ਅੰਮ੍ਰਿਤਸਰ (ਸਰਬਜੀਤ)- ਗੁਰੂ ਨਗਰੀ ਦੇ ਚੁਣੇ ਗਏ ਨਵੇਂ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਜਿੱਤਣ ਤੋਂ ਬਾਅਦ ਆਪਣੇ ਸਾਥੀਆਂ ਸਣੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਜਿੱਥੇ ਇਲਾਹੀ ਬਾਣੀ ਦਾ ਕੀਰਤਨ ਸੁਣਿਆ, ਉੱਥੇ ਹੀ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ।
ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਤਿੰਦਰ ਸਿੰਘ ਮੋਤੀ ਭਾਟੀਆ ਨੇ ਆਖਿਆ ਕਿ ਕਾਫੀ ਦਿਨਾਂ ਤੋਂ ਚੱਲ ਰਹੀ ਇਸ ਲੜਾਈ ਵਿੱਚ ਜਿੱਥੇ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਹੋਈ ਹੈ, ਉੱਥੇ ਹੀ ਸ਼ਹਿਰ ਦੇ ਲੋਕਾਂ ਨੂੰ ਰੁਕੇ ਹੋਏ ਕੰਮਾਂ ਤੋਂ ਬਹੁਤ ਵੱਡੀ ਰਾਹਤ ਦੀ ਦਵਾਈ ਜਾਵੇਗੀ।

ਉਨ੍ਹਾਂ ਕਿਹਾ ਕਿ ਗੁਰੂ ਨਗਰੀ ਦਾ ਵਿਕਾਸ ਪਹਿਲ ਦੇ ਅਧਾਰ 'ਤੇ ਕਰਵਾਇਆ ਜਾਵੇਗਾ ਤੇ ਇਨ੍ਹਾਂ ਕੰਮਾਂ 'ਚ ਕੋਈ ਵੀ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ, ''ਅਸੀਂ ਪਰਮਾਤਮਾ ਦਾ ਸ਼ੁਕਰ ਗੁਜ਼ਾਰ ਕਰਨ ਲਈ ਪੁੱਜੇ ਹਾਂ ਜਿਨ੍ਹਾਂ ਸਾਨੂੰ ਇਹ ਮਾਣ ਬਖਸ਼ਿਆ ਹੈ।''
ਇਹ ਵੀ ਪੜ੍ਹੋ- ਜਲੰਧਰ-ਲੁਧਿਆਣਾ ਮਗਰੋਂ ਇਨ੍ਹਾਂ ਜ਼ਿਲ੍ਹਿਆਂ 'ਚ ਵੀ ਬੰਦ ਦੀ ਕਾਲ, ਲਾਊਡਸਪੀਕਰਾਂ 'ਤੇ ਹੋ ਰਹੀ Announcement
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜਲੰਧਰ-ਲੁਧਿਆਣਾ ਮਗਰੋਂ ਇਨ੍ਹਾਂ ਜ਼ਿਲ੍ਹਿਆਂ 'ਚ ਵੀ ਬੰਦ ਦੀ ਕਾਲ, ਲਾਊਡਸਪੀਕਰਾਂ 'ਤੇ ਹੋ ਰਹੀ Announcement
NEXT STORY