ਅੰਮ੍ਰਿਤਸਰ (ਦਲਜੀਤ)- ਅੰਮ੍ਰਿਤਸਰ ਦੀ ਸਿਹਤ ਵਿਭਾਗ ਦੀ ਟੀਮ ਵੱਲੋਂ ਵੀ ਅੱਜ ਮੁੜ ਚੈਕਿੰਗ ਕੀਤੀ ਗਈ। ਫੂਡ ਸੇਫਟੀ ਟੀਮ ਵੱਲੋਂ ਸੁਲਤਾਨਵਿੰਡ ਰੋਡ, ਭਗਤਾਂਵਾਲਾ ਗੇਟ ਅਤੇ ਈਸਟ ਮੋਹਨ ਨਗਰ ਇਲਾਕਿਆਂ ’ਚ ਵੱਖ-ਵੱਖ ਬੇਕਰੀਆਂ ਅਤੇ ਖਾਣ-ਪੀਣ ਵਾਲੇ ਅਦਾਰਿਆਂ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ ਪਹਿਲਾਂ ਜਾਰੀ ਕੀਤੇ ਸੁਧਾਰ ਨੋਟਿਸਾਂ ਦੀ ਪਾਲਣਾ ਨਾ ਕਰਨ ਵਾਲੀਆਂ 2 ਬੇਕਰੀਆਂ ਨੂੰ ਸੀਲ ਕਰ ਦਿੱਤਾ ਗਿਆ। ਜ਼ਿਲਾ ਸਿਹਤ ਅਧਿਕਾਰੀ ਅਤੇ ਨਾਮਜ਼ਦ ਅਧਿਕਾਰੀ ਡਾ. ਮਨਜੀਤ ਸਿੰਘ ਰਟੌਲ ਨੇ ਦੱਸਿਆ ਕਿ ਫੂਡ ਸੇਫਟੀ ਅਧਿਕਾਰੀ ਰਜਨੀ ਸਮੇਤ ਟੀਮ ਵੱਲੋਂ ਫੂਡ ਸੇਫਟੀ ਵਿਭਾਗ ਦੇ ਨਿਰਧਾਰਤ ਮਾਪਦੰਡਾਂ ਅਨੁਸਾਰ ਅਦਾਰਿਆਂ ਦੀ ਜਾਂਚ ਕੀਤੀ ਗਈ। ਨਿਰੀਖਣ ਦੌਰਾਨ ਫੋਸਕੋਰਿਸ ਪ੍ਰਣਾਲੀ ਰਾਹੀਂ ਰਿਕਾਰਡ ਦਰਜ ਕੀਤਾ ਗਿਆ ਅਤੇ ਪਹਿਲਾਂ ਜਾਰੀ ਕੀਤੇ ਗਏ ਸੁਧਾਰ ਨੋਟਿਸਾਂ ਦੀ ਪਾਲਣਾ ਦੀ ਵੀ ਵਿਸ਼ੇਸ਼ ਤੌਰ ’ਤੇ ਜਾਂਚ ਕੀਤੀ ਗਈ।
ਇਹ ਵੀ ਪੜ੍ਹੋ- ਕੈਨੇਡਾ ’ਚ ਪਾਵਨ ਸਰੂਪਾਂ ਨੂੰ ਸੌਂਪਣ ਵੇਲੇ ਅਣਗਹਿਲੀ : ਜਥੇਦਾਰ ਗੜਗੱਜ ਨੇ 15 ਦਿਨਾਂ ’ਚ ਮੰਗਿਆ ਸਪੱਸ਼ਟੀਕਰਨ
19 ਸਤੰਬਰ ਦੇ ਨੋਟਿਸਾਂ ਤੋਂ ਬਾਅਦ ਵੀ ਨਹੀਂ ਸੁਧਰੇ ਹਾਲਾਤ
ਡਾ. ਮਨਜੀਤ ਸਿੰਘ ਰਟੌਲ ਨੇ ਦੱਸਿਆ ਕਿ ਇਨ੍ਹਾਂ ’ਚੋਂ ਕੁਝ ਅਦਾਰਿਆਂ ਦੀ ਇਸ ਤੋਂ ਪਹਿਲਾਂ 19 ਸਤੰਬਰ 2026 ਨੂੰ ਜਾਂਚ ਕੀਤੀ ਗਈ ਸੀ। ਉਸ ਸਮੇਂ ਨਿਯਮਾਂ ਅਨੁਸਾਰ ਸੁਧਾਰ ਨੋਟਿਸ ਜਾਰੀ ਕਰਕੇ ਅਹਾਤਿਆਂ ’ਚ ਸਫ਼ਾਈ-ਵਿਵਸਥਾ ਸੁਧਾਰਨ ਅਤੇ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਸਨ। ਮੁੜ ਜਾਂਚ ਦੌਰਾਨ ਜਦੋਂ ਇਹ ਸਾਹਮਣੇ ਆਇਆ ਕਿ ਦੋ ਬੇਕਰੀਆਂ ਵੱਲੋਂ ਜਾਰੀ ਹਦਾਇਤਾਂ ਦੀ ਪੂਰੀ ਪਾਲਣਾ ਨਹੀਂ ਕੀਤੀ ਗਈ ਤਾਂ ਵਿਭਾਗ ਨੇ ਸਖ਼ਤ ਕਦਮ ਚੁੱਕਦਿਆਂ ਦੋਵੇਂ ਅਦਾਰਿਆਂ ਨੂੰ ਸੀਲ ਕਰ ਦਿੱਤਾ।
ਇਹ ਵੀ ਪੜ੍ਹੋ- ਪੰਜਾਬ 'ਚ DOUBLE MURDER, ਘਰ 'ਚੋਂ ਮਿਲੀਆਂ ਮਾਂ-ਧੀ ਦੀਆਂ ਲਾਸ਼ਾਂ
3 ਮਾਮਲਿਆਂ ’ਚ ਪਾਲਣਾ, ਇਕ ਨਵਾਂ ਨੋਟਿਸ
ਜਾਂਚ ਦੌਰਾਨ ਪਹਿਲਾਂ ਜਾਰੀ ਕੀਤੇ ਸੁਧਾਰ ਨੋਟਿਸਾਂ ਨਾਲ ਸਬੰਧਤ ਕੁੱਲ 3 ਮਾਮਲਿਆਂ ’ਚ ਹਦਾਇਤਾਂ ਦੀ ਪਾਲਣਾ ਪਾਈ ਗਈ। ਇਸ ਦੇ ਨਾਲ ਹੀ ਇਕ ਖੁਰਾਕ ਕਾਰੋਬਾਰੀ ਅਦਾਰੇ ਨੂੰ ਨਵਾਂ ਸੁਧਾਰ ਨੋਟਿਸ ਜਾਰੀ ਕੀਤਾ ਗਿਆ। ਸਿਹਤ ਵਿਭਾਗ ਦੀ ਟੀਮ ਨੇ ਅਦਾਰਿਆਂ ਦੇ ਸੰਚਾਲਕਾਂ ਨੂੰ ਸਪੱਸ਼ਟ ਹਦਾਇਤ ਕੀਤੀ ਕਿ ਖਾਣ-ਪੀਣ ਵਾਲੀਆਂ ਵਸਤਾਂ ਤਿਆਰ ਕਰਨ ਅਤੇ ਵੇਚਣ ਵਾਲੀਆਂ ਥਾਵਾਂ ’ਤੇ ਸਫ਼ਾਈ-ਵਿਵਸਥਾ ਨੂੰ ਹਰ ਹਾਲਤ ’ਚ ਕਾਇਮ ਰੱਖਿਆ ਜਾਵੇ।
ਇਹ ਵੀ ਪੜ੍ਹੋ- ਪੰਜਾਬ 'ਚ 2 ਦਿਨ ਭਾਰੀ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
ਡਾ. ਮਨਜੀਤ ਸਿੰਘ ਰਟੌਲ ਨੇ ਕਿਹਾ ਕਿ ਖੁਰਾਕ ਕਾਰੋਬਾਰੀਆਂ ਨੂੰ ਨਿਯਮਾਂ ਦੀ ਪਾਲਣਾ ਲਈ ਲਗਾਤਾਰ ਹਦਾਇਤਾਂ ਦਿੱਤੀਆਂ ਜਾ ਰਹੀਆਂ ਹਨ। ਜਿਨ੍ਹਾਂ ਅਦਾਰਿਆਂ ਨੂੰ ਸੁਧਾਰ ਲਈ ਸਮਾਂ ਦਿੱਤਾ ਜਾਂਦਾ ਹੈ, ਉਨ੍ਹਾਂ ਦੀ ਮੁੜ ਜਾਂਚ ਵੀ ਕੀਤੀ ਜਾਂਦੀ ਹੈ। ਹਦਾਇਤਾਂ ਦੀ ਪਾਲਣਾ ਨਾ ਕਰਨ ਵਾਲਿਆਂ ਖ਼ਿਲਾਫ਼ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸੁਰੱਖਿਅਤ ਅਤੇ ਮਿਆਰੀ ਖਾਣ-ਪੀਣ ਵਾਲੀਆਂ ਵਸਤਾਂ ਮੁਹੱਈਆ ਕਰਵਾਉਣਾ ਵਿਭਾਗ ਦੀ ਮੁੱਖ ਤਰਜੀਹ ਹੈ ਅਤੇ ਸਫ਼ਾਈ ਜਾਂ ਖੁਰਾਕ ਸੁਰੱਖਿਆ ਨਾਲ ਕਿਸੇ ਕਿਸਮ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ।
ਫੂਡ ਸੇਫਟੀ ਅਧਿਕਾਰੀ ਮੈਡਮ ਰਜਨੀ ਦੇ ਕਾਰਜਾਂ ਦੀ ਹੋ ਰਹੀ ਸ਼ਲਾਘਾ
ਮਿਲਾਵਟਖੋਰੀ ਰੋਕਣ ਲਈ ਫੂਡ ਸੇਫਟੀ ਅਧਿਕਾਰੀ ਮੈਡਮ ਰਜਨੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਜ਼ਿਲੇ ’ਚ ਸ਼ਲਾਘਾ ਹੋ ਰਹੀ ਹੈ। ਮਿਲਾਵਟਖੋਰੀ ਰੋਕਣ ਲਈ ਉਨ੍ਹਾਂ ਵੱਲੋਂ ਜੰਗੀ ਪੱਧਰ ’ਤੇ ਕੰਮ ਕਰਦਿਆਂ ਮਿਲਾਵਟਖੋਰਾਂ ਖਿਲਾਫ਼ ਕਾਰਵਾਈ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਅੱਜ ਵੀ ਉਨ੍ਹਾਂ ਵੱਲੋਂ ਦੋ ਬੇਕਰੀਆਂ ਨੂੰ ਸੀਲ ਕਰਵਾਇਆ ਗਿਆ ਹੈ। ਮੈਡਮ ਰਜਨੀ ਚੰਗੇ ਅਤੇ ਤਜਰਬੇਕਾਰ ਅਧਿਕਾਰੀ ਵਜੋਂ ਜਾਣੇ ਜਾਂਦੇ ਹਨ ਅਤੇ ਮਿਹਨਤ ਤੇ ਪਾਰਦਰਸ਼ੀ ਢੰਗ ਨਾਲ ਕੰਮ ਕਰਦਿਆਂ ਫੂਡ ਸੇਫਟੀ ਅਤੇ ਸਟੈਂਡਰਡ ਐਕਟ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਵਾ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਮਜ਼ਬੂਤ ਲੋਕਤੰਤਰ ਲਈ ਹਰ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨ: SDM ਗਗਨਦੀਪ ਸਿੰਘ
NEXT STORY