ਅੰਮ੍ਰਿਤਸਰ (ਰਮਨ)- ਅੰਮ੍ਰਿਤਸਰ ਦਿਹਾਤੀ ਪੁਲਸ ਦੇ ਸੀਨੀਅਰ ਪੁਲਸ ਕਪਤਾਨ (ਐੱਸਐੱਸਪੀ) ਕੰਵਲਪ੍ਰੀਤ ਸਿੰਘ ਚਾਹਲ ਨੇ ਵੱਖ-ਵੱਖ ਅਹਿਮ ਮਾਮਲਿਆਂ ਸਬੰਧੀ ਪ੍ਰੈੱਸ ਕਾਨਫਰੰਸ ਕਰਦਿਆਂ ਕਈ ਵੱਡੇ ਖੁਲਾਸੇ ਕੀਤੇ। ਉਨ੍ਹਾਂ ਦੱਸਿਆ ਕਿ ਜਿੱਥੇ ਪੁਲਸ ਨੇ ਇੱਕ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਉਂਦਿਆਂ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਉੱਥੇ ਹੀ ਨਸ਼ਾ ਅਤੇ ਹਥਿਆਰ ਤਸਕਰੀ ਖ਼ਿਲਾਫ਼ ਚੱਲ ਰਹੀ ਮੁਹਿੰਮ ਦੌਰਾਨ ਵੀ ਮਹੱਤਵਪੂਰਨ ਸਫ਼ਲਤਾਵਾਂ ਹਾਸਲ ਕੀਤੀਆਂ ਗਈਆਂ ਹਨ। ਐੱਸਐੱਸਪੀ ਚਾਹਲ ਨੇ ਦੱਸਿਆ ਕਿ 4 ਜੂਨ 2026 ਨੂੰ ਥਾਣਾ ਅਜਨਾਲਾ ਅਧੀਨ ਪੈਂਦੇ ਪਿੰਡ ਲੱਖੋਵਾਲ ਦੇ ਖੇਤਾਂ ਵਿੱਚ ਇੱਕ ਵਿਅਕਤੀ ਦੀ ਲਾਸ਼ ਮਿਲਣ ਦੀ ਸੂਚਨਾ ਪ੍ਰਾਪਤ ਹੋਈ ਸੀ। ਮੌਕੇ ਦੀ ਜਾਂਚ ਦੌਰਾਨ ਮਾਮਲਾ ਕਤਲ ਦਾ ਪ੍ਰਤੀਤ ਹੋਣ ‘ਤੇ ਥਾਣਾ ਅਜਨਾਲਾ ਵਿੱਚ ਐਫਆਈਆਰ ਨੰਬਰ 198 ਮਿਤੀ 4 ਜੂਨ 2026 ਅਧੀਨ ਧਾਰਾ 103 ਬੀਐਨਐੱਸ ਤਹਿਤ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਡੀਐੱਸਪੀ ਅਜਨਾਲਾ ਕੁਲਦੀਪ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਅਤੇ ਤਫ਼ਤੀਸ਼ ਸ਼ੁਰੂ ਕੀਤੀ ਗਈ।
ਭਲਕੇ ਗੁਰਦਾਸਪੁਰ ਦੀਆਂ ਤਿੰਨ ਨਗਰ ਕੌਂਸਲਾਂ 'ਚ ਪੈਣਗੀਆਂ ਵੋਟਾਂ, 58 ਵਾਰਡਾਂ 'ਚ ਚੋਣ ਲੜ ਰਹੇ 237 ਉਮੀਦਵਾਰ
ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਸਾਹਮਣੇ ਆਇਆ ਕਿ ਮ੍ਰਿਤਕ ਦੀ ਪਤਨੀ ਦੇ ਕਿਸੇ ਹੋਰ ਵਿਅਕਤੀ ਨਾਲ ਨਾਜਾਇਜ਼ ਸਬੰਧ ਸਨ। ਜਦੋਂ ਇਸ ਸਬੰਧੀ ਜਾਣਕਾਰੀ ਮ੍ਰਿਤਕ ਨੂੰ ਹੋ ਗਈ ਤਾਂ ਮੁਲਜ਼ਮਾਂ ਨੇ ਸਾਜ਼ਿਸ਼ ਰਚ ਕੇ ਉਸ ਨੂੰ ਰਾਹ ਵਿੱਚੋਂ ਹਟਾਉਣ ਦਾ ਫ਼ੈਸਲਾ ਕਰ ਲਿਆ। ਪੁਲਸ ਜਾਂਚ ਵਿੱਚ ਖੁਲਾਸਾ ਹੋਇਆ ਕਿ ਪੂਰੀ ਯੋਜਨਾ ਬਹੁਤ ਸੋਚ-ਸਮਝ ਕੇ ਬਣਾਈ ਗਈ ਸੀ ਅਤੇ ਮ੍ਰਿਤਕ ਨੂੰ ਪਹਿਲਾਂ ਕਤਲ ਕੀਤਾ ਗਿਆ, ਜਿਸ ਤੋਂ ਬਾਅਦ ਉਸ ਦੀ ਲਾਸ਼ ਖੇਤਾਂ ਵਿੱਚ ਸੁੱਟ ਦਿੱਤੀ ਗਈ ਤਾਂ ਜੋ ਮਾਮਲੇ ਨੂੰ ਹਾਦਸਾ ਜਾਂ ਅਣਪਛਾਤੀ ਮੌਤ ਦਾ ਰੂਪ ਦਿੱਤਾ ਜਾ ਸਕੇ।
ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ 'ਚ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਮੁਲਜ਼ਮ ਅਦਾਲਤ 'ਚ ਪੇਸ਼, 1 ਦਿਨ ਦਾ ਮਿਲਿਆ ਰਿਮਾਂਡ
ਇਸ ਮਾਮਲੇ ਵਿੱਚ ਪੁਲਸ ਨੇ ਮ੍ਰਿਤਕ ਦੀ ਪਤਨੀ ਸਮੇਤ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਪਤਨੀ ਦਾ ਕਥਿਤ ਪ੍ਰੇਮੀ ਮੰਗਤਾ ਸਿੰਘ, ਸਤਿੰਦਰ ਸਿੰਘ, ਜਸਨਦੀਪ ਸਿੰਘ ਅਤੇ ਸਰਵਣ ਸਿੰਘ ਸ਼ਾਮਲ ਹਨ। ਐੱਸਐੱਸਪੀ ਨੇ ਦੱਸਿਆ ਕਿ ਸਾਰੇ ਮੁਲਜ਼ਮ ਇਸ ਸਾਜ਼ਿਸ਼ ਵਿੱਚ ਸਿੱਧੇ ਤੌਰ ‘ਤੇ ਸ਼ਾਮਲ ਸਨ ਅਤੇ ਪੁਲਸ ਨੇ ਕਤਲ ਲਈ ਵਰਤਿਆ ਗਿਆ ਹਥਿਆਰ ਵੀ ਬਰਾਮਦ ਕਰ ਲਿਆ ਹੈ। ਮ੍ਰਿਤਕ ਦਾ ਵਿਆਹ ਕਰੀਬ 10 ਤੋਂ 12 ਸਾਲ ਪਹਿਲਾਂ ਹੋਇਆ ਸੀ। ਪੁਲਸ ਅਨੁਸਾਰ ਇਹ ਕਤਲ ਪੂਰੀ ਤਰ੍ਹਾਂ ਯੋਜਨਾਬੱਧ ਢੰਗ ਨਾਲ ਕੀਤਾ ਗਿਆ ਸੀ।
ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਕੰਪਲੈਕਸ 'ਚ ਬੇਅਦਬੀ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ACP ਸੁਰਿੰਦਰ ਸਿੰਘ ਦਾ ਵੱਡਾ ਬਿਆਨ
ਇਸ ਤੋਂ ਇਲਾਵਾ ਐੱਸਐੱਸਪੀ ਚਾਹਲ ਨੇ ਦੱਸਿਆ ਅੰਮ੍ਰਿਤਸਰ ਦਿਹਾਤੀ ਪੁਲਸ ਨੂੰ ਇੱਕ ਹੋਰ ਵੱਡੀ ਸਫ਼ਲਤਾ ਮਿਲੀ ਹੈ। ਕੇਂਦਰੀ ਏਜੰਸੀਆਂ ਨਾਲ ਮਿਲ ਕੇ ਚਲਾਏ ਗਏ ਸਾਂਝੇ ਆਪਰੇਸ਼ਨ ਦੌਰਾਨ ਦੋ ਗ੍ਰਨੇਡ ਬਰਾਮਦ ਕੀਤੇ ਗਏ ਅਤੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਮਾਮਲੇ ਦੀ ਅਗਲੀ ਜਾਂਚ ਦੌਰਾਨ ਡੀਐੱਸਪੀ ਗੁਰਿੰਦਰ ਨਾਗਰਾ ਅਤੇ ਡੀਐੱਸਪੀ ਯਾਦਵਿੰਦਰ ਸਿੰਘ ਦੀਆਂ ਟੀਮਾਂ ਨੇ ਨੈੱਟਵਰਕ ਦੇ ਪਿਛਲੇ ਅਤੇ ਅਗਲੇ ਲਿੰਕਾਂ ‘ਤੇ ਕੰਮ ਕਰਦਿਆਂ ਸੱਤ ਗੈਰ-ਕਾਨੂੰਨੀ ਪਿਸਤੌਲ ਵੀ ਬਰਾਮਦ ਕੀਤੇ।
ਇਹ ਵੀ ਪੜ੍ਹੋ- ਕਾਕਰੋਚ ਜਨਤਾ ਪਾਰਟੀ ਦਾ ਭਲਕੇ ਅੰਮ੍ਰਿਤਸਰ 'ਚ ਪ੍ਰਦਰਸ਼ਨ, ਪੰਜਾਬ ਆਵੇਗਾ ਅਭਿਜੀਤ ਦੀਪਕੇ
ਉਨ੍ਹਾਂ ਦੱਸਿਆ ਕਿ ਇੱਕ ਹੋਰ ਕੇਸ ਵਿੱਚ ਤਿੰਨ ਕਿਲੋ ਹੈਰੋਇਨ ਦੀ ਬਰਾਮਦਗੀ ਤੋਂ ਬਾਅਦ ਗੁਰਪ੍ਰੀਤ ਨਾਮਕ ਵਿਅਕਤੀ ਨੂੰ ਨਾਮਜ਼ਦ ਕੀਤਾ ਗਿਆ। ਜਾਂਚ ਦੌਰਾਨ ਉਸ ਦੇ ਬੈਂਕ ਖਾਤਿਆਂ ਅਤੇ ਹਵਾਲਾ ਰਾਹੀਂ ਹੋ ਰਹੇ ਲੈਣ-ਦੇਣ ਦੀ ਵੀ ਪੜਤਾਲ ਕੀਤੀ ਗਈ। ਪੁਲਸ ਨੂੰ ਜਾਂਚ ਵਿੱਚ ਇਹ ਵੀ ਪਤਾ ਲੱਗਿਆ ਕਿ ਨਸ਼ੀਲੇ ਪਦਾਰਥ ਅਤੇ ਹਥਿਆਰ ਪਾਕਿਸਤਾਨ ਤੋਂ ਡਰੋਨਾਂ ਰਾਹੀਂ ਭਾਰਤੀ ਸਰਹੱਦ ਅੰਦਰ ਭੇਜੇ ਜਾ ਰਹੇ ਸਨ। ਐੱਸਐੱਸਪੀ ਕੰਵਲਪ੍ਰੀਤ ਸਿੰਘ ਚਾਹਲ ਨੇ ਕਿਹਾ ਕਿ ਅੰਮ੍ਰਿਤਸਰ ਦਿਹਾਤੀ ਪੁਲਸ ਨਸ਼ਾ ਤਸਕਰਾਂ, ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਆਪਣੀ ਕਾਰਵਾਈ ਲਗਾਤਾਰ ਜਾਰੀ ਰੱਖੇਗੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਅਤੇ ਅਪਰਾਧ ਮੁਕਤ ਬਣਾਉਣ ਲਈ ਪੁਲਿਸ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ ਅਤੇ ਕਾਨੂੰਨ ਨੂੰ ਹੱਥ ਵਿੱਚ ਲੈਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਭਲਕੇ ਗੁਰਦਾਸਪੁਰ ਦੀਆਂ ਤਿੰਨ ਨਗਰ ਕੌਂਸਲਾਂ 'ਚ ਪੈਣਗੀਆਂ ਵੋਟਾਂ, 58 ਵਾਰਡਾਂ 'ਚ ਚੋਣ ਲੜ ਰਹੇ 237 ਉਮੀਦਵਾਰ
NEXT STORY