ਗੁਰਦਾਸਪੁਰ (ਵਿਨੋਦ,ਗੋਰਾਇਆ): ਕੇਂਦਰੀ ਜੇਲ੍ਹ ਗੁਰਦਾਸਪੁਰ ਵਿੱਚ ਬੰਦ ਇੱਕ ਹਵਾਲਾਤੀ ਕੋਲੋਂ ਜੇਲ੍ਹ ਕਰਮਚਾਰੀਆਂ ਵੱਲੋਂ 10.74 ਗ੍ਰਾਮ ਚਿੱਟੇ ਰੰਗ ਦਾ ਸ਼ੱਕੀ ਨਸ਼ੀਲਾ ਪਦਾਰਥ ਬਰਾਮਦ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜੇਲ੍ਹ ਪ੍ਰਸ਼ਾਸਨ ਵੱਲੋਂ ਪੁਲਿਸ ਨੂੰ ਸੂਚਿਤ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰਵਾਈ ਗਈ ਹੈ।
ਇਹ ਵੀ ਪੜ੍ਹੋ-ਪੰਜਾਬ: ਬੱਸ ਸਟੈਂਡ ਨੇੜੇ ਨੌਜਵਾਨ ਦਾ ਕਤਲ, ਪ੍ਰੇਮ ਸੰਬੰਧ ਬਣੇ ਮੌਤ ਦਾ ਕਾਰਨ
ਇਸ ਸਬੰਧੀ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਗੁਰਦਾਸਪੁਰ ਕੁਲਤਾਰ ਚੰਦ ਵੱਲੋਂ ਪੁਲਸ ਨੂੰ ਜਾਣਕਾਰੀ ਦਿੱਤੀ ਗਈ। ਜਾਣਕਾਰੀ ਅਨੁਸਾਰ ਦੱਸਿਆ ਗਿਆ ਹੈ ਕਿ ਕਰਨ ਪੁੱਤਰ ਡੈਨੀਅਲ ਮਸੀਹ, ਵਾਸੀ ਕ੍ਰਿਸ਼ਨਾ ਮੁਹੱਲਾ, ਅਵਾਖਾ ਦੀਨਾਨਗਰ, ਮੁਕੱਦਮਾ ਨੰਬਰ 90/2026 ਤਹਿਤ 26 ਅਪ੍ਰੈਲ 2026 ਤੋਂ ਕੇਂਦਰੀ ਜੇਲ੍ਹ ਗੁਰਦਾਸਪੁਰ ਵਿੱਚ ਬੰਦ ਹੈ। ਜੇਲ੍ਹ ਪ੍ਰਸ਼ਾਸਨ ਅਨੁਸਾਰ 27 ਅਗਸਤ ਦੀ ਸ਼ਾਮ ਨੂੰ ਮੁਲਾਕਾਤ ਦੌਰਾਨ ਕਰਨ ਨੂੰ ਉਸ ਦੇ ਰਿਸ਼ਤੇਦਾਰ ਸੋਨੀਆ ਅਤੇ ਸੰਦੀਪ ਮਸੀਹ ਮਿਲਣ ਲਈ ਆਏ ਸਨ। ਮੁਲਾਕਾਤ ਖ਼ਤਮ ਹੋਣ ਉਪਰੰਤ ਜਦੋਂ ਆਪਣੀ ਬੈਰਕ ਵੱਲ ਜਾ ਰਿਹਾ ਸੀ ਤਾਂ ਜੇਲ੍ਹ ਕਰਮਚਾਰੀਆਂ ਨੂੰ ਉਸ ’ਤੇ ਸ਼ੱਕ ਹੋਇਆ। ਇਸ ਤੋਂ ਬਾਅਦ ਉਸ ਦੀ ਤਲਾਸ਼ੀ ਲਈ ਗਈ।
ਇਹ ਵੀ ਪੜ੍ਹੋ-ਪੰਜਾਬ: ਰੱਖੜੀ 'ਤੇ ਚਮਕੀ ਪੁਲਸ ਮੁਲਾਜ਼ਮ ਦੀ ਕਿਸਮਤ, ਲਾਟਰੀ 'ਚ ਜਿੱਤੇ 7,00,00,000
ਤਲਾਸ਼ੀ ਦੌਰਾਨ ਉਸ ਦੀ ਜੇਬ ਵਿੱਚੋਂ ਚਿੱਟੇ ਰੰਗ ਦੀਆਂ ਕੁਝ ਸਲਾਈਆਂ/ਪੁੜੀਆਂ ਵਰਗਾ ਪਦਾਰਥ ਬਰਾਮਦ ਹੋਇਆ। ਜਦੋਂ ਇਸ ਦਾ ਵਜ਼ਨ ਕੀਤਾ ਗਿਆ ਤਾਂ ਇਹ 10.74 ਗ੍ਰਾਮ ਨਿਕਲਿਆ। ਜੇਲ੍ਹ ਪ੍ਰਸ਼ਾਸਨ ਵੱਲੋਂ ਉਕਤ ਪਦਾਰਥ ਨੂੰ ਸ਼ੱਕੀ ਨਸ਼ੀਲਾ ਪਦਾਰਥ ਦੱਸਿਆ ਗਿਆ ਹੈ।ਹੁਣ ਪੁਲਸ ਵੱਲੋਂ ਬਰਾਮਦ ਪਦਾਰਥ ਦੀ ਜਾਂਚ ਸਮੇਤ ਮਾਮਲੇ ਦੀ ਅਗਲੀ ਤਫ਼ਤੀਸ਼ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ: ਮਾਮੇ ਦੇ ਟਰੈਕਟਰ ਹੇਠ ਆਉਣ ਕਾਰਨ ਭਾਣਜੇ ਦੀ ਦਰਦਨਾਕ ਮੌਤ, ਨਾਨਕੇ ਆਇਆ ਸੀ ਜਵਾਕ (video)
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਅੰਮ੍ਰਿਤਸਰ : ਹੋਟਲ 'ਚ ID ਮੰਗੀ ਤਾਂ ਮਾਲਕ 'ਤੇ ਕੀਤਾ ਹਮਲਾ, ਕੁੜੀਆਂ ਦੇ ਕਮਰੇ 'ਚ...
NEXT STORY