ਗੁਰਦਾਸਪੁਰ (ਹਰਮਨ)-ਨਗਰ ਕੌਂਸਲ ਗੁਰਦਾਸਪੁਰ ਵੱਲੋਂ ਗੁਰਦਾਸਪੁਰ ਸ਼ਹਿਰ ਅੰਦਰ ਪੋਲੀਥੀਨ ਦੇ ਲਿਫਾਫਿਆਂ ਦੀ ਵਰਤੋਂ ਨੂੰ ਮੁਕੰਮਲ ਤੌਰ 'ਤੇ ਰੋਕਣ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਅੱਜ ਨਗਰ ਕੌਂਸਲ ਦੀ ਟੀਮ ਨੇ ਗੁਰਦਾਸਪੁਰ ਸ਼ਹਿਰ ਅੰਦਰ ਅਚਨਚੇਤ ਛਾਪੇਮਾਰੀ ਕੀਤੀ। ਇਸ ਮੌਕੇ ਨਗਰ ਕੌਂਸਲ ਦੇ ਸੁਪਰਡੈਂਟ ਅਸ਼ੋਕ ਕੁਮਾਰ ਦੀ ਅਗਵਾਈ ਵਾਲੀ ਟੀਮ ਨੇ ਗੁਰਦਾਸਪੁਰ ਸ਼ਹਿਰ ਦੀਆਂ ਵੱਖ-ਵੱਖ ਦੁਕਾਨਾਂ 'ਤੇ ਜਾ ਕੇ ਬਰੀਕੀ ਦੇ ਨਾਲ ਲਿਫਾਫਿਆਂ ਦੀ ਚੈਕਿੰਗ ਕੀਤੀ ਇਸ ਦੇ ਨਾਲ ਉਨਾਂ ਵੱਖ-ਵੱਖ ਫਰੂਟ ਵਾਲੀਆਂ ਦੁਕਾਨਾਂ 'ਤੇ ਵੀ ਚੈਕਿੰਗ ਕੀਤੀ। ਇੱਥੋਂ ਤੱਕ ਕਿ ਵੱਖ-ਵੱਖ ਰੇੜੀਆਂ ਵਾਲਿਆਂ ਕੋਲ ਮੌਜੂਦ ਲਿਫਾਫੇ ਅਤੇ ਹੋਰ ਸਾਮਾਨ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਗਈ।
ਇਹ ਵੀ ਪੜ੍ਹੋ- 25 ਸਾਲਾ ਨੌਜਵਾਨ ਦਾ ਸ਼ਰਮਨਾਕ ਕਾਰਾ, 2 ਸਾਲ ਦੀ ਮਾਸੂਮ ਬੱਚੀ ਨੂੰ ਬਣਾਇਆ ਹਵਸ ਦਾ ਸ਼ਿਕਾਰ
ਕੌਂਸਲ ਦੇ ਸੁਪਰਡੈਂਟ ਅਸ਼ੋਕ ਕੁਮਾਰ ਨੇ ਦੱਸਿਆ ਕਿ ਅੱਜ ਚੈਕਿੰਗ ਦੌਰਾਨ ਉਨਾਂ ਨੇ ਦੋ ਕੁਇੰਟਲ ਨਜਾਇਜ਼ ਅਤੇ ਪਾਬੰਦੀਸ਼ੁਦਾ ਲਿਫਾਫੇ ਬਰਾਮਦ ਕੀਤੇ ਹਨ। ਆਉਣ ਵਾਲੇ ਦਿਨਾਂ ਵਿੱਚ ਇਹ ਮੁਹਿੰਮ ਨਿਰੰਤਰ ਜਾਰੀ ਰਹੇਗੀ ਤਾਂ ਜੋ ਗੁਰਦਾਸਪੁਰ ਸ਼ਹਿਰ ਅੰਦਰ ਪੋਲੀਥੀਨ ਦੇ ਪਾਬੰਦੀਸ਼ੁਦਾ ਲਿਫਾਫਿਆਂ ਦੀ ਵਰਤੋਂ ਦਾ ਰੁਝਾਨ ਪੂਰੀ ਤਰ੍ਹਾਂ ਖਤਮ ਕੀਤਾ ਜਾ ਸਕੇ।
ਇਹ ਵੀ ਪੜ੍ਹੋ- ਅਮਰੀਕਾ ਗਏ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ ਦਾ ਇਕੋ-ਇਕ ਸਹਾਰਾ ਸੀ ਮਲਕੀਤ
ਉਨ੍ਹਾਂ ਸਮੂਹ ਦੁਕਾਨਦਾਰਾਂ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਕਿਸੇ ਵੀ ਦੁਕਾਨਦਾਰ ਨੇ ਅਜੇ ਵੀ ਪੋਲੀਥੀਨ ਦੇ ਲਿਫਾਫਿਆਂ ਦੀ ਕੋਈ ਵਿਕਰੀ ਜਾਂ ਵਰਤੋਂ ਕੀਤੀ ਤਾਂ ਨਗਰ ਕੌਂਸਲ ਵੱਲੋਂ ਆਉਣ ਵਾਲੇ ਦਿਨਾਂ ਵਿਚ ਹੋਰ ਵੀ ਸਖ਼ਤ ਕਦਮ ਚੁੱਕੇ ਜਾਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
115 ਗ੍ਰਾਮ ਹੈਰੋਇਨ ਤੇ ਮੋਟਰਸਾਈਕਲ ਸਮੇਤ 3 ਗ੍ਰਿਫ਼ਤਾਰ
NEXT STORY