ਬਹਿਰਾਮਪੁਰ (ਗੋਰਾਇਆ)- ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਮਕੌੜਾ ਪੱਤਣ ਦੇ ਰਾਵੀ ਦਰਿਆ ਦੇ ਪਾਰਲੇ ਪਾਸੇ ਵੱਸੇ ਅੱਧੀ ਦਰਜਨ ਪਿੰਡਾਂ ਦੇ ਲੋਕਾਂ ਲਈ ਬਰਸਾਤ ਦਾ ਮੌਸਮ ਖ਼ਤਮ ਹੋਣ ਉਪਰੰਤ ਕਰੀਬ 25 ਸਤੰਬਰ ਤੱਕ ਹਰ ਸਾਲ ਪ੍ਰਸ਼ਾਸਨ ਵੱਲੋਂ ਅਤੇ ਵਿਭਾਗ ਵੱਲੋਂ ਪਲਟੂਨ ਪੁਲ ਤਿਆਰ ਕਰ ਦਿੱਤਾ ਜਾਂਦਾ ਸੀ ਪਰ ਇਸ ਵਾਰ ਪਲਟੂਨ ਪੁਲ ਤਿਆਰ ਨਾ ਹੋਣ ਕਾਰਨ ਲੋਕਾਂ ਵਿੱਚ ਪ੍ਰਸ਼ਾਸਨ ਅਤੇ ਸਬੰਧਤ ਵਿਭਾਗ ਖਿਲਾਫ ਰੋਸ ਪਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲਣ ਮਗਰੋਂ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਐਲਾਨ
ਇਸ ਸਬੰਧੀ ਗੱਲਬਾਤ ਕਰਦੇ ਇਲਾਕਾ ਵਾਸੀ ਸਾਬਕਾ ਸਰਪੰਚ ਗੁਰਨਾਮ ਸਿੰਘ ਤੂਰ ,ਪ੍ਰਦੀਪ ਸਿੰਘ, ਕਸ਼ਮੀਰ ਸਿੰਘ ,ਬਲਦੇਵ ਸਿੰਘ ,ਬੂਟਾ ਸਿੰਘ, ਗੁਰਜੀਤ ਸਿੰਘ ਆਦਿ ਨੇ ਦੱਸਿਆ ਕਿ ਇਸ ਵਾਰ ਸੰਬਧਿਤ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਲ ਨੂੰ ਸਮੇਂ ਮੁਤਾਬਕ ਨਾ ਤਿਆਰ ਕਰਕੇ ਕਿਸਾਨਾਂ ਨਾਲ ਅਤੇ ਆਮ ਲੋਕਾਂ ਨੂੰ ਖੱਜਲ ਖੁਆਰ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਸ ਵਾਰ ਨਿਰਧਾਰਿਤ ਸਮੇਂ ਵਿੱਚ ਪੁਲ ਤਿਆਰ ਨਾ ਕਰਨ ਕਾਰਨ ਕਿਸਾਨਾਂ ਨੂੰ ਫਸਲ ਵਿੱਚ ਵੇਚਣ ਵਿੱਚ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਉਹਨਾਂ ਕਿਹਾ ਕਿ ਅੱਜ ਇੱਕ ਕਿਸਾਨ ਵੱਲੋਂ ਝੋਨੇ ਦੀ ਭਰੀ ਹੋਈ ਟਰੈਕਟਰ ਟਰਾਲੀ ਦਰਿਆ ਵਿਚੋਂ ਦੀ ਲਿਜਾਉਣ ਦੀ ਕੋਸ਼ਿਸ਼ ਕੀਤੀ ਤਾਂ ਅਚਾਨਕ ਟਰਾਲੀ ਦਰਿਆ ਦੇ ਵਿੱਚ ਹੀ ਧੱਸ ਗਈ ਜਿਸ ਕਾਰਨ ਉਸ ਨੂੰ ਕਾਫੀ ਖੱਜਲ ਖੁਆਰ ਹੋਣਾ ਪਿਆ ਅਤੇ ਮੁੜ ਹੋਰ ਟਰੈਕਟਰਾਂ ਦੀ ਜਹਿਦੋ ਜ਼ਹਿਦ ਕਰਕੇ ਟਰੈਕਟਰ ਟਰਾਲੀ ਨੂੰ ਦਰਿਆ ’ਚੋਂ ਬਾਹਰ ਕੱਢਿਆ ਗਿਆ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਵੱਲੋਂ ਭਲਕੇ ਇਸ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ
ਕਿਸਾਨਾਂ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਕਿਸਾਨਾਂ ਨੂੰ ਆਪਣੀ ਝੋਨੇ ਦੀ ਫਸਲ ਅਤੇ ਕਮਾਦ ਦੀ ਫਸਲ ਦੀ ਵਾਢੀ ਪੂਰੇ ਜ਼ੋਰਾਂ ਸ਼ੋਰਾਂ ਨਾਲ ਸ਼ੁਰੂ ਕਰ ਦੇਣੀ ਹੈ ਅਤੇ ਇਸ ਤੋਂ ਇਲਾਵਾ ਕਿਸਾਨਾਂ ਵੱਲੋਂ ਆਪਣੀ ਕਣਕ ਬੀਜਣ ਲਈ ਡੀਜ਼ਲ ਸਮੇਤ ਖਾਦਾਂ ਆਦਿ ਪਾਰਲੇ ਪਾਸੇ ਲਿਜਾਣ ਵਿੱਚ ਵੀ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਸਕਦਾ। ਉਨ੍ਹਾਂ ਸੰਬੰਧਿਤ ਵਿਭਾਗ ਦੇ ਉੱਚ ਅਧਿਕਾਰੀਆਂ ਕੋਲੋਂ ਅਤੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਇਸ ਮਕੌੜਾ ਪੱਤਣ ਦੇ ਰਾਵੀ ਦਰਿਆ ’ਤੇ ਜਲਦ ਪਲਟੂਨ ਪੁੱਲ ਦਾ ਨਿਰਮਾਣ ਕਰਵਾਇਆ ਜਾਵੇ ਤਾਂ ਕਿ ਆਉਣ ਵਾਲੇ ਦਿਨਾਂ ਵਿੱਚ ਕਿਸਾਨਾਂ ਅਤੇ ਆਮ ਲੋਕਾਂ ਨੂੰ ਮੁਸ਼ਕਿਲਾਂ ਤੋਂ ਰਹਿਤ ਮਿਲ ਸਕੇ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ 2 ਦਿਨ ਬੰਦ ਰਹਿਣਗੀਆਂ ਸ਼ਰਾਬ ਤੇ ਮੀਟ ਦੀਆਂ ਦੁਕਾਨਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦੀਵਾਲੀ ਦੇ ਸੀਜ਼ਨ 'ਚ ਇਲੈਕਟ੍ਰਾਨਿਕਸ ਦੇ ਕਾਰੋਬਾਰ ’ਚ ਤੇਜ਼ੀ
NEXT STORY