ਅੰਮ੍ਰਿਤਸਰ (ਸਰਬਜੀਤ): ਸ੍ਰੀ ਗੁਰੂ ਹਰਗੋਬਿੰਦ ਵਿਆਹ ਪੁਰਬ ਸੁਸਾਇਟੀ ਸੁਲਤਾਨਵਿੰਡ ਅੰਮ੍ਰਿਤਸਰ ਵੱਲੋਂ ਮੀਰੀ ਪੀਰੀ ਦੇ ਮਾਲਕ ਧੰਨ-ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਵਿਆਹ ਪੁਰਬ ਸਬੰਧੀ ਵਿਚ ਨਗਰ ਕੀਰਤਨ ਕੱਢਿਆ ਗਿਆ।

ਇਹ ਨਗਰ ਕੀਰਤਨ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਗੁਰੂ ਕੇ ਮਹਿਲ ਤੋਂ ਕੱਢਿਆ ਗਿਆ ਜੋ ਕਿ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦੇ ਹੋਏ ਗੁਰਦੁਆਰਾ ਅਟਾਰੀ ਸਾਹਿਬ ਵਿਖੇ ਸਮਾਪਤ ਹੋਇਆ।

ਇਸ ਮੌਕੇ ਮੁੱਖ ਸੇਵਾਦਾਰ ਜਸਵਿੰਦਰ ਸਿੰਘ, ਭੁਪਿੰਦਰ ਸਿੰਘ, ਸੁਖਰਾਜ ਸਿੰਘ, ਰਜਿੰਦਰ ਸਿੰਘ, ਬਿਕਰਮਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਪਤੀ ਦੇ ਸ਼ੱਕ ਕਾਰਨ ਉਜੜਿਆ ਹੱਸਦਾ-ਵਸਦਾ ਪਰਿਵਾਰ, ਪਤਨੀ ਨੂੰ ਵਿਦੇਸ਼ ਜਾਣ ਤੋਂ ਰੋਕਣ ਲਈ ਕਰ 'ਤਾ ਕਤਲ
NEXT STORY