ਅੰਮ੍ਰਿਤਸਰ- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪੰਥਕ ਸ਼ਖ਼ਸੀਅਤਾਂ, ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਮੈਂਬਰਾਂ, ਅਧਿਕਾਰੀਆਂ ਅਤੇ ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ।
ਇਹ ਵੀ ਪੜ੍ਹੋ- ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ SGPC ਪ੍ਰਧਾਨ ਦਾ ਅਹਿਮ ਬਿਆਨ
ਇਸ ਮੌਕੇ ਗਤਕਾ ਪਾਰਟੀਆਂ ਨੇ ਸਿੱਖ ਜੰਗਜੂ ਕਲਾ ਦਾ ਪ੍ਰਗਟਾਵਾ ਕੀਤਾ ਅਤੇ ਬੈਂਡ ਪਾਰਟੀਆਂ ਨੇ ਮਨੋਹਰ ਧੁਨਾਂ ਨਾਲ ਨਗਰ ਕੀਰਤਨ ਦੀ ਸ਼ੋਭਾ ਵਧਾਈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਨੌਵੇਂ ਪਾਤਸ਼ਾਹ ਦਾ ਜੀਵਨ ਅਤੇ ਉਨ੍ਹਾਂ ਦੀ ਸ਼ਹਾਦਤ ਧਰਮ ਦੀ ਰਖਵਾਲੀ ਲਈ ਉਦਾਹਰਣ ਹੈ। ਉਨ੍ਹਾਂ ਸੰਗਤ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ- ਘਪਲਿਆਂ ਤੋਂ ਦੁਖੀ ਪੰਜਾਬ ਜੰਗਲਾਤ ਵਿਭਾਗ ਪੰਚਾਇਤਾਂ ਤੋਂ ਖ਼ਰੀਦੇਗਾ ਜ਼ਮੀਨ
ਸ੍ਰੀ ਅਕਾਲ ਤਖ਼ਤ ਤੋਂ ਆਰੰਭ ਹੋਇਆ ਨਗਰ ਕੀਰਤਨ ਸ੍ਰੀ ਗੁਰੂ ਰਾਮਦਾਸ ਜੀ ਨਿਵਾਸ, ਚੌਂਕ ਪਰਾਗਦਾਸ, ਚੌਂਕ ਬਾਬਾ ਸਾਹਿਬ, ਚੌਂਕ ਕਰੋੜੀ, ਰਾਮਸਰ ਰੋਡ, ਬਾਬਾ ਦੀਪ ਸਿੰਘ ਕਲੋਨੀ, ਚੌਂਕ ਮੋਨੀ, ਹਵੇਲੀ ਅੱਬਲਵਾਈਆਂ, ਚੌਂਕ ਜੈ ਸਿੰਘ, ਬਜ਼ਾਰ ਲੁਹਾਰਾਂ, ਚੌਂਕ ਲਛਮਣਸਰ, ਢਾਬ ਬਸਤੀ ਰਾਮ, ਚੌਂਕ ਛੱਤੀ ਖੂਹੀ, ਬਜ਼ਾਰ ਬਾਂਸਾਂ, ਬਜ਼ਾਰ ਪਾਪੜਾਂ, ਬਜ਼ਾਰ ਕਾਠੀਆਂ ਤੇ ਗੁਰੂ ਬਜ਼ਾਰ ਤੋਂ ਹੁੰਦਾ ਹੋਇਆ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸੰਪੰਨ ਹੋਇਆ।
ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਡੀ. ਜੀ. ਪੀ. ਗੌਰਵ ਯਾਦਵ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਸਿਖਲਾਈ ਕੈਂਪਾਂ ਰਾਹੀਂ ਕਿਸਾਨਾਂ ਨੂੰ ਫ਼ਸਲੀ ਬਦਲਾਅ ਲਈ ਪ੍ਰੇਰਿਤ ਕਰਨਾ ਸਰਕਾਰ ਦਾ ਮੁੱਖ ਉਦੇਸ਼ : ਮੰਤਰੀ ਕਟਾਰੂਚੱਕ
NEXT STORY