ਗੁਰਦਾਸਪੁਰ (ਹਰਮਨ): ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦਿਲਬਾਗ ਸਿੰਘ ਜੌਹਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, 12 ਸਤੰਬਰ 2026 ਨੂੰ ਸੈਸ਼ਨਜ਼ ਡਵੀਜ਼ਨ ਗੁਰਦਾਸਪੁਰ ਅਤੇ ਸਬ-ਡਵੀਜ਼ਨ ਬਟਾਲਾ ਦੀਆਂ ਸਮੂਹ ਨਿਆਇਕ ਅਦਾਲਤਾਂ ਵਿਖੇ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਗੁਰਦੁਆਰਿਆਂ 'ਚ ਹੋ ਗਈ ਅਨਾਊਂਸਮੈਂਟ, ਪੁਲਸ ਨੇ ਕੀਤਾ ਅਲਰਟ
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਦਿਲਬਾਗ ਸਿੰਘ ਜੌਹਲ ਨੇ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਫ਼ੌਜਦਾਰੀ, ਚੈੱਕ ਬਾਊਂਸ, ਬੈਂਕ ਰਿਕਵਰੀ, ਐਕਸੀਡੈਂਟ ਕਲੇਮ ਅਤੇ ਪਰਿਵਾਰਕ ਝਗੜਿਆਂ ਨਾਲ ਸਬੰਧਤ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪ੍ਰੀ-ਲੀਟੀਗੇਟਿਵ ਕੇਸ ਜਿਵੇਂ ਕਿ ਬੈਂਕ ਰਿਕਵਰੀ, ਜਲ ਸਪਲਾਈ, ਅਤੇ ਲੇਬਰ ਸਬੰਧੀ ਮਾਮਲੇ ਵੀ ਵਿਚਾਰੇ ਜਾਣਗੇ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਦਾ ਮੁੱਖ ਮਨੋਰਥ ਦੋਹਾਂ ਧਿਰਾਂ ਦੀ ਆਪਸੀ ਰਜ਼ਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਹੈ, ਜਿਸ ਨਾਲ ਧਿਰਾਂ ਦੇ ਕੀਮਤੀ ਸਮੇਂ ਅਤੇ ਧਨ ਦੀ ਬਚਤ ਹੁੰਦੀ ਹੈ ਅਤੇ ਆਪਸੀ ਰੰਜਿਸ਼ ਵੀ ਖ਼ਤਮ ਹੁੰਦੀ ਹੈ। ਲੋਕ ਅਦਾਲਤ ਰਾਹੀਂ ਹੋਏ ਫ਼ੈਸਲੇ ਅੰਤਿਮ ਹੁੰਦੇ ਹਨ ਅਤੇ ਇਨ੍ਹਾਂ ਵਿਰੁੱਧ ਕੋਈ ਅਪੀਲ ਨਹੀਂ ਹੁੰਦੀ। ਇਸ ਤੋਂ ਇਲਾਵਾ ਲੋਕ ਅਦਾਲਤ ਰਾਹੀਂ ਨਿਪਟਾਏ ਗਏ ਕੇਸਾਂ ਦੀ ਅਦਾਲਤੀ ਫ਼ੀਸ ਵੀ ਵਾਪਸ ਕਰ ਦਿੱਤੀ ਜਾਂਦੀ ਹੈ।
ਇਹ ਵੀ ਪੜ੍ਹੋ-ਪੰਜਾਬ: ਬੈਂਕ 'ਚ ਆ ਵੜੇ 5 ਲੁਟੇਰੇ, ਗਾਰਡ ਦੀ ਅੱਖ 'ਚ ਮਾਰੀ ਸਪਰੇਅ ਤੇ ਫਿਰ ਵੀ ਕੀਤਾ ਮੁਕਾਬਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਗੁ. ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰ
NEXT STORY