ਤਰਨਤਾਰਨ(ਰਮਨ)-ਜ਼ਿਲ੍ਹਾ ਤਰਨਤਾਰਨ ਦੇ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਬਿਨਾਂ ਕਿਸੇ ਪੱਖ-ਪਾਤ ਦੇ ਪਿੰਡਾਂ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਇਆ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਨੇ ਬੀਤੇ ਦਿਨ ਪੁਲਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਜ਼ਿਲ੍ਹੇ ਦੀਆਂ 568 ਪੰਚਾਇਤਾਂ ਦੇ ਨਵੇਂ ਚੁਣੇ 3882 ਪੰਚਾਂ ਨੂੰ ਸਹੁੰ ਚੁਕਾਉਣ ਲਈ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।
ਆਪਣੇ ਸੰਬੋਧਨ ’ਚ ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਚਾਇਤਾਂ ਸਾਡੇ ਲੋਕਤੰਤਰ ਦਾ ਮੁੱਢ ਹਨ ਅਤੇ ਕਿਸੇ ਰਾਜ ਦੇ ਸਰਬਪੱਖੀ ਵਿਕਾਸ ਲਈ ਪੰਚਾਇਤਾਂ ਦੀ ਕਾਰਜਕੁਸ਼ਲਤਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਜ਼ਿਲ੍ਹੇ ਦੀਆਂ ਵੱਖ-ਵੱਖ ਪੰਚਾਇਤਾਂ ਦੇ ਨਵੇਂ ਚੁਣੇ ਪੰਚਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਰਲ-ਮਿਲ ਕੇ ਆਪਣੇ-ਆਪਣੇ ਪਿੰਡਾਂ ਦੇ ਵਿਕਾਸ ਲਈ ਨਿਰਪੱਖ ਹੋ ਕੇ ਮਿਹਨਤ ਨਾਲ ਕੰਮ ਕਰਨ ਅਤੇ ਪਿੰਡਾਂ ’ਚ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਬਣਾਉਣ।
ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ਲਈ ਪੰਚਾਇਤਾਂ ਨੂੰ ਫੰਡ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਨਵੇਂ ਚੁਣੇ ਪੰਚਾਂ-ਸਰਪੰਚਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਿੰਡ ਦੇ ਵਿਕਾਸ ’ਚ ਪੰਚ-ਸਰਪੰਚ ਦੀ ਸਭ ਤੋਂ ਵੱਡੀ ਭੂਮਿਕਾ ਹੁੰਦੀ ਹੈ ਅਤੇ ਲੋਕਾਂ ਨੇ ਤੁਹਾਡੇ ’ਤੇ ਵਿਸ਼ਵਾਸ ਜਤਾਇਆ ਹੈ ਤਾਂ ਹੁਣ ਤੁਹਾਡੀ ਜ਼ਿੰਮੇਵਾਰੀ ਹੈ ਕਿ ਲੋਕਾਂ ਦੇ ਵਿਸ਼ਵਾਸ ਨੂੰ ਕਾਇਮ ਰੱਖਿਆ ਜਾਵੇ। ਉਨ੍ਹਾਂ ਨੇ ਇਸ ਮੌਕੇ ਪੰਚ-ਸਰਪੰਚ ਬਣੀਆਂ ਔਰਤਾਂ ਨੂੰ ਵਿਸ਼ੇਸ਼ ਤੌਰ ’ਤੇ ਵਧਾਈ ਦਿੱਤੀ ਅਤੇ ਕਿਹਾ ਕਿ ਉਹ ਪੰਚਾਇਤ ਦੇ ਕੰਮਾਂ ’ਚ ਸਰਗਰਮੀ ਨਾਲ ਭਾਗ ਲੈਣ।
ਹਲਕਾ ਵਿਧਾਇਕ ਖੇਮਕਰਨ ਸਰਵਨ ਸਿੰਘ ਧੁੰਨ ਨੇ ਮੁੱਖ ਮਹਿਮਾਨ ਅਤੇ ਸਮਾਗਮ ’ਚ ਪਹੁੰਚੀਆਂ ਹੋਰ ਸ਼ਖਸੀਅਤਾਂ ਨੂੰ ਜੀ ਆਇਆਂ ਨੂੰ ਕਿਹਾ ਅਤੇ ਪੰਚਾਂ ਤੇ ਸਰਪੰਚਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਉਨ੍ਹਾਂ ਸਮੂਹ ਪੰਚਾਇਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਿੰਡਾਂ ਦੇ ਵਿਕਾਸ ਦਾ ਜੋ ਸੁਪਨਾ ਲਿਆ ਹੈ, ਉਸ ਨੂੰ ਹਕੀਕੀ ਰੂਪ ਦੇਣ ’ਚ ਪੰਚਾਇਤਾਂ ਦੀ ਅਹਿਮ ਭੂਮਿਕਾ ਨਿਭਾਉਣ। ਉਨ੍ਹਾਂ ਕਿਹਾ ਕਿ ਨਵੇਂ ਚੁਣੇ ਪੰਚ ਤੇ ਸਰਪੰਚ ਪਿੰਡਾਂ ਦੇ ਵਿਕਾਸ ’ਚ ਵੱਧ ਤੋਂ ਵੱਧ ਯੋਗਦਾਨ ਪਾਉਣ।
ਇਹ ਵੀ ਪੜ੍ਹੋ- ਅੰਮ੍ਰਿਤਸਰ ਤੋਂ ਉੱਡਣ ਵਾਲੀਆਂ ਸਾਰੀਆਂ ਫਲਾਈਟਾਂ ਦਾ ਬਦਲਿਆ ਸਮਾਂ, ਜਾਣੋ ਅਪਡੇਟ
ਇਸ ਮੌਕੇ ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ ਨੇ ਸੰਬੋਧਨ ’ਚ ਨਵੇਂ ਚੁਣੇ ਪੰਚਾਂ, ਸਰਪੰਚਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਹੁੰ ਚੁੱਕ ਸਮਗਮ ਦੌਰਾਨ ਅੱਜ ਜੋ ਪ੍ਰਣ ਲਿਆ ਹੈ, ਉਸ ’ਤੇ ਪੂਰਾ ਉੱਤਰਦਿਆਂ ਪਿੰਡਾਂ ਦੇ ਲੋਕਾਂ ਦੀ ਸੇਵਾ ਕਰਨੀ ਹੈ ਅਤੇ ਪਿੰਡਾਂ ਦੇ ਵਿਕਾਸ ’ਚ ਹੋਰ ਤੇਜ਼ੀ ਲਿਆਉਣੀ ਹੈ।
ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਖਡੂਰ ਸਾਹਿਬ ਮਨਜਿੰਦਰ ਸਿੰਘ ਲਾਲਪੁਰਾ ਨੇ ਕਿਹਾ ਕਿ ਪਿੰਡਾਂ ਦੇ ਸਮੁੱਚੇ ਵਿਕਾਸ ’ਚ ਪੰਚਾਇਤਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਅੱਜ ਤੋਂ ਪੰਚਾਇਤਾਂ ਦਾ ਅਧਿਕਾਰਤ ਕੰਮ ਸ਼ੁਰੂ ਹੋਣ ਜਾ ਰਿਹਾ ਹੈ ਅਤੇ ਸਰਕਾਰ ਵੱਲੋਂ ਗ੍ਰਾਂਟਾਂ ਦੀ ਘਾਟ ਨਹੀਂ ਆਵੇਗੀ ਅਤੇ ਪੰਚਾਇਤਾਂ ਇਹ ਗ੍ਰਾਂਟ ਪਿੰਡਾਂ ’ਚ ਤਨਦੇਹੀ ਨਾਲ ਖਰਚ ਕਰ ਕੇ ਪਿੰਡਾਂ ਦਾ ਚਹੁੰਮੁਖੀ ਵਿਕਾਸ ਯਕੀਨੀ ਬਣਾਉਣ। ਇਸ ਮੌਕੇ ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਨੇ ਵਿਸ਼ਵ ਪਖਾਨਾ ਦਿਵਸ ਦੇ ਮੌਕੇ ਜ਼ਿਲ੍ਹੇ ਦੇ ਯੋਗ ਲਾਭਪਾਤਰੀਆਂ ਨੂੰ ਵਿਅਕਤੀਗਤ ਪੈਖਾਨੇ ਬਣਾਉਣ ਲਈ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਦੇ ਮਨਜ਼ੂਰੀ ਪੱਤਰ ਜਾਰੀ ਕੀਤੇ ਗਏ।
ਇਹ ਵੀ ਪੜ੍ਹੋ- ਜ਼ਿਮਨੀ ਚੋਣ ਦੌਰਾਨ ਡੇਰਾ ਬਾਬਾ ਨਾਨਕ 'ਚ ਭੱਖਿਆ ਮਾਹੌਲ, ਚੱਲੀਆਂ ਡਾਂਗਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੰਮ੍ਰਿਤਸਰ ਤੋਂ ਉੱਡਣ ਵਾਲੀਆਂ ਸਾਰੀਆਂ ਫਲਾਈਟਾਂ ਦਾ ਬਦਲਿਆ ਸਮਾਂ, ਜਾਣੋ ਅਪਡੇਟ
NEXT STORY