ਗੁਰਦਾਸਪੁਰ (ਵਿਨੋਦ) : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੀਆਂ ਹਦਾਇਤਾਂ ਅਤੇ ਸ੍ਰੀ ਦਿਲਬਾਗ ਸਿੰਘ ਜੌਹਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਰਪ੍ਰੀਤ ਸਿੰਘ, ਮਾਨਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋਂ ਸੈਸ਼ਨਜ਼ ਡਵੀਜ਼ਨ ਗੁਰਦਾਸਪੁਰ ਅਧੀਨ ਸਮੂਹ ਨਿਆਇਕ ਅਦਾਲਤਾਂ ਗੁਰਦਾਸਪੁਰ ਅਤੇ ਸਬ-ਡਵੀਜ਼ਨ ਬਟਾਲਾ ਵਿੱਚ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ।
ਇਹ ਵੀ ਪੜ੍ਹੋ- SGPC ਮਨਾਏਗੀ ਰਵਿਦਾਸ ਮਹਾਰਾਜ ਜੀ ਦੀ 650ਵੀਂ ਜਨਮ ਸ਼ਤਾਬਦੀ, 18 ਤੋਂ 20 ਫਰਵਰੀ ਨੂੰ ਹੋਣਗੇ ਵਿਸ਼ਾਲ ਸਮਾਗਮ
ਇਸ ਨੈਸ਼ਨਲ ਲੋਕ ਅਦਾਲਤ ਲਈ ਗੁਰਦਾਸਪੁਰ ਅਤੇ ਬਟਾਲਾ ਵਿਖੇ ਨਿਆਇਕ ਅਧਿਕਾਰੀਆਂ ਦੀਆਂ ਕੁੱਲ 20 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ। ਨੈਸ਼ਨਲ ਲੋਕ ਅਦਾਲਤ ਵਿੱਚ ਫੌਜਦਾਰੀ, ਚੈੱਕ ਬਾਊਂਸ, ਬੈਂਕਾਂ ਦੇ ਕੇਸ, ਐਕਸੀਡੈਂਟ ਕਲੇਮ ਕੇਸ ਅਤੇ ਪਰਿਵਾਰਿਕ ਝਗੜਿਆਂ ਨਾਲ ਸਬੰਧਤ ਮਾਮਲੇ ਸੁਣਵਾਈ ਲਈ ਰੱਖੇ ਗਏ। ਇਸ ਤੋਂ ਇਲਾਵਾ ਪ੍ਰੀ-ਲੀਟੀਗੇਟਿਵ ਕੇਸਾਂ ਜਿਵੇਂ ਕਿ ਬੈਂਕ ਰਿਕਵਰੀ, ਜਲ ਸਪਲਾਈ ਅਤੇ ਲੇਬਰ ਕੇਸ ਵੀ ਸ਼ਾਮਲ ਕੀਤੇ ਗਏ। ਲੋਕ ਅਦਾਲਤ ਵਿੱਚ ਰਾਜ਼ੀਨਾਮਾ ਹੋਣ ਯੋਗ ਕੁੱਲ 13353 ਕੇਸ ਸੁਣਵਾਈ ਲਈ ਰੱਖੇ ਗਏ, ਜਿਨ੍ਹਾਂ ਵਿੱਚੋਂ 12885 ਕੇਸਾਂ ਦਾ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਵਾਇਆ ਗਿਆ। ਇਸ ਦੌਰਾਨ 97,942,042 ਰੁਪਏ ਦੇ ਅਵਾਰਡ ਵੀ ਪਾਸ ਕੀਤੇ ਗਏ।
ਇਹ ਵੀ ਪੜ੍ਹੋ- ਪੰਜਾਬ 'ਚ ਪ੍ਰੀਪੇਡ ਮੀਟਰਾਂ ਨੇ ਖੜ੍ਹਾ ਕੀਤਾ ਵੱਡਾ ਸੰਕਟ, ਕਈ ਸਕੂਲਾਂ ਤੇ ਸਰਕਾਰੀ ਦਫ਼ਤਰਾਂ ਦੀ ਬਿਜਲੀ ਹੋਈ ਬੰਦ
ਇਸ ਸਬੰਧੀ ਸ੍ਰੀ ਹਰਪ੍ਰੀਤ ਸਿੰਘ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਨੇ ਦੱਸਿਆ ਕਿ ਲੋਕ ਅਦਾਲਤ ਦਾ ਮੁੱਖ ਉਦੇਸ਼ ਦੋਵਾਂ ਧਿਰਾਂ ਦੀ ਆਪਸੀ ਰਜ਼ਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਹੈ, ਤਾਂ ਜੋ ਧਿਰਾਂ ਦੇ ਕੀਮਤੀ ਸਮੇਂ ਅਤੇ ਧਨ ਦੀ ਬਚਤ ਹੋ ਸਕੇ ਅਤੇ ਆਪਸੀ ਦੁਸ਼ਮਣੀ ਨੂੰ ਘਟਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਰਾਹੀਂ ਨਿਪਟਾਏ ਗਏ ਕੇਸਾਂ ਵਿੱਚ ਅੱਗੇ ਕੋਈ ਅਪੀਲ ਨਹੀਂ ਕੀਤੀ ਜਾ ਸਕਦੀ, ਕਿਉਂਕਿ ਇੱਥੇ ਫੈਸਲਾ ਦੋਵਾਂ ਧਿਰਾਂ ਦੀ ਸਹਿਮਤੀ ਨਾਲ ਹੁੰਦਾ ਹੈ। ਇਸ ਨਾਲ ਝਗੜਾ ਹਮੇਸ਼ਾ ਲਈ ਖਤਮ ਹੋ ਜਾਂਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਲੋਕ ਅਦਾਲਤ ਰਾਹੀਂ ਨਿਪਟਾਏ ਕੇਸਾਂ ਵਿੱਚ ਜਮ੍ਹਾਂ ਕਰਵਾਈ ਗਈ ਕੋਰਟ ਫੀਸ ਵੀ ਵਾਪਸ ਕੀਤੀ ਜਾਂਦੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 15,00,00,000 ਕਰੋੜ ਦੀ ਹੈਰੋਇਨ ਸਣੇ ਅਫਰੀਕੀ ਮਹਿਲਾ ਗ੍ਰਿਫ਼ਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਖ਼ਿਲਾਫ਼ ਸਖ਼ਤ ਕਾਨੂੰਨ ਦੀ ਲੋੜ : ਗਿਆਨੀ ਰਘਬੀਰ ਸਿੰਘ
NEXT STORY