ਗੁਰਦਾਸਪੁਰ (ਹਰਮਨ)-ਗੰਨੇ ਦੀ ਬਹਾਰ ਰੁੱਤ ਦੀ ਬਿਜਾਈ ਲਈ ਫਰਵਰੀ ਅਤੇ ਮਾਰਚ ਮਹੀਨਾ ਬਹੁਤ ਹੀ ਢੁਕਵਾਂ ਹੈ ਅਤੇ ਵਧੇਰੇ ਪੈਦਾਵਾਰ ਲੈਣ ਲਈ ਕਿਸਾਨਾਂ ਨੂੰ ਰੋਗ ਰਹਿਤ ਅਤੇ ਸਿਫਾਰਸ਼ਸ਼ੁਦਾ ਕਿਸਮਾਂ ਦੇ ਬੀਜ ਦੀ ਚੋਣ ਕਰਨੀ ਚਾਹੀਦੀ ਹੈ। ਇਹ ਪ੍ਰਗਟਾਵਾ ਪੰਜਾਬ ਦੇ ਕੇਨ ਕਮਿਸ਼ਨਰ ਅਮਰੀਕ ਸਿੰਘ ਨੇ ਸਹਿਕਾਰੀ ਖੰਡ ਮਿੱਲ ਗੁਰਦਾਸਪੁਰ ਦੇ ਅਧਿਕਾਰਤ ਇਲਾਕੇ ਦੇ ਪਿੰਡ ਝੇਲਾ ਆਮਦਾ ਵਿਖੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਗੰਨੇ ਦੀ ਖੇਤੀ ਤੋਂ ਵਧੇਰੇ ਮੁਨਾਫ਼ਾ ਕਮਾਉਣ ਲਈ ਅੰਤਰ-ਫ਼ਸਲੀ ਪ੍ਰਣਾਲੀ (ਇੱਕੋ ਸਮੇਂ ਦੋ ਫ਼ਸਲਾਂ) ਨੂੰ ਅਪਣਾਉਣਾ ਸਮੇਂ ਦੀ ਮੁੱਖ ਲੋੜ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ: ਲੋਕ ਸਵਾਦ ਲੈ ਕੇ ਖਾ ਰਹੇ ਸੀ ਗੋਲਗੱਪੇ, ਪਾਣੀ 'ਚੋਂ ਨਿਕਲਿਆ ਜਿਊਂਦਾ ਚੂਹਾ
ਕੇਨ ਕਮਿਸ਼ਨਰ ਨੇ ਦੱਸਿਆ ਕਿ ਗੰਨਾ ਕਾਸ਼ਤਕਾਰਾਂ ਨੂੰ ਬਿਜਾਈ ਸਮੇਂ ਪੰਜ ਮੁੱਖ ਤਕਨੀਕੀ ਨੁਕਤਿਆਂ ਦਾ ਖਿਆਲ ਰੱਖਣਾ ਚਾਹੀਦਾ ਹੈ, ਜਿਸ ਵਿਚ ਸਮੇਂ ਸਿਰ ਬਿਜਾਈ, ਚੌੜੀ ਵਿਥ (ਫਰੈਂਚ ਵਿਧੀ) ਅਪਣਾਉਣੀ, ਬਿਜਾਈ ਤੋਂ ਪਹਿਲਾਂ ਬੀਜ ਨੂੰ ਸੋਧਣਾ, ਬੀਜ ਲਈ ਗੰਨੇ ਦਾ ਉੱਪਰਲਾ ਇਕ ਤਿਹਾਈ ਹਿੱਸਾ ਵਰਤਣਾ ਅਤੇ ਅੰਤਰ-ਫ਼ਸਲੀ ਪ੍ਰਣਾਲੀ ਤਹਿਤ ਦਾਲਾਂ ਦੀ ਕਾਸ਼ਤ ਕਰਨੀ ਸ਼ਾਮਿਲ ਹਨ। ਉਨ੍ਹਾਂ ਚਿੰਤਾ ਜ਼ਾਹਿਰ ਕੀਤੀ ਕਿ ਦਾਲਾਂ ਦੀ ਪੈਦਾਵਾਰ ਵਿੱਚ ਆਈ ਖੜੋਤ ਕਾਰਨ ਪ੍ਰਤੀ ਵਿਅਕਤੀ ਖਪਤ ਕਾਫ਼ੀ ਘੱਟ ਗਈ ਹੈ। ਉਨ੍ਹਾਂ ਰਿਆੜਕੀ ਇਲਾਕੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਕਿਸੇ ਸਮੇਂ ਇੱਥੋਂ ਦੇ ਮਾਂਹ ਬਹੁਤ ਮਸ਼ਹੂਰ ਹੁੰਦੇ ਸਨ, ਪਰ ਕਣਕ-ਝੋਨੇ ਦੇ ਚੱਕਰ ਕਾਰਨ ਇਹ ਫ਼ਸਲ ਅਲੋਪ ਹੋ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਬਦਲੇਗਾ ਮੌਸਮ ਦਾ ਮਿਜਾਜ਼, ਮੀਂਹ ਨੂੰ ਲੈ ਕੇ ਪੜ੍ਹੋ ਤਾਜ਼ਾ ਅਪਡੇਟ
ਉਨ੍ਹਾਂ ਦੱਸਿਆ ਕਿ ਗੰਨੇ ਦੀਆਂ ਦੋ ਕਤਾਰਾਂ ਵਿਚ ਮਾਂਹ ਦੀਆਂ 1008 ਜਾਂ 1137 ਕਿਸਮਾਂ ਦੀ ਬਿਜਾਈ ਕੀਤੀ ਜਾ ਸਕਦੀ ਹੈ, ਜੋ ਤਕਰੀਬਨ 72 ਦਿਨਾਂ ਵਿਚ ਪੱਕ ਕੇ ਤਿਆਰ ਹੋ ਜਾਂਦੀਆਂ ਹਨ। ਇਸ ਵਿਧੀ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵਧਦੀ ਹੈ, ਘਰੇਲੂ ਲੋੜਾਂ ਲਈ ਦਾਲ ਮਿਲਦੀ ਹੈ ਅਤੇ ਗੰਨੇ ਦੇ ਝਾੜ 'ਤੇ ਵੀ ਕੋਈ ਬੁਰਾ ਪ੍ਰਭਾਵ ਨਹੀਂ ਪੈਂਦਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਬੀਜ ਲਈ ਉਹ ਖੇਤੀਬਾੜੀ ਵਿਭਾਗ ਜਾਂ ਕ੍ਰਿਸ਼ੀ ਵਿਗਿਆਨ ਕੇਂਦਰਾਂ ਨਾਲ ਸੰਪਰਕ ਕਰਨ। ਇਸ ਮੌਕੇ ਸਹਾਇਕ ਗੰਨਾ ਵਿਕਾਸ ਅਫ਼ਸਰ ਗੁਰਜੋਤ ਸਿੰਘ ਅਤੇ ਗੰਨਾ ਵਿਕਾਸ ਅਧਿਕਾਰੀ ਬਿਕਰਮਜੀਤ ਸਿੰਘ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ- ਜਿਹੜਾ ਬੰਦਾ ਸ਼ਰਾਬ ਦੀ ਆਦਤ ਨਹੀਂ ਛੱਡ ਸਕਿਆ, ਉਹ ਪੰਜਾਬ ਦੀ ਜ਼ਿੰਮੇਵਾਰੀ ਕਿਵੇਂ ਨਿਭਾਏਗਾ: ਮਜੀਠੀਆ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਭਾਜਪਾ 'ਚ ਜਾਵੇਗਾ ਸਿੱਧੂ ਜੋੜਾ? ਜਾਣੋ ਕੀ ਬੋਲੇ CM ਨਾਇਬ ਸੈਣੀ
NEXT STORY