ਗੁਰਦਾਸਪੁਰ (ਅਵਤਾਰ ਸਿੰਘ)- ਫਲੋਰ ਵਿਖੇ ਗੈਂਗਸਟਰ ਦਾ ਪਿੱਛਾ ਕਰਦੇ ਸਮੇਂ ਗੈਂਗਸਟਰਾਂ ਦੀ ਗੋਲੀ ਨਾਲ ਸ਼ਹੀਦ ਹੋਏ ਗੁਰਦਾਸਪੁਰ ਦੇ ਪਿੰਡ ਸ਼ਾਹਪੁਰ ਅਮਰਗੜ੍ਹ ਦੇ ਨੌਜਵਾਨ ਸ਼ਹੀਦ ਕੁਲਦੀਪ ਸਿੰਘ ਬਾਜਵਾ ਦੀ ਅੱਜ ਅੰਤਿਮ ਅਰਦਾਸ ਕਰਵਾਈ ਗਈ। ਇਸ ਮੌਕੇ ਪਿੰਡ ਵਾਸੀ ਅਤੇ ਸਮਾਜ ਸੇਵੀ ਵੱਡੀ ਗਿਣਤੀ ਵਿਚ ਹਾਜ਼ਰ ਹੋਏ । ਇਸ ਦੇ ਨਾਲ ਸਰਕਾਰ ਵੱਲੋਂ ਆਪਣਾ ਵਾਅਦਾ ਪੂਰਾ ਕਰਦੇ ਹੋਏ ਸ਼ਹੀਦ ਦੇ ਪਿੰਡ ਦੀ ਸੜਕ ਦਾ ਨਾਮ ਸ਼ਹੀਦ ਦੇ ਨਾਂ 'ਤੇ ਰੱਖਿਆ ਗਿਆ।
ਇਹ ਵੀ ਪੜ੍ਹੋ- ਭਲਕੇ ਬੰਦ ਰਹਿਣਗੇ ਪੰਜਾਬ ਦੇ ਕਾਲਜ, ਹੁਣ ਇਸ ਦਿਨ ਹੋਵੇਗੀ 18 ਜਨਵਰੀ ਨੂੰ ਹੋਣ ਵਾਲੀ ਪ੍ਰੀਖਿਆ
ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਸ਼ਹੀਦ ਹੋਏ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਦੇ ਭਰਾ ਨੇ ਦੱਸਿਆ ਕਿ ਉਨ੍ਹਾਂ ਨੂੰ ਆਪਣੇ ਭਰਾ ਦੀ ਸ਼ਹਾਦਤ 'ਤੇ ਮਾਨ ਹੈ ਕਿ ਉਸਨੇ ਆਪਣੇ ਦੇਸ਼ ਲਈ ਕੁਰਬਾਨੀ ਦਿੱਤੀ ਹੈ ਪਰ ਉਨ੍ਹਾਂ ਦੇ ਪਰਿਵਾਰ ਨੂੰ ਜੋ ਘਾਟਾ ਹੋਇਆ ਹੈ ਉਹ ਕਦੇ ਵੀ ਪੂਰਾ ਨਹੀਂ ਹੋ ਸਕਦਾ। ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹਨ ਕਿ ਪੰਜਾਬ ਸਰਕਾਰ ਨੇ ਆਪਣੇ ਵਾਅਦੇ ਨੂੰ ਪੂਰਾ ਕਰਦੇ ਹੋਏ ਪਿੰਡ ਦੀ ਸੜਕ ਦਾ ਨਾਮ ਸ਼ਹੀਦ ਕੁਲਦੀਪ ਸਿੰਘ ਬਾਜਵਾ ਦੇ ਨਾਮ 'ਤੇ ਰੱਖਿਆ ਹੈ। ਜਿਸ ਗੈਂਗਸਟਰ ਨੇ ਉਨ੍ਹਾਂ ਦੇ ਭਰਾ ਨੂੰ ਗੋਲੀ ਮਾਰੀ ਸੀ ਉਸ ਨੂੰ ਵੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸ ਦੇ ਨਾਲ ਉਨ੍ਹਾਂ ਕਿਹਾ ਕਿ ਇਸ ਗੈਂਗਸਟਰ ਦੇ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ।
ਇਹ ਵੀ ਪੜ੍ਹੋ- 1984 ਸਿੱਖ ਕਤਲੇਆਮ ਨੂੰ ਲੈ ਕੇ ਬੋਲੇ ਰਾਹੁਲ ਗਾਂਧੀ, ਦਿੱਤਾ ਅਹਿਮ ਬਿਆਨ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਪਾਕਿਸਤਾਨ ਵੱਲੋਂ ਬਿਰਧ ਅਤੇ ਖੰਡਿਤ ਸਰੂਪ ਭਾਰਤ ਭੇਜਣ 'ਤੇ ਪੱਕੇ ਤੌਰ 'ਤੇ ਰੋਕ
NEXT STORY