ਬਟਾਲਾ (ਜ.ਬ.) : ਇਕ ਮਹੀਨਾ ਪਹਿਲਾਂ ਬੜੇ ਚਾਵਾਂ ਨਾਲ ਵਿਆਹੀ ਲੜਕੀ ਦੀ ਪਤੀ ਵੱਲੋਂ ਕਥਿਤ ਤੌਰ 'ਤੇ ਕੁੱਟ-ਮਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਇਸ ਸਬੰਧੀ ਬਟਾਲਾ ਦੇ ਸਿਵਲ ਹਸਪਤਾਲ ਵਿਚ ਜ਼ੇਰੇ ਇਲਾਜ ਹਰਜਿੰਦਰ ਕੌਰ ਪੁੱਤਰੀ ਕੁਲਵੰਤ ਸਿੰਘ ਵਾਸੀ ਪਿੰਡ ਕਾਹਲਵਾਂ ਨੇ ਦੱਸਿਆ ਕਿ 1 ਮਹੀਨਾਂ ਪਹਿਲਾਂ ਉਸਦਾ ਵਿਆਹ ਸਥਾਨਕ ਪਿੰਡ ਰੰਗੀਲਪੁਰਾ ਦੇ ਕੁਲਦੀਪ ਸਿੰਘ ਨਾਲ ਹੋਇਆ ਸੀ। ਉਸ ਨੇ ਦੱਸਿਆ ਕਿ ਵਿਆਹ ਤੋਂ ਕੁਝ ਦੇਰ ਬਾਅਦ ਹੀ ਉਸਦੇ ਪਤੀ ਨੇ ਉਸ ਨਾਲ ਝਗੜਾ ਕਰਨਾ ਸ਼ੁਰੂ ਕਰ ਦਿੱਤਾ। ਉਸਨੇ ਕਿਹਾ ਕਿ ਉਸਦੇ ਪਤੀ ਦੇ ਕਥਿਤ ਤੌਰ 'ਤੇ ਕਿਸੇ ਦੂਜੀ ਔਰਤ ਨਾਲ ਨਾਜਾਇਜ਼-ਸਬੰਧ ਹਨ, ਜਿਸ ਕਾਰਨ ਉਸਨੇ ਉਸਦੀ ਕਈ ਵਾਰ ਕੁੱਟ-ਮਾਰ ਕੀਤੀ ਸੀ। ਉਸਨੇ ਦੱਸਿਆ ਕਿ ਬੀਤੀ ਰਾਤ ਵੀ ਸਾਡਾ ਇਸੇ ਗੱਲ ਤੋਂ ਝਗੜਾ ਹੋ ਗਿਆ, ਜਿਸ ਕਾਰਨ ਉਸਨੇ ਮੇਰੀ ਕੁੱਟ-ਮਾਰ ਕੀਤੀ। ਉਸਨੇ ਦੱਸਿਆ ਕਿ ਉਸਦੇ ਪਤੀ ਨੇ ਉਸਦੇ ਪੇਟ ਵਿਚ ਲੱਤਾਂ ਮਾਰੀਆਂ, ਜਿਸ ਨਾਲ ਉਸਦੇ ਪੇਟ ਵਿਚ ਦਰਦ ਹੋਣੀ ਸ਼ੁਰੂ ਹੋ ਗਈ। ਇਸ ਤੋਂ ਬਾਅਦ ਉਸਨੇ 108 ਨੰ. ਐਂਬੂਲੈਂਸ ਨੂੰ ਫੋਨ ਕੀਤਾ ਅਤੇ ਹਸਪਤਾਲ ਵਿਖੇ ਪੁੱਜੀ। ਉਪਰੰਤ ਉਸਨੇ ਆਪਣੇ ਪੇਕੇ ਪਰਿਵਾਰ ਨੂੰ ਪੂਰੀ ਘਟਨਾ ਦੀ ਜਾਣਕਾਰੀ ਦਿੱਤੀ।
ਕਿਸੇ ਹੋਰ ਦੀ ਥਾਂ ਆਈਲੈਟਸ ਦਾ ਪੇਪਰ ਦਿੰਦੇ 14 ਗ੍ਰਿਫਤਾਰ
NEXT STORY