ਬਟਾਲਾ (ਬੇਰੀ) : ਥਾਣਾ ਘੁਮਾਣ ਅਧੀਨ ਪੈਂਦੇ ਪਿੰਡ ਕੋਟਲਾ ਵਿਖੇ ਇਕ ਨਵ-ਵਿਆਹੁਤਾ ਦੀ ਭੇਤਭਰੇ ਹਾਲਾਤ ’ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਮ੍ਰਿਤਕਾ ਗੁੜੀਆ (19) ਦੇ ਪਤੀ ਕੁਲਬੀਰ ਸਿੰਘ ਵਾਸੀ ਕੋਟਲਾ ਨੇ ਦੱਸਿਆ ਕਿ ਉਸਦਾ ਵਿਆਹ 7 ਮਹੀਨੇ ਪਹਿਲਾਂ ਹੋਇਆ ਸੀ। ਐਤਵਾਰ ਨੂੰ ਪਤਨੀ ਗੁੜੀਆ ਦਾ ਘਰ ਵਿਚ ਆਪਣੀ ਭਰਜਾਈ ਨਾਲ ਪਾਣੀ ਨੂੰ ਲੈ ਕੇ ਝਗੜਾ ਹੋਇਆ ਸੀ। ਇਸ ਦੌਰਾਨ ਦੋਵੇਂ ਹੱਥੋਪਾਈ ਹੋ ਗਈਆਂ।
ਪੜ੍ਹੋ ਇਹ ਵੀ ਖ਼ਬਰ : ਬਿਜਲੀ ਬੰਦ ਹੋਣ ਤੋਂ ਪਹਿਲਾਂ ਫੋਨ 'ਤੇ ਆਵੇਗਾ SMS, ਪੰਜਾਬ ਦੇ ਇਸ ਸ਼ਹਿਰ 'ਚ ਸ਼ੁਰੂ ਹੋਇਆ ਪ੍ਰੋਜੈਕਟ
ਉਸ ਨੇ ਦੱਸਿਆ ਕਿ ਸ਼ਾਮ ਸਮੇਂ ਉਹ ਆਪਣੀ ਪਤਨੀ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਦਵਾਈ ਲੈਣ ਜਾ ਰਿਹਾ ਸੀ ਕਿ ਅਚਾਨਕ ਉਸ ਦੀ ਪਤਨੀ ਮੋਟਰਸਾਈਕਲ ਤੋਂ ਡਿੱਗ ਗਈ ਅਤੇ ਉਸ ਦੇ ਸਿਰ ’ਤੇ ਸੱਟ ਲੱਗ ਗਈ। ਉਹ ਪਿੰਡ ਦੇ ਹੀ ਇਕ ਕਲੀਨਿਕ ਤੋਂ ਪਤਨੀ ਦੀ ਦਵਾਈ ਲੈ ਕੇ ਘਰ ਆ ਗਿਆ। ਬੀਤੀ ਰਾਤ ਉਸ ਦੀ ਪਤਨੀ ਦਵਾਈ ਖਾ ਕੇ ਸੌ ਗਈ ਸੀ ਪਰ ਅੱਜ ਸਵੇਰੇ ਜਦੋਂ ਉਹ ਉਠਿਆ ਤਾਂ ਪਤਨੀ ਦੀ ਮੌਤ ਹੋ ਚੁੱਕੀ ਸੀ।
ਪੜ੍ਹੋ ਇਹ ਵੀ ਖ਼ਬਰ : ਤਰਨਤਾਰਨ ’ਚ ਸੈਲਫੀ ਲੈ ਰਿਹਾ ਸੀ ਲਾੜਾ, ਗੋਲ਼ੀਆਂ ਚਲਾਉਂਦਾ ਪ੍ਰੇਮੀ ਪਹੁੰਚਿਆ ਚੁੱਕ ਕੇ ਲੈ ਗਿਆ ਲਾੜੀ
ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਘੁਮਾਣ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ। ਇਸ ਸਬੰਧੀ ਏ. ਐੱਸ. ਆਈ. ਕੁਲਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਭੇਜ ਦਿੱਤਾ ਹੈ। ਫਿਲਹਾਲ ਪੁਲਸ ਵੱਲੋਂ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਦਰਜ ਕਰ ਕੇ 174 ਦੀ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਕਾਰਵਾਈ ਕੀਤੀ ਜਾਵੇਗੀ।
ਪਰਾਲੀ ਨੂੰ ਅੱਗ ਲਗਾਉਣ ਵਾਲੇ 6 ਕਿਸਾਨਾਂ ਦੇ ਜ਼ਮੀਨੀ ਰਿਕਾਰਡ ’ਚ ‘ਰੈੱਡ ਐਂਟਰੀ’ ਕੀਤੀ ਦਰਜ
NEXT STORY