ਗੁਰਦਾਸਪੁਰ(ਹਰਮਨ)- ਗੁਰਸਿਮਰਨ ਸਿੰਘ ਢਿੱਲੋਂ, ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਵੱਲੋਂ ਧਾਰਾ 163 ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਅਧੀਨ ਜ਼ਿਲ੍ਹਾ ਗੁਰਦਾਸਪੁਰ ਵਿੱਚ ਸਥਾਪਿਤ ਸਾਰੇ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਅੰਦਰ ਲੋਕਾਂ ਦੇ ਇਕੱਠੇ ਹੋਣ ’ਤੇ ਮਿਤੀ 17 ਫਰਵਰੀ 2026 ਤੋਂ 04 ਅਪਰੈਲ 2026 ਤੱਕ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ- PUNJAB: ਭਾਣਜੇ ਦੇ ਵਿਆਹ 'ਤੇ ਆਏ ਗ੍ਰੰਥੀ ਸਿੰਘ ਨਾਲ ਵਾਪਰੀ ਵੱਡੀ ਘਟਨਾ, ਮੰਜ਼ਰ ਵੇਖ ਹਰ ਕੋਈ ਰਹਿ ਗਿਆ ਹੈਰਾਨ
ਇਹ ਹੁਕਮ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ (ਓਪਨ ਸਕੂਲ ਸਮੇਤ) ਦੀਆਂ ਸਲਾਨਾ ਪ੍ਰੀਖਿਆਵਾਂ ਦੌਰਾਨ ਲਾਗੂ ਰਹਿਣਗੇ, ਜੋ ਸਵੇਰੇ 11:00 ਵਜੇ ਤੋਂ ਦੁਪਿਹਰ 02:15 ਵਜੇ ਤੱਕ ਕਰਵਾਈਆਂ ਜਾਣਗੀਆਂ। ਡਿਊਟੀ ’ਤੇ ਤਾਇਨਾਤ ਕਰਮਚਾਰੀਆਂ ਨੂੰ ਇਸ ਪਾਬੰਦੀ ਤੋਂ ਛੂਟ ਹੋਵੇਗੀ। ਇਹ ਕਦਮ ਕਾਨੂੰਨ-ਵਿਵਸਥਾ ਬਣਾਈ ਰੱਖਣ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਾਅ ਲਈ ਚੁੱਕਿਆ ਗਿਆ ਹੈ।
ਇਹ ਵੀ ਪੜ੍ਹੋ- ਤਰਨਤਾਰਨ ਲਾਅ ਕਾਲਜ ’ਚ ਕੁੜੀ ਨੂੰ ਗੋਲੀ ਮਾਰਨ ਵਾਲਾ ਮੁੰਡਾ ਮਰਿਆ ਨਹੀਂ, ਜਿਊਂਦਾ ਹੈ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ISI ਨਾਲ ਜੁੜੀ ਅੱਤਵਾਦੀ ਸਾਜ਼ਿਸ਼ ਨਾਕਾਮ, RDX ਨਾਲ ਤਿਆਰ IED ਜ਼ਬਤ, ਇਕ ਮੁਲਜ਼ਮ ਗ੍ਰਿਫ਼ਤਾਰ
NEXT STORY