ਤਰਨਤਾਰਨ(ਰਾਜੂ)- ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਚ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ ਵੱਖ-ਵੱਖ ਥਾਵਾਂ ਤੋਂ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਬਰਾਮਦ ਹੋਏ ਹਨ। ਜੇਲ੍ਹ ਦੇ ਸਹਾਇਕ ਸੁਪਰਡੈਂਟ ਨੇ ਦੱਸਿਆ ਕਿ ਚੈਕਿੰਗ ਦੌਰਾਨ ਟਾਵਰ ਨੰਬਰ 5-6 ਦੇ ਨਜ਼ਦੀਕ 700 ਨਸ਼ੀਲੀਆਂ ਗੋਲੀਆਂ ਲਵਾਰਿਸ ਬਰਾਮਦ ਹੋਈਆਂ ਹਨ ਜਦਕਿ ਜੇਲ੍ਹ ਦੀ ਵਾਰਡ ਨੰਬਰ 10 ਦੀ ਬੈਰਕ ਨੰਬਰ 5 ਵਿਚੋਂ ਓਟ ਕਲੀਨਿਕ ਦੀਆਂ 85 ਗੋਲੀਆਂ ਮਿਲੀਆਂ ਹਨ।
ਇਹ ਵੀ ਪੜ੍ਹੋ- ਜੈਕਾਰਿਆਂ ਦੀ ਗੂੰਜ ਨਾਲ ਅਕਾਲ ਤਖ਼ਤ ਸਾਹਿਬ ਤੋਂ ਪਾਕਿ ਲਈ ਰਵਾਨਾ ਹੋਇਆ ਜਥਾ, ਅਟਾਰੀ ਸਰਹੱਦ 'ਤੇ ਰੋਕਿਆ
ਇਸੇ ਤਰ੍ਹਾਂ ਜੇਲ੍ਹ ਵਿਚ ਕੀਤੀ ਗਈ ਤਲਾਸ਼ੀ ਦੌਰਾਨ 1680 ਨਸ਼ੀਲੇ ਕੈਪਸੂਲ ਲਵਾਰਿਸ ਹਾਲਤ ਵਿਚ ਬਰਾਮਦ ਹੋਏ ਹਨ। ਜਿਸ ਸਬੰਧੀ ਸਥਾਨਕ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਓਧਰ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਅਣਪਛਾਤੇ ਮੁਲਜ਼ਮਾਂ ਵਿਰੁੱਧ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਭਲਕੇ ਬਿਜਲੀ ਰਹੇਗੀ ਬੰਦ, ਇਹ ਇਲਾਕੇ ਹੋਣਗੇ ਪ੍ਰਭਾਵਿਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਵਜੰਮੇ ਬੱਚੇ ਨੂੰ ਕੰਢਿਆਂ ’ਚ ਸੁੱਟਣ ਦੇ ਮਾਮਲੇ ’ਚ ਮਾਂ ਖਿਲਾਫ ਕੇਸ ਦਰਜ
NEXT STORY