ਬਟਾਲਾ (ਬੇਰੀ, ਸਾਹਿਲ, ਮਠਾਰੂ, ਯੋਗੀ, ਅਸ਼ਵਨੀ)-ਵਿਕਰਮਜੀਤ ਸਿੰਘ ਪਾਂਥੇ, ਐੱਸ. ਡੀ. ਐੱਮ-ਕਮ-ਕਮਿਸ਼ਨਰ, ਨਗਰ ਨਿਗਮ ਬਟਾਲਾ ਦੀ ਅਗਵਾਈ ਹੇਠ ਬਟਾਲਾ ਸ਼ਹਿਰ ਨੂੰ ਸਾਫ ਸੁਥਰਾ ਬਣਾਉਣ ਲਈ ਨਗਰ ਨਿਗਮ ਬਟਾਲਾ ਵੱਲੋਂ ਲਗਾਤਾਰ ਸਖ਼ਤ ਰੁਖ਼ ਆਪਣਾਇਆ ਗਿਆ ਹੈ, ਜਿਸ ਦੇ ਚੱਲਦਿਆਂ ਅੱਜ ਜਲੰਧਰ ਰੋਡ ਨੇੜੇ ਕਾਰਪੋਰੇਸ਼ਨ ਦਫਤਰ ਦੇ ਆਪਣੀਆਂ ਦੁਕਾਨਾਂ ਦੇ ਅੱਗੇ ਕੂੜੇ ਦੇ ਢੇਰ ਲਗਾਉਣ ਅਤੇ ਡਸਟਬੀਨ ਨਾ ਰੱਖਣ ਵਾਲੇ ਦੁਕਾਨਦਾਰਾਂ ਦੇ 05 ਚਲਾਨ ਕੱਟੇ ਗਏ ਹਨ।
ਇਹ ਵੀ ਪੜ੍ਹੋ-ਪੰਜਾਬੀਆਂ ਲਈ ਖੁਸ਼ਖ਼ਬਰੀ, CM ਮਾਨ ਨੇ ਲਾਂਚ ਕੀਤਾ ਪੋਰਟਲ
ਇਸ ਸਬੰਧੀ ਪ੍ਰਭਜੋਤ ਕੌਰ, ਇੰਨਫਰਮੈਸ਼ਨ ਐਜੂਕੇਸ਼ਨ ਕਮਿਓਨਿਕੇਸ਼ਨ ਅਤੇ ਕੇਪੈਸੀਟੀ ਬਿਲਡਿੰਗ ਐਕਸਪਰਟ ਨੇ ਦੱਸਿਆ ਕਿ ਨਗਰ ਨਿਗਮ ਬਟਾਲਾ ਵਲੋਂ ਵਿਸ਼ੇਸ਼ ਟੀਮ ਗਠਿਤ ਕੀਤੀ ਗਈ ਹੈ। ਜਿਸ ਵਿੱਚ ਉਨਾਂ ਸਮੇਤ ਅਮਰੀਕ ਸਿੰਘ ਸੁਪਰਵਾਈਜਰ (ਮੋਨੀਟਰਿੰਗ), ਕੁਲਦੀਪ ਸਿੰਘ ਕਮਿਊਨਟੀ ਫੈਸੀਲੇਟਰ, ਜਸਵਿੰਦਰ ਕੋਰ ਮੋਟੀਵੇਟਰ, ਸਵਰੂਪ ਸਿੰਘ ਮੋਟੀਵੇਟਰ ਅਤੇ ਰੋਹਿਤ ਮੋਟੀਵੇਟਰ ਸ਼ਾਮਲ ਹਨ, ਜਿਨਾਂ ਵਲੋਂ ਰੋਜਾਨਾ ਸ਼ਹਿਰ ਵਿੱਚ ਸਾਫ਼ ਸਫਾਈ ਸਬੰਧੀ ਚੈਕਿੰਗ ਕੀਤੀ ਜਾਂਦੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ’ਚ ਬਣਿਆ ਕਰਫਿਊ ਵਰਗਾ ਮਾਹੌਲ !
ਉਨ੍ਹਾਂ ਦੱਸਿਆ ਕਿ ਇਸ ਟੀਮ ਵਲੋਂ ਸ਼ਹਿਰ ਵਾਸੀਆਂ ਨੂੰ ਆਪਣੇ ਘਰਾਂ/ਦੁਕਾਨਾਂ ਦੇ ਬਾਹਰ ਕੂੜਾ ਨਾ ਸੂਟਣ ਅਤੇ ਡਸਟਬੀਨ ਰੱਖਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਦੁਕਾਨਾਂ ਦੇ ਬਾਹਰ ਕੂੜਾ ਨਾ ਸੁੱਟਣ, ਡਸਟਬੀਨ ਰੱਖੇ ਜਾਣ ਅਤੇ ਸ਼ਹਿਰ ਨੂੰ ਸਾਫ ਸੁਥਰਾ ਰੱਖਣ ’ਚ ਟੀਮ ਦਾ ਸਹਿਯੋਗ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਅੱਜ ਟੀਮ ਵੱਲੋਂ ਕੀਤੀ ਚੈਕਿੰਗ ਦੌਰਾਨ ਪੰਜਾਬ ਮਿਊਂਸੀਪਲ ਕਾਰਪੋਰੇਸ਼ਨ ਐਕਟ 1976 ਦੀ ਧਾਰਾ 323 ਤਹਿਤ 05 ਚਲਾਨ ਕੱਟੇ ਗਏ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਮੁਫ਼ਤ ਟੋਲ ਦੀ ਸਹੂਲਤ ਖਤਮ, ਨਵੇਂ ਨਿਯਮਾਂ ਨੇ ਖੜ੍ਹਾ ਕੀਤਾ ਵਿਵਾਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੰਤ੍ਰਿੰਗ ਕਮੇਟੀ ਦੀ ਮੀਟਿੰਗ 'ਚ SGPC ਵੱਲੋਂ ਲਿਆ ਗਿਆ ਮਹੱਤਵਪੂਰਨ ਫੈਸਲਾ
NEXT STORY