ਗੁਰਦਾਸਪੁਰ (ਹਰਮਨ, ਵਿਨੋਦ)-ਮਾਨਸੂਨ ਦੇ ਇਸ ਸੀਜ਼ਨ ਦੌਰਾਨ ਬਾਰਿਸ਼ ਦੀ ਬੇਹੱਦ ਕਮੀ ਨਾਲ ਜੂਝ ਰਹੇ ਗੁਰਦਾਸਪੁਰ ਸ਼ਹਿਰ ਅਤੇ ਆਸ-ਪਾਸ ਇਲਾਕੇ ’ਚ ਅੱਜ ਇੰਦਰ ਦੇਵ ਨੇ ਕੁਝ ਮਿਹਰ ਦਿਖਾਈ ਹੈ, ਜਿਸ ਤਹਿਤ ਬੀਤੇ ਦਿਨ ਹੋਈ ਬਾਰਿਸ਼ ਕਾਰਨ ਤਾਪਮਾਨ ’ਚ ਕੁਝ ਗਿਰਾਵਟ ਦਰਜ ਕੀਤੀ ਗਈ ਪਰ ਬਾਅਦ ’ਚ ਮੁੜ ਤਿੱਖੀ ਧੁੱਪ ਅਤੇ ਹੁੰਮਸ ਨੇ ਲੋਕਾਂ ਨੂੰ ਬੇੱਹਦ ਪ੍ਰੇਸ਼ਾਨ ਕੀਤਾ। ਦੱਸਣਯੋਗ ਹੈ ਕਿ ਇਸ ਵਾਰ ਮਾਨਸੂਨ ਦੇ ਸੀਜ਼ਨ ’ਚ ਪ੍ਰੀ ਮਾਨਸੂਨ ਅਤੇ ਪੋਸਟ ਮਾਨਸੂਨ ਦੌਰਾਨ ਗੁਰਦਾਸਪੁਰ ਸ਼ਹਿਰ ’ਚ ਬਾਰਿਸ਼ ਘੱਟ ਪੈਣ ਕਾਰਨ ਇਥੇ ਦੇ ਲੋਕ ਜਿੱਥੇ ਗਰਮੀ ਨਾਲ ਜੂਝ ਰਹੇ ਹਨ, ਉਸ ਦੇ ਨਾਲ ਹੀ ਫਸਲਾਂ ਦੀ ਕਾਸ਼ਤ ਕਰਨ ਲਈ ਕਿਸਾਨਾਂ ਨੂੰ ਵੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਵੀ ਪੜ੍ਹੋ- ਅਮਰੀਕਾ ਗਏ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ ਦਾ ਇਕੋ-ਇਕ ਸਹਾਰਾ ਸੀ ਮਲਕੀਤ
ਹਾਲਾਤ ਇਹ ਬਣੇ ਹੋਏ ਹਨ ਕਿ ਜੁਲਾਈ ਮਹੀਨਾ ਖ਼ਤਮ ਹੋਣ ਕਿਨਾਰੇ ਹੈ ਪਰ ਇਸ ਦੇ ਬਾਵਜੂਦ ਬਾਰਿਸ਼ ਬਹੁਤ ਘੱਟ ਹੋਈ ਹੈ, ਇਥੋਂ ਤੱਕ ਕਿ ਪ੍ਰੀ ਮਾਨਸੂਨ ’ਚ ਜੂਨ ਦੇ ਮਹੀਨੇ ਵੀ ਗੁਰਦਾਸਪੁਰ ਦਾ ਇਲਾਕਾ ਇਕ ਤਰ੍ਹਾਂ ਨਾਲ ਸੁੱਕਾ ਹੀ ਰਿਹਾ ਅਤੇ ਜੁਲਾਈ ਮਹੀਨੇ ਵੀ ਜਦੋਂ ਬਾਰਿਸ਼ ਦੀ ਭਾਰੀ ਲੋੜ ਸੀ ਤਾਂ ਇਹ ਮਹੀਨਾ ਵੀ ਭਾਰੀ ਬਾਰਿਸ਼ ਨਹੀਂ ਹੋਈ। ਇਸ ਕਾਰਨ ਇਲਾਕੇ ਅੰਦਰ ਅਜੇ ਵੀ ਦਿਨ ਦਾ ਤਾਪਮਾਨ 32 ਤੋਂ 34 ਡਿਗਰੀ ਦੇ ਕਰੀਬ ਹੈ, ਜਦੋਂ ਕਿ ਰਾਤ ਦਾ ਤਾਪਮਾਨ 27 ਡਿਗਰੀ ਦੇ ਕਰੀਬ ਦਰਜ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- ਵਿਦੇਸ਼ ਗਏ ਨੌਜਵਾਨ ਨਾਲ ਵਾਪਰਿਆ ਭਾਣਾ, ਦੋਸਤਾਂ ਦੇ ਫੋਨ ਆਉਣ ਮਗਰੋਂ ਪਰਿਵਾਰ ਦੇ ਪੈਰਾਂ ਹੇਠੋਂ ਖਿਸਕੀ ਜ਼ਮੀਨ
ਹਾਲਾਤ ਇਹ ਬਣੇ ਹੋਏ ਹਨ ਕਿ ਹੁੰਮਸ ਨੇ ਲੋਕਾਂ ਦੇ ਨੱਕ ’ਚ ਦਮ ਕੀਤਾ ਹੋਇਆ ਹੈ। ਬਾਰਿਸ਼ ਦੀ ਘਾਟ ਕਾਰਨ ਕਿਸਾਨਾਂ ਨੂੰ ਵੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਝੋਨੇ ਵਾਲੇ ਖੇਤਾਂ ’ਚ ਪਾਣੀ ਲਗਾਉਣ ਲਈ ਕਿਸਾਨਾਂ ਨੂੰ ਟਿਊਬਵੈੱਲਾਂ ’ਤੇ ਨਿਰਭਰ ਹੋਣਾ ਪਿਆ ਹੈ। ਕਈ ਕਿਸਾਨਾਂ ਨੇ ਕਿਹਾ ਕਿ ਇਸ ਵਾਰ ਭਰਵੀਂ ਬਾਰਿਸ਼ ਦੀ ਫਸਲਾਂ ਨੂੰ ਸਖ਼ਤ ਲੋੜ ਹੈ, ਜੇਕਰ ਬਾਰਿਸ਼ ਹੋ ਜਾਂਦੀ ਹੈ ਤਾਂ ਝੋਨੇ ਦੀ ਫਸਲ ਨੂੰ ਪੱਤਾ ਲਪੇਟ ਸੁੰਡੀ ਵਰਗੇ ਕੀੜਿਆਂ ਤੋਂ ਰਾਹਤ ਮਿਲੇਗੀ।
ਇਹ ਵੀ ਪੜ੍ਹੋ- ਲੱਖਾਂ ਰੁਪਏ ਲਗਾ ਅਮਰੀਕਾ ਭੇਜੇ ਪੁੱਤ ਦਾ ਨਹੀਂ ਮਿਲਿਆ ਸੁਰਾਗ, ਪਿਓ ਨੇ ਕਿਹਾ- 7 ਸਾਲ ਪਹਿਲਾਂ ਹੋਈ ਸੀ ਗੱਲ
ਦੂਜੇ ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ’ਚ ਗੁਰਦਾਸਪੁਰ ਅਤੇ ਆਸ ਪਾਸ ਇਲਾਕੇ ਅੰਦਰ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਿਸ ਕਰ ਕੇ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਇਸ ਇਲਾਕੇ ਅੰਦਰ ਆਉਣ ਵਾਲੇ ਦਿਨਾਂ ’ਚ ਦਿਨ ਦਾ ਤਾਪਮਾਨ 29 ਤੋਂ 30 ਡਿਗਰੀ ਦੇ ਕਰੀਬ ਰਹੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
DC ਥੋਰੀ ਨੇ ਵੱਖ-ਵੱਖ ਵਿਭਾਗਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ, ਕਿਹਾ- ਆਮ ਲੋਕਾਂ ਦੇ ਕੰਮ ਪਹਿਲ ਦੇ ਆਧਾਰ ’ਤੇ ਹੋਵੇ
NEXT STORY