ਝਬਾਲ (ਨਰਿੰਦਰ)- ਪਿਛਲੇ 24 ਘੰਟਿਆਂ ਤੋਂ ਅੱਡਾ ਢੰਡ ਵਿਖੇ ਜ਼ਿਊਲਰ ਦੀ ਦੁਕਾਨ ਕਰਦੇ ਨੌਜਵਾਨ ਅਮਰਜੀਤ ਸਿੰਘ, ਜਿਸ ਨੂੰ ਦੁਕਾਨ ਤੋਂ ਥੋੜੀ ਦੂਰ ਬਾਹਰੋਂ ਸੜਕ ਤੋਂ ਇਕ ਮੋਟਰਸਾਈਕਲ ਸਵਾਰ ਬਿਠਾਕੇ ਲੈ ਗਿਆ ਸੀ ਅਤੇ ਉਸ ਤੋਂ ਬਾਅਦ ਉਸਦਾ ਫੋਨ ਵੀ ਬੰਦ ਆ ਰਿਹਾ ਹੈ ਅਤੇ 24 ਘੰਟੇ ਬੀਤ ਜਾਣ ਤੋਂ ਬਾਅਦ ਵੀ ਕੋਈ ਅਤਾ ਪਤਾ ਨਹੀਂ ਲੱਗਾ। ਪਰਿਵਾਰ ਵੱਲੋਂ ਪੁਲਸ ਨੂੰ ਸੂਚਨਾ ਦੇਣ ’ਤੇ ਬੇਸ਼ੱਕ ਸਰਾਏ ਅਮਾਨਤ ਖਾਂ ਪੁਲਸ ਵੀ ਫੋਨ ਲੁਕੇਸ਼ਨ ਅਤੇ ਸੀ.ਸੀ.ਟੀ.ਵੀ ਕੈਮਰਿਆਂ ਸਹਾਰੇ ਲਾਪਤਾ ਨੌਜਵਾਨ ਦੀ ਸਰਗਰਮੀ ਨਾਲ ਭਾਲ ਕਰ ਰਹੀ ਹੈ ਪ੍ਰੰਤੂ ਦੂਸਰੇ ਪਾਸੇ ਪਰਿਵਾਰ ਵੱਲੋਂ ਕਿਸੇ ਅਣਪਛਾਤੇ ਵਿਅਕਤੀਆਂ ਵੱਲੋਂ ਉਸ ਨੂੰ ਅਗਵਾ ਕਰਨ ਦੀ ਘਟਨਾ ਦੀ ਵੀ ਸ਼ੰਕਾ ਜਤਾਈ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ ’ਚ ਅੱਜ ਕਈ ਇਲਾਕਿਆਂ ’ਚ ਬਿਜਲੀ ਰਹੇਗੀ ਬੰਦ, ਘੰਟਿਆਂ ਤੱਕ ਲੋਕਾਂ ਨੂੰ ਕਰਨਾ ਪਵੇਗਾ ਇੰਤਜ਼ਾਰ
ਪਰਿਵਾਰਕ ਸੂਤਰਾਂ ਅਨੁਸਾਰ ਦੋ ਦਿਨ ਪਹਿਲਾਂ ਉਨ੍ਹਾਂ ਦੇ ਲੜਕੇ ਨੂੰ ਫੋਨ ’ਤੇ ਧਮਕੀਆਂ ਵੀ ਆਈਆਂ ਸਨ, ਜਿਸ ਸਬੰਧੀ ਅਸੀਂ ਪੁਲਸ ਨੂੰ ਦੱਸਿਆ ਹੈ। ਦੂਸਰੇ ਇਕ ਸੀ.ਸੀ.ਟੀ.ਵੀ ਕੈਮਰੇ ਦੀ ਸਾਹਮਣੇ ਆਈ ਫੁਟੇਜ ਵਿਚ ਇਕ ਮੋਟਰਸਾਈਕਲ ਸਵਾਰ, ਜਿਸ ਨੇ ਮੂੰਹ ਨੂੰ ਕੱਪੜੇ ਨਾਲ ਲਪੇਟਿਆ ਸੀ, ਸੜਕ ਤੋਂ ਸ਼ਰੇਆਮ ਆਪਣੇ ਮੋਟਰਸਾਈਕਲ ’ਤੇ ਬਿਠਾਕੇ ਲੈਕੇ ਗਿਆ, ਜਿਸ ਦੇ ਪਿੱਛੇ ਇਕ ਕਾਰ ਵੀ ਜਾ ਰਹੀ ਹੈ। ਜਦੋਂ ਕਿ ਡੀ.ਐੱਸ.ਪੀ ਸੁਖਬੀਰ ਸਿੰਘ ਅਤੇ ਥਾਣਾ ਮੁਖੀ ਬਲਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਉਹ ਸਰਗਰਮੀ ਲਾਪਤਾ ਹੋਏ ਨੌਜਵਾਨ ਸਾਰੇ ਪਹਿਲੂਆਂ ਨੂੰ ਧਿਆਨ ਵਿਚ ਰੱਖਦਿਆਂ ਸਰਗਰਮੀ ਨਾਲ ਭਾਲ ਕਰ ਰਹੇ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਦਾ ਵੱਡੀ ਚੇਤਾਵਨੀ: ਆਉਣ ਵਾਲੇ ਦਿਨਾਂ 'ਚ ਮੀਂਹ ਪੈਣ ਦਾ ਅਲਰਟ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਅੰਮ੍ਰਿਤਸਰ ਹਵਾਈ ਅੱਡੇ 'ਤੇ ਪੈ ਗਿਆ ਭੜਥੂ, ਥਾਈਲੈਂਡ ਤੋਂ ਕਰੋੜਾਂ ਦੀ ਡਰੱਗ ਲੈ ਕੇ ਪੁੱਜੀ ਮੁਕਤਸਰ ਦੀ ਮੁਟਿਆਰ ਕਾਬੂ
NEXT STORY