਸਾਨ ਹੋਏ ਪ੍ਰੇਸ਼ਾਨ, ਪ੍ਰਸ਼ਾਸਨ ਕੋਲ ਲਾਈ ਗੁਹਾਰ
NEXT STORY