ਬਟਾਲਾ,(ਬੇਰੀ)-ਪਿੰਡ ਬਾਉਲੀ ਵਿਖੇ ਬੀਤੀ ਦਿਨੀਂ ਇੰਦਰਜੀਤ ਵਿਖੇ ਜ਼ਮੀਨੀ ਵਿਵਾਦ ਕਾਰਣ ਮਾਮੇ ਦੇ ਪੁੱਤ ਨੇ ਭੂਆ ਦੇ ਪੁੱਤ ਦਾ ਕਤਲ ਕਰ ਦਿੱਤਾ ਸੀ, ਇਨ੍ਹਾਂ ਨੂੰ ਅੱਜ ਥਾਣਾ ਸਿਵਲ ਲਾਈਨ ਦੀ ਪੁਲਸ ਨੇ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਥਾਣਾ ਸਿਵਲ ਲਾਈਨ ਦੇ ਐੱਸ. ਆਈ. ਬਲਬੀਰ ਸਿੰਘ ਅਤੇ ਏ. ਐੱਸ. ਆਈ. ਸਤਵਿੰਦਰ ਸਿੰਘ ਨੇ ਦੱਸਿਆ ਕਿ 23 ਤਰੀਕ ਦੀ ਰਾਤ ਨੂੰ ਜ਼ਮੀਨੀ ਵਿਵਾਦ ਕਾਰਣ ਗੁਰਦੀਪ ਸਿੰਘ ਨੇ ਭੂਆ ਦੇ ਲੜਕੇ ਗੁਰਮੀਤ ਸਿੰਘ ਨੂੰ ਘਰੋਂ ਬੁਲਾ ਕੇ ਉਸ ਦਾ ਕਤਲ ਕਰ ਦਿੱਤਾ ਸੀ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ ਸੀ। ਪੁਲਸ ਗੁਰਦੀਪ ਸਿੰਘ ਅਤੇ ਉਸ ਦੇ ਪਿਤਾ ਅਜੀਤ ਸਿੰਘ ਖਿਲਾਫ਼ ਧਾਰਾ 302 ਤਹਿਤ ਕੇਸ ਦਰਜ ਕੀਤਾ ਸੀ, ਅੱਜ ਗੁਪਤ ਸੂਚਨਾ 'ਤੇ ਦੋਵਾਂ ਪਿਉ-ਪੁੱਤ ਨੂੰ ਗ੍ਰਿਫਤਾਰ ਕਰ ਲਿਆ ਗਿਆ, ਜਿਨ੍ਹਾਂ ਦਾ ਮੈਡੀਕਲ ਅਤੇ ਕੋਰੋਨਾ ਟੈਸਟ ਕਰਵਾਉਣ ਤੋਂ ਬਾਅਦ ਅਦਾਲਤ ਪੇਸ਼ ਕੀਤਾ ਗਿਆ।
ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਨਿਵਾਸ 'ਚ ਮੁਰੰਮਤ ਦਾ ਕਾਰਜ ਸ਼ੁਰੂ
NEXT STORY