ਅੰਮ੍ਰਿਤਸਰ (ਸਰਬਜੀਤ)- ਸ਼੍ਰੀ ਦੁਰਗਿਆਣਾ ਤੀਰਥ ਸਥਿਤ ਸ਼੍ਰੀ ਲਕਸ਼ਮੀ ਨਾਰਾਇਣ ਮੰਦਰ ਦੀ ਪਰਿਕਰਮਾ ਵਿਚ ਬੀਤੇ ਦਿਨੀਂ ਇੱਕ ਨਵ-ਵਿਆਹੇ ਜੋੜੇ ਵੱਲੋਂ ਪੰਜਾਬੀ ਗੀਤ ’ਤੇ ਰੀਲ ਬਣਾ ਕੇ ਵਾਇਰਲ ਕਰ ਦਿੱਤੀ ਗਈ ਸੀ। ਸੋਸ਼ਲ ਮੀਡੀਆ ’ਤੇ ਅੱਗ ਵਾਂਗ ਫੈਲਦੀ ਹੋਈ ਇਸ ਰੀਲ ਕਾਰਨ ਹਿੰਦੂ ਸੰਗਠਨਾਂ ਤੋਂ ਇਲਾਵਾ ਮੰਦਰ ਵਿੱਚ ਆਉਣ ਵਾਲੇ ਸ਼ਰਧਾਲੂਆਂ ਵੱਲੋਂ ਵੀ ਭਾਰੀ ਰੋਸ ਜ਼ਾਹਰ ਕੀਤਾ ਗਿਆ। ਸ਼ਰਧਾਲੂਆਂ ਨੇ ਸ਼੍ਰੀ ਦੁਰਗਿਆਣਾ ਤੀਰਥ ਕਮੇਟੀ ਦੇ ਮੈਂਬਰਾਂ ਨੂੰ ਅਪੀਲ ਕੀਤੀ ਸੀ ਕਿ ਇਸ ਰੀਲ ਨੂੰ ਤੁਰੰਤ ਡਿਲੀਟ ਕਰਵਾ ਕੇ ਸਬੰਧਿਤ ਜੋੜੇ ਕੋਲੋਂ ਮੁਆਫ਼ੀ ਮੰਗਵਾਈ ਜਾਵੇ। ਰੀਲ ਵਿਚ ਨੌਜਵਾਨ ਲੜਕਾ ਅਤੇ ਲੜਕੀ ਮੰਦਰ ਦੀ ਪਰਿਕਰਮਾ ਵਿੱਚ ਡਾਂਸ ਕਰਦੇ ਦਿਖਾਈ ਦੇ ਰਹੇ ਸਨ। ਹਿੰਦੂ ਸੰਗਠਨਾਂ ਅਤੇ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਣ ਕਾਰਨ ਮੰਦਰ ਕਮੇਟੀ ਵੱਲੋਂ ਰੀਲ ਬਣਾਉਣ ਵਾਲਿਆਂ ਖ਼ਿਲਾਫ਼ ਕਾਨੂੰਨੀ ਐਕਸ਼ਨ ਲਿਆ ਗਿਆ।
ਇਹ ਵੀ ਪੜ੍ਹੋ- ਪੰਜਾਬ: ਤੇਜ਼ ਰਫ਼ਤਾਰ ਵਾਹਨਾਂ ਨੇ ਦਰੜੀਆਂ 2 ਜ਼ਿੰਦਗੀਆਂ
ਸ਼੍ਰੀ ਦੁਰਗਿਆਣਾ ਮੰਦਰ ਸਥਿਤ ਹਨੂਮਾਨ ਮੰਦਰ ਦੇ ਚੇਅਰਮੈਨ ਡਾ. ਰਾਕੇਸ਼ ਸ਼ਰਮਾ ਨੇ ਦੱਸਿਆ ਕਿ ਇਸ ਵੀਡੀਓ ਬਾਰੇ ਪਤਾ ਲੱਗਦਿਆਂ ਹੀ ਮੰਦਰ ਕਮੇਟੀ ਵੱਲੋਂ ਤੁਰੰਤ ਪੁਲਸ ਵਿਚ ਸ਼ਿਕਾਇਤ ਦਰਜ ਕਰਵਾਈ ਗਈ ਸੀ। ਪੁਲਸ ਕਾਰਵਾਈ ਦੇ ਡਰੋਂ ਪੂਰਾ ਪਰਿਵਾਰ ਮੰਦਰ ਕਮੇਟੀ ਕੋਲ ਪਹੁੰਚਿਆ ਅਤੇ ਉਨ੍ਹਾਂ ਨੇ ਲਿਖਤੀ ਰੂਪ ਵਿੱਚ ਮੁਆਫ਼ੀ ਮੰਗੀ। ਇਹ ਜੋੜਾ ਅੰਮ੍ਰਿਤਸਰ ਦਾ ਹੀ ਰਹਿਣ ਵਾਲਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਛੁੱਟੀਆਂ ਦੇ ਹੁਕਮਾਂ ’ਤੇ ਫ਼ਿਰਿਆ ਪਾਣੀ: ਅਚਾਨਕ ਡਿਊਟੀਆਂ ਲਾਉਣ ’ਤੇ ਭੜਕੇ ਅਧਿਆਪਕ
ਮੰਦਰ ਕਮੇਟੀ ਵੱਲੋਂ ਇਸ ਪਰਿਵਾਰ ਨੂੰ ਸਖ਼ਤ ਚਿਤਾਵਨੀ ਦਿੰਦੇ ਹੋਏ ਕਿਹਾ ਗਿਆ ਕਿ ਅੱਗੇ ਤੋਂ ਉਹ ਕਿਸੇ ਵੀ ਧਾਰਮਿਕ ਸਥਾਨ ’ਤੇ ਅਜਿਹੀ ਹਰਕਤ ਕਰਨ ਤੋਂ ਪਹਿਲਾਂ 100 ਵਾਰ ਸੋਚਣ। ਇਸ ਤੋਂ ਬਾਅਦ ਜੋੜੇ ਨੇ ਵੀ ਭਰੋਸਾ ਦਿਵਾਇਆ ਕਿ ਉਹ ਭਵਿੱਖ ਵਿੱਚ ਕਦੇ ਵੀ ਅਜਿਹਾ ਨਹੀਂ ਕਰਨਗੇ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਵੀਡੀਓ ਡਿਲੀਟ ਕਰ ਦਿੱਤੀ ਹੈ ਅਤੇ ਆਪਣਾ ਅਕਾਊਂਟ ਵੀ ਬੰਦ ਕਰ ਦਿੱਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪਠਾਨਕੋਟ 'ਚ ਤਿੰਨ ਦੁਕਾਨਾਂ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ
NEXT STORY