ਅਮ੍ਰਿਤਸਰ (ਗੁਰਿੰਦਰ ਸਾਗਰ)- ਪਿਛਲੇ ਕੁਝ ਦਿਨਾਂ ਚ ਪੰਜਾਬ ’ਚ ਵਾਪਰੀਆਂ ਘਟਨਾਵਾਂ ਨੂੰ ਲੈ ਕੇ ਪੰਜਾਬ ਦਾ ਲਾਅ ਐਂਡ ਆਰਡਰ ਦਿਨ ਪ੍ਰਤੀ ਦਿਨ ਵਿਗੜਦਾ ਜਾ ਰਿਹਾ ਸੀ ਜਿਸ ਨੂੰ ਦੇਖਦੇ ਹੋਏ ਪੰਜਾਬ ’ਚ ਪੁਲਸ ਦੇ ਆਲਾ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਸ ’ਚ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਅਰੁਣਪਾਲ ਸਿੰਘ ਦਾ ਵੀ ਤਬਾਦਲਾ ਕਰ ਦਿੱਤਾ ਗਿਆ। ਹੁਣ ਅੰਮ੍ਰਿਤਸਰ ਸ਼ਹਿਰ ਨੂੰ ਨਵੇਂ ਪੁਲਸ ਕਮਿਸ਼ਨਰ ਜਸਕਰਨ ਸਿੰਘ ਮਿਲੇ ਹਨ ਜੋ ਕਿ ਅੱਜ ਆਪਣੀ ਡਿਊਟੀ ਜੁਆਇਨ ਕਰਨ ਤੋਂ ਪਹਿਲਾਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਨਤਮਸਤਕ ਹੋਣ ਤੋਂ ਬਾਅਦ ਉਨ੍ਹਾਂ ਪਵਿੱਤਰ ਗੁਰਬਾਣੀ ਦਾ ਕੀਰਤਨ ਵੀ ਸਰਵਣ ਕੀਤਾ ਜਿਸ ਤੋਂ ਬਾਅਦ ਐੱਸ.ਜੀ.ਪੀ.ਸੀ ਦੇ ਅਧਿਕਾਰੀਆਂ ਵਲੋਂ ਨਵ ਨਿਯੁਕਤ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਜਸਕਰਨ ਸਿੰਘ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਹ ਵੀ ਪੜ੍ਹੋ- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 26 ਨਵੰਬਰ ਨੂੰ ਗਵਰਨਰ ਹਾਊਸ ਵੱਲ ਮਾਰਚ ਕਰਨਗੇ ਕਿਸਾਨ
ਇਸ ਦੌਰਾਨ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਜਸਕਰਨ ਸਿੰਘ ਨੇ ਕਿਹਾ ਕਿ ਉਹ ਬਹੁਤ ਖੁਸ਼ਨਸੀਬ ਹਨ ਜੋ ਕਿ ਉਨ੍ਹਾਂ ਨੂੰ ਅੰਮ੍ਰਿਤਸਰ ਸ਼ਹਿਰ ’ਚ ਸੇਵਾ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਦੀ ਜੁਆਇਨਿੰਗ ਹੈ ਅਤੇ ਜੁਆਇਨਿੰਗ ਤੋਂ ਪਹਿਲਾਂ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ’ਚ ਨਤਮਸਤਕ ਹੋਣ ਪਹੁੰਚੇ ਹਨ ਅਤੇ ਗੁਰੂ ਰਾਮਦਾਸ ਦੇ ਚਰਨਾਂ ’ਚ ਅਰਦਾਸ ਕਰਨ ਪਹੁੰਚੇ ਹਨ, ਕੀ ਉਹ ਆਪਣੀ ਡਿਊਟੀ ਤਨਦੇਹੀ ਨਾਲ ਨਿਭਾ ਸਕਣ ।
ਇਹ ਵੀ ਪੜ੍ਹੋ- ਪੰਜਾਬੀ ਗਾਇਕ ਗੁਰਦਾਸ ਮਾਨ ਦੀ 'ਸਟਾਰ ਨਾਈਟ' ’ਚ ਹੋਇਆ ਹੰਗਾਮਾ, ਲੋਕਾਂ ਨੇ ਲਗਾਏ ਗੰਭੀਰ ਇਲਜ਼ਾਮ
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਅੰਮ੍ਰਿਤਸਰ ਦੇ ’ਚ ਹਿੰਦੂ ਨੇਤਾ ਸੁਧੀਰ ਸੂਰੀ ਦੇ ਹੋਏ ਕਤਲ ਤੋਂ ਬਾਅਦ ਵਿਧਾਨ ਸਭਾ ਹਲਕਾ ਉੱਤਰੀ ਤੋਂ ਵਿਧਾਇਕ ਡਾ. ਕੁੰਵਰ ਵਿਜੇ ਪ੍ਰਤਾਪ ਵੱਲੋਂ ਵੀ ਅੰਮ੍ਰਿਤਸਰ ਦੇ ਉਸ ਸਮੇਂ ਦੇ ਪੁਲਸ ਕਮਿਸ਼ਨਰ ਅਰੁਣਪਾਲ ਸਿੰਘ ਦੇ ਉੱਪਰ ਇਲਜ਼ਾਮ ਲਗਾਏ ਜਾ ਰਹੇ ਸਨ।ਅਰੁਣਪਾਲ ਸਿੰਘ ਅੰਮ੍ਰਿਤਸਰ ਦਾ ਲਾਅ ਐਂਡ ਆਰਡਰ ਸੰਭਾਲਣ ’ਚ ਨਾਕਾਮ ਹਨ। ਜਿਸ ਤੋਂ 8 ਦਿਨਾਂ ਬਾਅਦ ਹੀ ਹੁਣ ਪੁਲਸ ਕਮਿਸ਼ਨਰ ਦਾ ਤਬਾਦਲਾ ਕਰ ਦਿੱਤਾ ਗਿਆ ਅਤੇ ਫ਼ਿਰੋਜ਼ਪੁਰ ’ਚ ਤੈਨਾਤ ਪੁਲਸ ਦੇ ਆਲਾ ਅਧਿਕਾਰੀ ਜਸਕਰਨ ਸਿੰਘ ਨੂੰ ਹੁਣ ਅੰਮ੍ਰਿਤਸਰ ਦਾ ਪੁਲਸ ਕਮਿਸ਼ਨਰ ਵਜੋਂ ਤੈਨਾਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਹਿੰਦੂ ਨੇਤਾ ਸੁਧੀਰ ਸੂਰੀ ਦੀ ਸੁਰੱਖਿਆ ’ਚ ਤਾਇਨਾਤ ਮੁਲਾਜ਼ਮਾਂ ਖਿਲਾਫ਼ ਕਾਰਵਾਈ ਦੀ ਤਿਆਰੀ
ਇਸ ਦੌਰਾਨ ਉਹ ਆਪਣੀ ਡਿਊਟੀ ਜੁਆਇਨ ਕਰਨ ਤੋਂ ਪਹਿਲਾਂ ਸੱਚਖੰਡ ਸ੍ਰੀ ਦਰਬਾਰ ਸਾਹਿਬ ’ਚ ਨਤਮਸਤਕ ਹੋਣ ਪਹੁੰਚੇ ਸਨ। ਹੁਣ ਦੇਖਣਾ ਇਹ ਹੋਵੇਗਾ ਕਿ ਪੁਲੀਸ ਕਮਿਸ਼ਨਰ ਜਸਕਰਨ ਸਿੰਘ ਦੀ ਅਗਵਾਈ ਵਿਚ ਅੰਮ੍ਰਿਤਸਰ ਪੁਲਸ ਲਾਅ ਐਂਡ ਆਰਡਰ ਨੂੰ ਕਿੰਨਾ ਕੁ ਮੇਨਟੇਨ ਕਰਨ ’ਚ ਸਫ਼ਲ ਰਹਿੰਦੀ ਹੈ ਇਹ ਤਾਂ ਹੁਣ ਆਉਣ ਵਾਲਾ ਸਮਾਂ ਦੱਸੇਗਾ।
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 26 ਨਵੰਬਰ ਨੂੰ ਗਵਰਨਰ ਹਾਊਸ ਵੱਲ ਮਾਰਚ ਕਰਨਗੇ ਕਿਸਾਨ
NEXT STORY