ਅੰਮ੍ਰਿਤਸਰ- ਅੱਜ ਨਵੀਂ ਦਿੱਲੀ ਵਿਖੇ ਭਾਰਤੀ ਜਨਤਾ ਪਾਰਟੀ ਦੇ ਮੁੱਖ ਦਫ਼ਤਰ 'ਚ ਪਾਰਟੀ ਦੇ ਕੌਮੀ ਜਨਰਲ ਸਕੱਤਰ (ਸੰਗਠਨ ) ਸ੍ਰੀ ਬੀ.ਐੱਲ ਸੰਤੋਸ਼ ਨਾਲ ਅੰਮ੍ਰਿਤਸਰ ਦੇ ਭਾਜਪਾ ਆਗੂਆਂ ਵੱਲੋਂ ਮੁਲਾਕਾਤ ਕੀਤੀ ਗਈ। ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਗੁਰਪ੍ਰਤਾਪ ਸਿੰਘ ਟਿੱਕਾ, ਸਾਬਕਾ ਸੀਨੀਅਰ ਡਿਪਟੀ ਮੇਅਰ ਅਜੇਬੀਰਪਾਲ ਸਿੰਘ ਰੰਧਾਵਾ ਅਤੇ ਜਨਰਲ ਸਕੱਤਰ ਪੰਜਾਬ ਹਰਦੀਪ ਸਿੰਘ ਗਿੱਲ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਪੰਜਾਬ ਪੁਲਸ ਦੇ ASI ਦਾ ਗੋਲੀ ਮਾਰ ਕੇ ਕਤਲ
ਇਸ ਦੌਰਾਨ ਟਿੱਕਾ ਤੇ ਰੰਧਾਵਾ ਨੇ ਪੰਜਾਬ ਦੀ ਰਾਜਨੀਤਿਕ ਸਥਿਤੀ ਬਾਰੇ ਚਰਚਾ ਕੀਤੀ। ਆਉਣ ਵਾਲੀਆਂ ਨਗਰ ਨਿਗਮ ਅਤੇ ਲੋਕ ਸਭਾ ਚੋਣਾਂ ਵਿੱਚ ਪਾਰਟੀ ਦੇ ਬਿਹਤਰ ਪ੍ਰਦਰਸ਼ਨ ਲਈ ਕੁਝ ਸੁਝਾਅ ਦਿੰਦਿਆਂ ਸਰਹੱਦੀ ਖੇਤਰ ਖਾਸ ਕਰ ਅੰਮ੍ਰਿਤਸਰ ਦੇ ਵਿਕਾਸ ਲਈ ਅਟਾਰੀ ਬਾਰਡਰ ਰਾਹੀਂ ਬੰਦ ਹੋਇਆ ਵਪਾਰ ਖੋਲ੍ਹਣ ਦੀ ਮੰਗ 'ਤੇ ਜ਼ੋਰ ਦਿੱਤਾ ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡੀ ਵਾਰਦਾਤ, 24 ਸਾਲਾ ਨੌਜਵਾਨ 'ਤੇ ਚੱਲੀਆਂ ਤਾਬੜਤੋੜ ਗੋਲ਼ੀਆਂ
ਇਸ ਤੋਂ ਇਲਾਵਾ ਪੰਥਕ ਮਸਲਿਆਂ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਬੰਧਿਤ ਸੂਬਾ ਸਰਕਾਰਾਂ 'ਤੇ ਦਬਾਅ ਪਾ ਕੇ ਰਹਿੰਦੇ ਬੰਦੀ ਸਿੱਖਾਂ ਦੀ ਰਿਹਾਈ ਲਈ ਵੀ ਮੰਗ ਕੀਤੀ। ਪੰਜਾਬ ਸਰਕਾਰ ਦੀ ਮੌਜੂਦਾ ਸਥਿਤੀ ਪੰਜਾਬ 'ਚ ਕਾਨੂੰਨ ਅਮਨ ਕਾਨੂੰਨ ਦੀ ਦਿਨੋਂ ਦਿਨ ਬਦਤਰ ਹੋ ਰਹੀ ਸਥਿਤੀ ਬਾਰੇ ਉਕਤ ਆਗੂਆਂ ਨੇ ਕੇਂਦਰੀ ਆਗੂ ਨੂੰ ਜਾਣੂ ਕਰਵਾਇਆ। ਕੌਮੀ ਜਨਰਲ ਸਕੱਤਰ ਸੰਗਠਨ ਨੇ ਪੰਜਾਬ ਨਾਲ ਸੰਬੰਧਿਤ ਮਸਲਿਆਂ ਬਾਰੇ ਜਲਦ ਹੀ ਕੇਂਦਰੀ ਗ੍ਰਹਿ ਮੰਤਰੀ ਨਾਲ ਗੱਲਬਾਤ ਕਰਕੇ ਸਕਾਰਾਤਮਕ ਹੱਲ ਕੱਢਣ ਦਾ ਵਿਸ਼ਵਾਸ ਦਿਵਾਇਆ ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਵਿਅਕਤੀ ਦੀ ਮੌਤ
NEXT STORY